ਬਾਜਵਾ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਅਸਫ਼ਲ ਰਹਿਣ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ

ਚੰਡੀਗੜ, 7 ਅਪ੍ਰੈਲ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ‘ਚ ਅਸਫਲ ਰਹਿਣ ਲਈ ਝਾੜ ਪਾਈ ਹੈ।

ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਸੂਬੇ ਦੇ ਖਪਤਕਾਰਾਂ ਨੂੰ ਗਰਮੀ ਦੇ ਮੌਸਮ ਵਿਚ ਖਾਸ ਕਰਕੇ ਝੋਨੇ ਦੀ ਲਵਾਈ ਦੇ ਸੀਜ਼ਨ ਵਿਚ ਲੰਬੇ ਅਚਾਨਕ ਬਿਜਲੀ ਕੱਟਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਬਿਜਲੀ ਰੈਗੂਲੇਟਰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਤੋਂ ਸੂਬੇ ਅੰਦਰ ਬਿਜਲੀ ਉਤਪਾਦਨ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਕਾਰਨ ਬਿਜਲੀ ਕੱਟ ਲਗਾਉਣ ਦੀ ਇਜਾਜ਼ਤ ਮੰਗੀ ਹੈ। ਮਾਹਰਾਂ ਦਾ ਮੰਨਣਾ ਹੈ ਕਿ ਇਸ ਦਾ ਮਤਲਬ ਜੂਨ ਵਿੱਚ ਪੰਜਾਬ ਵਿੱਚ ਚੋਣ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਟੌਤੀ ਹੋ ਸਕਦੀ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸਾਲ ਜਨਵਰੀ ਵਿੱਚ ਗੋਇੰਦਵਾਲ ਸਾਹਿਬ ਵਿਖੇ 540 ਮੈਗਾਵਾਟ ਦਾ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਿਆ ਸੀ। ਭਗਵੰਤ ਮਾਨ ਨੇ ਸੂਬੇ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਇਸ ਨੂੰ 1080 ਕਰੋੜ ਰੁਪਏ ‘ਚ ਖਰੀਦਣ ਦਾ ਦਾਅਵਾ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਹ ਸੂਬੇ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਕਿਉਂ ਰਹੇ ਹਨ।

See also  ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਦੇ ਦੋ ਸਾਲਾਂ ਦੇ ਸ਼ਾਸਨ ਨੂੰ ਦੇਖਿਆ ਹੈ। ਇਹ ਵੱਡੇ-ਵੱਡੇ ਦਾਅਵਿਆਂ ਨਾਲ ਲੋਕਾਂ ਨੂੰ ਮੂਰਖ ਬਣਾ ਰਹੀ ਹੈ, ਪਰ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਇਸ ਲੋਕ ਸਭਾ ਚੋਣਾਂ ‘ਚ ‘ਆਪ’ ਨੂੰ ਸਬਕ ਸਿਖਾਉਣਗੇ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਰਫ਼ ਦੋ ਸਾਲਾਂ ਵਿੱਚ ‘ਆਪ’ ਸਰਕਾਰ ਤੋਂ ਤੰਗ ਆ ਚੁੱਕੇ ਹਨ।

Related posts:

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

Aam Aadmi Party

ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19 ਵਿਅਕਤੀ ਗ੍ਰਿਫ਼ਤਾਰ, 13....

ਪੰਜਾਬੀ-ਸਮਾਚਾਰ

ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

ਪੰਜਾਬ ਟਰਾਂਸਪੋਰਟ ਵਿਭਾਗ

ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ

Chandigarh

चंडीगढ़ पुलिस ने नए भारतीय कानूनों पर अभूतपूर्व मोबाइल ऐप और जांच अधिकारी हैंडबुक का अनावरण।

ਪੰਜਾਬੀ-ਸਮਾਚਾਰ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ....

ਪੰਜਾਬੀ-ਸਮਾਚਾਰ

ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

Punjab News

ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ

ਪੰਜਾਬੀ-ਸਮਾਚਾਰ

Punjab Tourism Summit : ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁ...

ਪੰਜਾਬੀ-ਸਮਾਚਾਰ

'ਆਪ' ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ

Punjab Congress

ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

Punjab BJP

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾ...

ਪੰਜਾਬੀ-ਸਮਾਚਾਰ

ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ 

Flood in Punjab

कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत

ਪੰਜਾਬੀ-ਸਮਾਚਾਰ

चंडीगढ़ के प्रशासक के सलाहकार श्री राजीव वर्मा की अध्यक्षता में एक बैठक में चंडीगढ़ प्रशासन के विभाग...

ਪੰਜਾਬੀ-ਸਮਾਚਾਰ

ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਪੰਜਾਬ ਟਰਾਂਸਪੋਰਟ ਵਿਭਾਗ

ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ...

Punjab News

Bajwa seeks Mann's resignation over gangster's interview.

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ; ਡੋਪ ਟੈਸਟ ਦੀ ਪ੍ਰਕਿਰਿਆ 'ਚ ਬੇਨਿਯਮੀਆਂ ਮਿਲੀਆਂ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.