ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ ‘ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ: ਸੀ.ਈ.ਓ.

– ਸਿਬਿਨ ਸੀ ਵੱਲੋਂ ਪੰਜਾਬ ਦੇ ਸਮੂਹ ਡੀ.ਪੀ.ਆਰ.ਓਜ਼. ਨਾਲ ਰਾਜ ਪੱਧਰੀ ਮੀਟਿੰਗ, ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਹਦਾਇਤ

ਚੰਡੀਗੜ੍ਹ, 14 ਮਾਰਚ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ ‘ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਅੱਜ ਇੱਥੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) ਨਾਲ ਸੂਬਾ ਪੱਧਰੀ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕਮਿਸ਼ਨ ਨੇ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ ਦੇ ਮਾਮਲਿਆਂ ਦੀ ਨਿਗਰਾਨੀ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਡੀ.ਪੀ.ਆਰ.ਓਜ਼ ਇਹਨਾਂ ਕਮੇਟੀਆਂ ਦੇ ਨੋਡਲ ਅਫ਼ਸਰ ਹੋਣਗੇ।

ਸਿਬਿਨ ਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੂੰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਨਾਲ-ਨਾਲ ਅਖ਼ਬਾਰਾਂ ਵਿੱਚ ਛਪਣ ਵਾਲੀ ਸਮੱਗਰੀ ‘ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਮੁੱਖ ਚੋਣ ਅਫ਼ਸਰ ਨੇ ਸਾਰੇ ਡੀ.ਪੀ.ਆਰ.ਓਜ਼ ਨੂੰ ਕਿਹਾ ਕਿ ਉਹ ਅਜਿਹੀਆਂ ਖ਼ਬਰਾਂ ਦੀ ਜਾਂਚ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਕੋਈ ਪੇਡ ਨਿਊਜ਼ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਰਿਪੋਰਟ ਸਬੰਧਤ ਰਿਟਰਨਿੰਗ ਅਫ਼ਸਰਾਂ (ਆਰ.ਓ.) ਨੂੰ ਦੇਣ। ਉਨ੍ਹਾਂ ਕਿਹਾ ਕਿ ਇਹ ਕਮੇਟੀ ਚੋਣਾਂ ਨਾਲ ਸਬੰਧਤ ਖ਼ਬਰਾਂ ਦੇ ਨਾਲ-ਨਾਲ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਦਿਖਾਏ ਜਾਣ ਵਾਲੇ ਇਸ਼ਤਿਹਾਰਾਂ ‘ਤੇ ਨਜ਼ਰ ਰੱਖੇਗੀ। ਸਿਬਿਨ ਸੀ ਨੇ ਕਿਹਾ ਕਿ ਇਹ ਕਮੇਟੀ ਇਸ਼ਤਿਹਾਰਾਂ ਦੀ ਤਸਦੀਕ ਤੋਂ ਇਲਾਵਾ ਪ੍ਰਿੰਟ, ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਖ਼ਬਰਾਂ ਦੀ ਨਿਗਰਾਨੀ ਦੇ ਨਾਲ-ਨਾਲ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਚੋਣਾਂ ਨਾਲ ਸਬੰਧਤ ਸਾਰੀਆਂ ਖ਼ਬਰਾਂ ਦਾ ਰਿਕਾਰਡ ਰੱਖਣ ਲਈ ਜ਼ਿੰਮੇਵਾਰ ਹੋਵੇਗੀ।

See also  ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ ਗਠਨ ਦਾ ਵਿਸ਼ੇਸ਼ ਮਹੱਤਵ ਹੈ ਕਿਉਂਕਿ ਇਹ ਉਮੀਦਵਾਰਾਂ ਦੁਆਰਾ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਪ੍ਰਭਾਵੀ ਨਿਗਰਾਨੀ ਅਤੇ ਲੇਖਾ-ਜੋਖਾ ਕਰਨ ਵਿੱਚ ਮਦਦ ਕਰਨਗੀਆਂ। ਉਨ੍ਹਾਂ ਨੇ ਡੀ.ਪੀ.ਆਰ.ਓਜ਼ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਮੇਟੀ ਮੈਂਬਰ ਸਿਆਸੀ ਪਾਰਟੀਆਂ, ਉਮੀਦਵਾਰਾਂ ਜਾਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਪ੍ਰਕਾਸ਼ਿਤ/ਪ੍ਰਸਾਰਿਤ ਕੀਤੇ ਜਾਣ ਵਾਲੇ ਇਸ਼ਤਿਹਾਰਾਂ ਦੀ ਸਮੱਗਰੀ ਨੂੰ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਤਸਦੀਕ ਕਰਨਾ ਯਕੀਨੀ ਬਣਾਉਣ। ਸਿਬਿਨ ਸੀ ਨੇ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕ ਸਭਾ ਚੋਣਾਂ ਦੇ ਅਮਲ ਨੂੰ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ‘ਤੇ ਨਜ਼ਰ ਰੱਖੀ ਜਾਵੇਗੀ।

ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਡੀ.ਪੀ.ਆਰ.ਓਜ਼ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਸ਼ਤਿਹਾਰਬਾਜ਼ੀ ਦੀ ਇਸ ਨਵੀਂ ਚੁਣੌਤੀ ਦਾ ਡਟ ਕੇ ਸਾਹਮਣਾ ਕਰਦਿਆਂ ਇਸ ਮੰਤਵ ਲਈ ਕੋਈ ਕਸਰ ਬਾਕੀ ਨਾ ਛੱਡਣ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਸੂਚਨਾ ਦੇ ਪ੍ਰਸਾਰ ਦਾ ਇੱਕ ਵੱਡਾ ਸਾਧਨ ਬਣ ਗਿਆ ਹੈ, ਜਿਸ ਕਾਰਨ ਇਨ੍ਹਾਂ ਪਲੇਟਫਾਰਮਾਂ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਸਿਬਿਨ ਸੀ ਨੇ ਆਸ ਪ੍ਰਗਟ ਕੀਤੀ ਕਿ ਡੀ.ਪੀ.ਆਰ.ਓਜ਼ ਆਪਣੀ ਡਿਊਟੀ ਨੂੰ ਸੁਚਾਰੂ ਢੰਗ ਨਾਲ ਨਿਭਾਉਣਗੇ ਅਤੇ ਚੋਣਾਂ ਦੇ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਸੰਚਾਲਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

See also  ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟੀਆਂ ਕੀਤੀਆਂ ਰੱਦ

ਮੁੱਖ ਚੋਣ ਅਫ਼ਸਰ ਨੇ ਡੀ.ਪੀ.ਆਰ.ਓਜ਼ ਨੂੰ ਸਵੀਪ ਗਤੀਵਿਧੀਆਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਅਤੇ ਜਾਗਰੂਕਤਾ ਫੈਲਾਉਣ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਆਮ ਚੋਣਾਂ ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ। ਸੀ.ਈ.ਓ. ਨੇ ਕਿਹਾ ਕਿ ਚੋਣਾਂ ਇੱਕ ਜਮਹੂਰੀ ਅਮਲ ਹਨ ਅਤੇ ਇਹ ਯਕੀਨੀ ਬਣਾਉਣਾ ਕਮਿਸ਼ਨ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ।

ਮੀਟਿੰਗ ਵਿੱਚ ਜੁਆਇੰਟ ਸੀ.ਈ.ਓ. ਸਕੱਤਰ ਸਿੰਘ ਬੱਲ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ (ਸੋਸ਼ਲ ਮੀਡੀਆ) ਮਨਵਿੰਦਰ ਸਿੰਘ ਅਤੇ ਸੀ.ਈ.ਓ ਦਫ਼ਤਰ ਦੇ ਸੋਸ਼ਲ ਮੀਡੀਆ ਮਾਹਿਰ ਹਾਜ਼ਰ ਸਨ।

Related posts:

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ

ਪੰਜਾਬੀ-ਸਮਾਚਾਰ

ਸਤਲੁਜ ਨਾਲ ਲੱਗਦੇ ਇਲਾਕੇ ਵਿਚ ਜਨਜੀਵਨ ਆਮ ਵਾਂਗ ਹੋਣ ਲੱਗਾ

Flood in Punjab

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼

Khanna

ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ

Punjab Congress

62.80% voter turnout recorded in 13 Lok Sabha Constituencies in Punjab: Sibin C

ਪੰਜਾਬੀ-ਸਮਾਚਾਰ

ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

ਅਪਰਾਧ ਸਬੰਧਤ ਖਬਰ

भाजपा के राज में गिरा सरकारी अस्पतालों का स्तर, विशेषज्ञ डॉक्टर की कमी, जनता बेहाल-पवन बंसल

ਪੰਜਾਬੀ-ਸਮਾਚਾਰ

Punjab State Child Rights Protection Commission to take strict action in School Gate Incident involv...

ਪੰਜਾਬੀ-ਸਮਾਚਾਰ

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਪੰਜਾਬ ਸਿਹਤ ਵਿਭਾਗ

Only OLA and Uber to provide the cab services in Chandigarh

Chandigarh

ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬੀ-ਸਮਾਚਾਰ

Governor Lays Foundation Stone for Advanced Academic and Research Centre at PGGC-11

Chandigarh

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

Punjab News

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

Chandigarh

ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ

ਮੁੱਖ ਮੰਤਰੀ ਸਮਾਚਾਰ

ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ

Punjab Crime News

ਆਈ.ਕੇ.ਜੀ ਪੀ.ਟੀ.ਯੂ ਵਿਖੇ ਉਪ-ਕੁਲਪਤੀ ਵੱਲੋਂ ਅਤਿ ਆਧੁਨਿਕ ਦਾਖਲਾ ਸੈੱਲ ਦਾ ਉਦਘਾਟਨ

ਪੰਜਾਬੀ-ਸਮਾਚਾਰ
See also  Rotational irrigation programme for Kharif season released

Leave a Reply

This site uses Akismet to reduce spam. Learn how your comment data is processed.