ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

– ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

– ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ: ਉੱਪ ਚੋਣ ਕਮਿਸ਼ਨਰ

– ਪੰਜਾਬ ‘ਚ ਇਸ ਵਾਰ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਵਾਧਾ ਕਰਾਂਗੇ: ਸਿਬਿਨ ਸੀ

ਚੰਡੀਗੜ੍ਹ, 3 ਅਪ੍ਰੈਲ:

ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਇੱਥੇ ਉੱਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ-2024 ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਾਰੇ ਲੋੜੀਂਦੇ ਪ੍ਰਬੰਧ ਕਰਨ।

ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਿੰਗ ਦੌਰਾਨ ਸੁਰੱਖਿਆ ਡਿਊਟੀ ‘ਤੇ ਬਾਹਰੋਂ ਆਉਣ ਵਾਲੇ ਕੇਂਦਰੀ ਬਲਾਂ ਦੇ ਜਵਾਨਾਂ ਦੇ ਰਹਿਣ ਲਈ ਵੀ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਵਿਸਤ੍ਰਿਤ ਜਾਣਕਾਰੀ ਲਈ ਗਈ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਵੋਟਰਾਂ ਦੀ ਗਿਣਤੀ ਵਧਾਉਣ, ਵੈਬਕਾਸਟਿੰਗ ਦੇ ਪ੍ਰਬੰਧਾਂ ਅਤੇ ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਤਿਆਰੀਆਂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਡੀਸੀਜ਼, ਸੀਪੀਜ਼ ਅਤੇ ਐਸਐਸਪੀਜ਼ ਨਾਲ ਚੋਣ ਪ੍ਰਕਿਰਿਆ ਨਾਲ ਸਬੰਧਤ ਮਹੱਤਵਪੂਰਨ ਸੁਝਾਅ ਅਤੇ ਜਾਣਕਾਰੀ ਵੀ ਸਾਂਝੀ ਕੀਤੀ।

See also  ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ

ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਈਆਂ ਜਾਣਗੀਆਂ।

ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਇਹ ਵੀ ਯਕੀਨ ਦਿਵਾਇਆ ਕਿ ਸਾਰੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਨਾਲ-ਨਾਲ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਵੱਧ ਤੋਂ ਵੱਧ ਵੋਟਰਾਂ ਨੂੰ ਵੋਟਿੰਗ ਲਈ ਆਕਰਸ਼ਿਤ ਕਰਨ ਵਾਸਤੇ ਸੂਬੇ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ ਅਤੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖਸ਼ ਅਤੇ ਅਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੋਣ ਕਮਿਸ਼ਨ ਦੀ ਟੀਮ ਨੇ ਸੂਬੇ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਹਰੇਕ ਪੋਲਿੰਗ ਸਟੇਸ਼ਨ ‘ਤੇ ਪੀਣ ਵਾਲੇ ਪਾਣੀ, ਲੋੜੀਂਦੇ ਫਰਨੀਚਰ, ਉਚਿਤ ਰੋਸ਼ਨੀ, ਦਿਸ਼ਾ ਸੂਚਕ, ਹੈਲਪ ਡੈਸਕ ਅਤੇ ਪਖਾਨਿਆਂ ਸਮੇਤ ਹੋਰ ਸਹੂਲਤਾਂ ਨੂੰ ਵਧਾਉਣ ਲਈ ਪਹਿਲਾਂ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਦੌਰਾਨ ਚੋਣ ਕਮਿਸ਼ਨ ਦੀ ਟੀਮ ਅਤੇ ਮੁੱਖ ਚੋਣ ਅਧਿਕਾਰੀ ਵੱਲੋਂ ਡੀਸੀ ਮਾਲੇਰਕੋਟਲਾ ਦੀ ਇੱਕ ਵਿਲੱਖਣ ਪਹਿਲਕਦਮੀ ਤਹਿਤ ਚੋਣਾਂ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਵਾਸਤੇ ‘ਬੂਥ ਰਾਬਤਾ’ ਨਾਮਕ ਇੱਕ ਵਿਸ਼ੇਸ਼ ਐਪਲੀਕੇਸ਼ਨ ਤਿਆਰ ਕਰਨ ਲਈ ਸ਼ਲਾਘਾ ਕੀਤੀ ਗਈ, ਜਿਸ ਵਿੱਚ ਨਜ਼ਦੀਕੀ ਪੁਲਿਸ ਸਟੇਸ਼ਨ, ਹਸਪਤਾਲ, ਐਂਬੂਲੈਂਸ ਸੇਵਾ, ਸਕੂਲ ਦੇ ਪ੍ਰਿੰਸੀਪਲਾਂ/ਬਿਲਡਿੰਗ ਇੰਚਾਰਜ ਨਾਲ ਸੰਪਰਕ, ਅਪਹਾਜ ਵਿਅਕਤੀਆਂ ਨੂੰ ਵੋਟਿੰਗ ਲਈ ਸਹਾਇਤਾ ਪ੍ਰਦਾਨ ਕਰਨਾ ਅਤੇ ਆਪਣੇ ਬੀ.ਐਲ.ਓ. ਨੂੰ ਜਾਣਨਾ ਸ਼ਾਮਲ ਹੈ।

See also  ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ਮੰਤਰ, 'ਸਫ਼ਲਤਾ ਲਈ ਹੌਸਲੇ ਬੁਲੰਦ ਰੱਖੋ'

ਚੋਣ ਕਮਿਸ਼ਨ ਦੀ ਟੀਮ ਨੇ 70% ਤੋਂ ਵੱਧ ਵੋਟਾਂ ਦੇ ਟੀਚੇ ਨੂੰ ਪੂਰਾ ਕਰਨ ਲਈ ਵੋਟਰਾਂ ਦੀ ਗਿਣਤੀ ਵਧਾਉਣ ਵਾਸਤੇ ਟਰਨਆਊਟ ਇੰਪਲੀਮੈਨਟੇਸ਼ਨ ਪਲਾਨ ਸਮੇਤ ਤਿੰਨ ਕਿਤਾਬਾਂ, ਸੂਬਾ ਅਤੇ ਜ਼ਿਲ੍ਹਾ ਪ੍ਰੋਫਾਈਲ ਦੇ ਨਾਲ ਵੋਟਿੰਗ ਦੀ ਤਿਆਰੀ ਬਾਰੇ ਹੈਂਡਬੁੱਕ ਅਤੇ ਚੋਣਾਂ ਵਿੱਚ ਕਾਨੂੰਨੀ ਵਿਵਸਥਾਵਾਂ ਬਾਰੇ ਬੁੱਕਲੈਟ ਵੀ ਰਿਲੀਜ਼ ਕੀਤੀ।

Related posts:

उत्तराखंड युवा मंच, चंडीगढ़ द्वारा आगामी 24 मार्च को 31वें रक्तदान शिविर के साथ ही दो दिवसीय उत्तराख...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

Flood in Punjab

Punjab CEO Sibin C to hold 2nd Facebook Live to interact with people on May 17

ਪੰਜਾਬੀ-ਸਮਾਚਾਰ

Bussiness tycoons hails industrial friendly policies of Punjab CM.

Punjab News

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਪੰਜਾਬੀ-ਸਮਾਚਾਰ

भाजपा के कुलजीत सिंह संधू वरिष्ठ उप महापौर , तथा राजेंद्र शर्मा उपमहापौर के लिए फिर से प्रत्याशी

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

ਪੰਜਾਬ-ਵਿਜੀਲੈਂਸ-ਬਿਊਰੋ

25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬੀ-ਸਮਾਚਾਰ

यू.टी. चंडीगढ़ में चिकित्सा बुनियादी ढांचे को बढ़ाने के लिए हॉस्टल ब्लॉक की रखी गई आधारशिला ।

Chandigarh

ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Flood in Punjab

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ 

ਪੰਜਾਬੀ-ਸਮਾਚਾਰ

ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ

Aam Aadmi Party

ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ - ਲਾਲ ਚੰਦ ਕਟਾਰੂਚੱਕ

ਪੰਜਾਬੀ-ਸਮਾਚਾਰ

Counting to take Place at 117 Centres across Punjab : Sibin C

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

Sarkar Sannatkar milni

ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

Flood in Punjab

ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚ...

ਪੰਜਾਬੀ-ਸਮਾਚਾਰ

तंबाकू उत्पादों के अवैध बिक्री और वितरण पर छापा।

Punjab News

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਪੰਜਾਬੀ-ਸਮਾਚਾਰ
See also  ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ

Leave a Reply

This site uses Akismet to reduce spam. Learn how your comment data is processed.