ਪੰਜਾਬ ਦੇ ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਦੇ ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ

– ਉੱਤਰੀ ਰਾਜਾਂ ਦੇ ਡਰੱਗ ਰੈਗੂਲੇਟਰਾਂ ਦੀ ਕਾਰਜ ਕੁਸ਼ਲਤਾ ਅਤੇ ਸਮਰੱਥਾ ਵਧਾਉਣ ’ਤੇ ਅਧਾਰਤ 4ਵੇਂ ਖੇਤਰੀ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

– ਭਾਰਤੀ ਫਾਰਮਾ ਉਦਯੋਗ ਦਾ ਦੁਨੀਆਂ ਭਰ ’ਚ ਅਹਿਮ ਯੋਗਦਾਨ , ਦੁਨੀਆ ਦੇ ਮਰੀਜ਼ਾਂ ਦੁਆਰਾ ਵਰਤੀ ਜਾਂਦੀ ਦਵਾਈ ਦੀ ਹਰ 5ਵੀਂ ਗੋਲੀ ਭਾਰਤ ਵਿੱਚ ਬਣਾਈ ਜਾਂਦੀ ਹੈ: ਡਾ ਬਲਬੀਰ ਸਿੰਘ

— ਉੱਤਰੀ ਸੂਬਿਆਂ ਦੇ 75 ਡਰੱਗ ਕੰਟਰੋਲ ਅਫਸਰਾਂ ਲਈ ਡਰੱਗਜ਼ ਰੈਗੂਲੇਟਰਾਂ ਦੀ ਸਮਰੱਥਾ ਵਧਾਉਣ ਹਿੱਤ ਕਰਵਾਇਆ ਜਾ ਰਿਹਾ ਹੈ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ

Punjab health minister bats for bringing parity in prices of same salts of medicines.

Punjab health minister bats for bringing parity in prices of same salts of medicines.

ਚੰਡੀਗੜ੍ਹ, 

ਦੇਸ਼ ਦੇ ਲੱਖਾਂ ਲੋਕਾਂ ਲਈ ਸਸਤੀਆਂ ਤੇ ਮਿਆਰੀ ਦਵਾਈਆਂ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਵੱਖ-ਵੱਖ ਬ੍ਰਾਂਡਾਂ ਹੇਠ ਉਪਲਬਧ ਦਵਾਈਆਂ, ਜਿਨ੍ਹਾਂ ਦੇ ਸਾਲਟ ਇੱਕੋ ਜਿਹੇ ਹਨ, ਦੀਆਂ ਕੀਮਤਾਂ ਵਿੱਚ ਅਸਮਾਨਤਾਵਾਂ ਦਾ ਮੁੱਦਾ ਉਠਾਇਆ।

ਸਿਹਤ ਮੰਤਰੀ, ਇੱਥੇ ਹੋਟਲ ਪਾਰਕ ਵਿਊ ਵਿਖੇ ਕੇਂਦਰੀ ਡਰੱਗ ਸਟੈਂਡਰਡਜ਼ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐਸਸੀਓ), ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਅਤੇ ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ ਉੱਤਰੀ ਰਾਜਾਂ ਦੇ ਡਰੱਗ ਰੈਗੂਲੇਟਰਾਂ ਦੀ ਸਮਰੱਥਾ ਨਿਰਮਾਣ’ ਵਿਸ਼ੇ ’ਤੇ ਅਧਾਰਤ ਤਿੰਨ ਦਿਨਾਂ ਚੌਥੇ ਖੇਤਰੀ ਸਿਖਲਾਈ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਜੁਆਇੰਟ ਡਰੱਗਜ਼ ਕੰਟਰੋਲਰ (ਭਾਰਤ) ਡਾ: ਐਸ. ਈਸਵਰਾ ਰੈਡੀ, ਸਕੱਤਰ ਸਿਹਤ-ਕਮ-ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਪੰਜਾਬ ਡਾ: ਅਭਿਨਵ ਤ੍ਰਿਖਾ ਅਤੇ ਸੰਯੁਕਤ ਕਮਿਸ਼ਨਰ (ਡਰੱਗਜ਼) ਪੰਜਾਬ ਸੰਜੀਵ ਕੁਮਾਰ ਵੀ ਹਾਜ਼ਰ ਸਨ।

See also  ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

ਡਾ.ਬਲਬੀਰ ਸਿੰਘ ਨੇ ਸਾਰੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਮੁੱਦਿਆਂ ਵੱਲ ਕੇਂਦਰ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ, “ਮੈਂ ਪਹਿਲਾਂ ਹੀ ਇਹ ਮੁੱਦਾ ਕੇਂਦਰੀ ਸਿਹਤ ਮੰਤਰੀ ਕੋਲ ਉਠਾ ਚੁੱਕਿਆ ਹਾਂ,”।

ਸਿਹਤ ਮੰਤਰੀ ਨੇ ਬਜ਼ਾਰ ਵਿੱਚ ਉਪਲਬਧ ਦਵਾਈਆਂ ਦੀ ਗੁਣਵੱਤਾ ਬਾਰੇ ਵੀ ਚਿੰਤਾ ਜ਼ਾਹਰ ਕੀਤੀ ਅਤੇ ਸੰਯੁਕਤ ਡਰੱਗ ਕੰਟਰੋਲਰ (ਭਾਰਤ) ਨੂੰ ਇਸ ਮੁੱਦੇ ਨਾਲ ਨਜਿੱਠਣ ਲਈ ਕੋਈ ਠੋਸ ਨੀਤੀ ਬਣਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਭਾਰਤੀ ਫਾਰਮਾਸਿਊਟੀਕਲ ਉਦਯੋਗ ਨੇ ਵਿਸ਼ਵ ਭਰ ਵਿੱਚ ਉੱਚ ਗੁਣਵੱਤਾ, ਕਿਫਾਇਤੀ ਅਤੇ ਆਸਾਨੀ ਨਾਲ ਪ੍ਰਾਪਤ ਹੋਣ ਵਾਲੀਆਂ ਦਵਾਈਆਂ ਨੂੰ ਯਕੀਨੀ ਬਣਾ ਕੇ ਵਿਸ਼ਵ ਸਿਹਤ ਸੰਭਾਲ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਹਨਾਂ ਅੱਗੇ ਕਿਹਾ ਕਿ ਭਾਰਤ ਨੂੰ ਗੁਣਵੱਤਾ ਵਾਲੇ ਜੈਨਰਿਕ ਕਿਫਾਇਤੀ ਮੈਡੀਕਲ ਉਤਪਾਦਾਂ ਲਈ ਵਿਸ਼ਵ ਫਾਰਮੇਸੀ ਵਜੋਂ ਜਾਣਿਆ ਜਾਂਦਾ ਹੈ।

ਡਾ ਬਲਬੀਰ ਸਿੰਘ ਨੇ ਕਿਹਾ, “ਭਾਰਤ ਜੈਨਰਿਕ ਦਵਾਈਆਂ ਦੇ ਲਿਹਾਜ਼ ਨਾਲ ਤੀਜਾ ਸਭ ਤੋਂ ਵੱਡਾ ਉਤਪਾਦਕ ਹੈ ਅਤੇ ਮੁੱਲ ਦੇ ਲਿਹਾਜ਼ ਨਾਲ 10ਵੇਂ ਨੰਬਰ ’ਤੇ ਹੈ। ਦੁਨੀਆ ਵਿੱਚ ਮਰੀਜ਼ਾਂ ਵੱਲੋਂ ਵਰਤੀ ਜਾਂਦੀ ਦਵਾਈ ਦੀ ਲਗਭਗ ਹਰ 5ਵੀਂ ਗੋਲੀ ਭਾਰਤ ਵਿੱਚ ਬਣਾਈ ਜਾਂਦੀ ਹੈ।

ਕਮਿਸ਼ਨਰ ਐਫ.ਡੀ.ਏ, ਪੰਜਾਬ, ਡਾ. ਅਭਿਨਵ ਤ੍ਰਿਖਾ ਨੇ ਡਰੱਗਜ਼ ਐਂਡ ਕਾਸਮੈਟਿਕਸ ਐਕਟ/ਨਿਯਮਾਂ ਦੀਆਂ ਵਿਵਸਥਾਵਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਆਨਲਾਈਨ ਲਾਇਸੈਂਸ, ਦਵਾਈਆਂ ਦੀ ਗੁਣਵੱਤਾ ਅਤੇ ਰੈਗੂਲੇਟਰੀ ਇਨਫੋਰਸਮੈਂਟ ਸਮੇਤ ਭਾਰਤ ਸਰਕਾਰ ਨਾਲ ਰਾਜਾਂ ਦੇ ਵੱਖ-ਵੱਖ ਸਾਂਝੇ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਸਮਰਪਿਤ ਪਲੇਟਫਾਰਮ ਵਿਕਸਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਨਫੋਰਸਮੈਂਟ ਅਫਸਰਾਂ ਦੇ ਹੁਨਰ ਅਤੇ ਸ਼ਖਸੀਅਤੀ ਵਿਕਾਸ ਲਈ ਅਜਿਹੇ ਸਿਖਲਾਈ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਅਤੇ ਸੀ.ਡੀ.ਐੱਸ.ਸੀ.ਓ. ਨੂੰ ਨਿਯਮਿਤ ਤੌਰ ’ਤੇ ਅਜਿਹੇ ਸਮਾਗਮਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ।

See also  ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਜ਼ਿਕਰਯੋਗ ਹੈ ਕਿ ਡਰੱਗਜ਼ ਰੈਗੂਲੇਟਰਾਂ ਦੀ ਸਮਰੱਥਾ ਵਧਾਉਣ ਲਈ ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ 75 ਡਰੱਗ ਕੰਟਰੋਲ ਅਫਸਰਾਂ ਲਈ ਇਹ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਿਖਲਾਈ ਦੌਰਾਨ ਵੱਖ-ਵੱਖ ਬੁਲਾਰੇ ਜਿਨ੍ਹਾਂ ਵਿੱਚ ਜੇਡੀਸੀ (1), ਸੀ.ਡੀ.ਐੱਸ.ਸੀ.ਓ. (ਮੁੱਖ ਦਫ਼ਤਰ), ਨਵੀਂ ਦਿੱਲੀ ਡਾ. ਐਸ.ਈ. ਰੈਡੀ, ਸਾਬਕਾ ਡਰੱਗ ਕੰਟਰੋਲਰ ਓਡੀਸ਼ਾ ਹਰੁਸ਼ੀਕੇਸ਼ ਮਹਾਪਾਤਰਾ, ਐਸੋਸੀਏਟ ਡਾਇਰੈਕਟਰ-ਕੁਆਲਟੀ ਆਪ੍ਰੇਸ਼ਨ ਹੈੱਡ, ਮੈਸਰਜ਼ ਸਿਪਲਾ ਲਿਮਟਿਡ ਸੌਰਵ ਘੋਸ਼, ਡੀ.ਜੀ.ਐਮ.- ਸਾਈਟ ਕੁਆਲਿਟੀ ਅਸ਼ੋਰੈਂਸ, ਮੈਸਰਜ਼ ਸਨ ਫਾਰਮਾ ਰਿਸ਼ੀ ਕੰਸਾਰਾ, ਅਤੇ ਐਨਪੀਪੀਏ ਦੇ ਹੋਰ ਅਧਿਕਾਰੀ ਭਾਗੀਦਾਰਾਂ ਲਈ ਸਿਖਲਾਈ ਸੈਸ਼ਨ ਆਯੋਜਿਤ ਕਰਨਗੇ।

Related posts:

देश के उपराष्ट्रपति जगदीप धनखड़ पहुंचे कैप्टन अमरेंदर सिंह से मिलने - punjabsamachar.com

ਚੰਡੀਗੜ੍ਹ-ਸਮਾਚਾਰ

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

Punjab News

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

ਪੰਜਾਬੀ-ਸਮਾਚਾਰ

री-कार्पेटिंग कार्य के लिए जंक्शन 48 और 59 पर सड़के अस्थायी रूप से बंद ।

ਪੰਜਾਬੀ-ਸਮਾਚਾਰ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਪੰਜਾਬੀ-ਸਮਾਚਾਰ

Punjab Government Committed to Empowering Weaker Sections: Dr. Baljit Kaur

Punjab News

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ 

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

चंडीगढ़ प्रशासन ने अतिक्रमित सरकारी भूमि का सर्वेक्षण किया शुरू।

ਪੰਜਾਬੀ-ਸਮਾਚਾਰ

प्रभ आसरा के 450 आश्रित 70 दिनों से बिना बिजली के काट रहे दिन

ਪੰਜਾਬੀ-ਸਮਾਚਾਰ

सेक्टर 38 वेस्ट और 38 के लाइट पॉइंट पर वेरका दूध के ट्रक और एक एक्टिवा चालक की भिड़ंत

ਪੰਜਾਬੀ-ਸਮਾਚਾਰ

MC Chandigarh's Second Day of 52nd Zero Waste Rose Festival Engages Citizens with Cultural Performan...

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ...

Flood in Punjab

चंडीगढ़ के आबकारी विभाग ने अवैध शराब रोकने की पहल की।

Chandigarh

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

ਪੰਜਾਬ-ਵਿਜੀਲੈਂਸ-ਬਿਊਰੋ

सेक्टर 7 व 26 के शोरूमों पर सीलिंग व नोटिस की लटकी तलवार, निगाहें 5 मार्च की सुनवाई पर - PunjabSamac...

ਪੰਜਾਬੀ-ਸਮਾਚਾਰ

ਜੈ ਇੰਦਰ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਪੰਜਾਬੀ-ਸਮਾਚਾਰ

ਵੋਟਾਂ ਮੰਗਣ ਤੋਂ ਪਹਿਲਾਂ 'ਆਪ' ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਵਾਅਦੇ ਪੂਰੇ ਕਰਨ 'ਚ ਅਸਫ਼ਲ ਕਿਉਂ ਰਹੀ : ਬਾਜਵਾ

ਪੰਜਾਬੀ-ਸਮਾਚਾਰ

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

ਅਪਰਾਧ ਸਬੰਧਤ ਖਬਰ
See also  ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

Leave a Reply

This site uses Akismet to reduce spam. Learn how your comment data is processed.