ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਚੰਡੀਗੜ੍ਹ, 17 ਮਾਰਚ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ। ਨਾਮਜ਼ਦਗੀਆਂ ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ, ਜਦਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ।

ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 16 ਮਾਰਚ, 2024 ਨੂੰ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਬਾਅਦ, ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ (ਐਮ.ਸੀ.ਸੀ) ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਹ ਆਦਰਸ਼ ਚੋਣ ਜਾਬਤਾ ਸਾਰੇ ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ, ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ‘ਤੇ ਵੀ ਲਾਗੂ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਚੋਣ ਜਾਬਤੇ ਸਬੰਧੀ ਮੈਨੂਅਲ ਦੀ ਕਾਪੀ ਭਾਰਤੀ ਚੋਣ ਕਮਿਸ਼ਨ ਦੇ ਵੈੱਬਸਾਈਟ ਲਿੰਕ https://www.eci.gov.in/handbooks-manuals-modelchecklist ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।

See also  ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ, ਸਾਰੇ ਮੰਤਰੀਆਂ, ਸਪੀਕਰ, ਡਿਪਟੀ ਸਪੀਕਰ, ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਸਕੱਤਰਾਂ, ਸਾਰੇ ਵਿਭਾਗਾਂ ਦੇ ਮੁਖੀਆਂ, ਪੰਜਾਬ ਦੇ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਅਥਾਰਟੀਆਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਦੀ ਇੰਨ- ਬਿੰਨ ਤੇ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।

Related posts:

ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ
ਪੰਜਾਬੀ-ਸਮਾਚਾਰ
ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤ...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...
ਪੰਜਾਬੀ-ਸਮਾਚਾਰ
19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ
ਪੰਜਾਬੀ-ਸਮਾਚਾਰ
चंडीगढ़ नगर निगम में वरिष्ठ उपमहापौर और उपमहापौर के लिए चुनाव ।
ਪੰਜਾਬੀ-ਸਮਾਚਾਰ
Vishesh Sarangal assumes charge as Deputy Commissioner Moga.
Punjab News
ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ
Aam Aadmi Party
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼
ਪੰਜਾਬੀ-ਸਮਾਚਾਰ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ
ਪੰਜਾਬੀ-ਸਮਾਚਾਰ
ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
ਬਾਜਵਾ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਅਸਫ਼ਲ ਰਹਿਣ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ
ਪੰਜਾਬੀ-ਸਮਾਚਾਰ
26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
Flood in Punjab
ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ...
ਪੰਜਾਬੀ-ਸਮਾਚਾਰ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚ...
Punjab Crime News
See also  ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Leave a Reply

This site uses Akismet to reduce spam. Learn how your comment data is processed.