ਸਿਹਤ ਮੰਤਰੀ ਨੇ ਏਡੀਜੀਪੀ ਜੇਲ੍ਹਾਂ ਨੂੰ ਵਿਭਾਗ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਸਿਹਤ ਮੰਤਰੀ ਵੱਲੋਂ ਪੰਚਾਇਤਾਂ, ਮੁਹੱਲਾ ਕਮੇਟੀਆਂ ਅਤੇ ਹੋਰ ਗੈਰ ਸਰਕਾਰੀ ਸੰਗਠਨਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਅੱਗੇ ਆਉਣ ਦਾ ਸੱਦਾ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਸਿਹਤ ਮਿਸ਼ਨ ਦੇ ਦਫ਼ਤਰ ਵਿਖੇ ਇੱਕ ਅੰਤਰ-ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦਾ ਉਦੇਸ਼ 15 ਜੂਨ ਤੋਂ 19 ਜੁਲਾਈ, 2023 ਤੱਕ ਚਲਾਈ ਗਈ ਮੁਹਿੰਮ ਦੇ ਨਤੀਜਿਆਂ ’ਤੇ ਚਰਚਾ ਕਰਨਾ ਸੀ। ਮੀਟਿੰਗ ਵਿੱਚ ਸਿਹਤ ਵਿਭਾਗ, ਜੇਲ੍ਹ ਵਿਭਾਗ ਅਤੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ

ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਕੁੱਲ 33682 ਕੈਦੀਆਂ ਦੀ ਐਸ.ਟੀ.ਆਈ. ਲਈ, 24404 ਦੀ ਸਿਫਿਲਿਸ, 23879 ਦੀ ਐਚ.ਆਈ.ਵੀ., 33576 ਦੀ ਟੀ.ਬੀ. ਸਬੰਧੀ , 20904 ਦੀ ਹੈਪੇਟਾਈਟਸ- ਬੀ ਅਤੇ 21299 ਹੈਪੇਟਾਈਟਸ- ਸੀ ਲਈ ਜਾਂਚ ਕੀਤੀ ਗਈ। ਜਾਂਚ ਉਪਰੰਤ ਪਾਇਆ ਗਿਆ ਕਿ ਕੁੱਲ 916 ਕੈਦੀਆਂ (2.7%) ਨੂੰ ਐਸਟੀਆਈ ਲਈ, 168 (0.7%) ਸਾਈਫਿਲਿਸ ਲਈ, 923 (3.9%) ਐੱਚਆਈਵੀ ਲਈ , 34 (0.1%) ਟੀਬੀ ਲਈ , 143 (0.7%) ਹੈਪੇਟਾਈਟਸ- ਬੀ ਲਈ ਅਤੇ ਹੈਪੇਟਾਈਟਸ ਸੀ ਲਈ 4846 (23%) ਪੋਜ਼ੀਟਿਵ ਪਾਏ ਗਏ। ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਤੁਰੰਤ ਕਾਰਵਾਈ ਕਰਦੇ ਹੋਏ, ਅਸੀਂ ਸਾਰੇ ਕੈਦੀਆਂ ਨੂੰ , ਜੋ ਐਸਟੀਆਈ, ਟੀਬੀ, ਸਿਫਿਲਿਸ, ਐੱਚਆਈਵੀ, ਅਤੇ ਹੈਪੇਟਾਈਟਸ ਸੀ ਲਈ ਪਾਜ਼ੇਟਿਵ ਪਾਏ ਗਏ , ਨੂੰ ਢੁਕਵਾਂ ਇਲਾਜ ਦਿੱਤਾ ਗਿਆ।

See also  ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

ਮੰਤਰੀ ਨੇ ਇਸ ਮੁਹਿੰਮ ਦੇ ਮਹੱਤਵਪੂਰਨ ਨਿਰੀਖਣਾਂ ਨੂੰ ਸਵੀਕਾਰ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਜੋਰਦਾਰ ਢੰਗ ਨਾਲ ਕੰਮ ਕਰਨ ਅਤੇ ਵੱਖ-ਵੱਖ ਵਿਭਾਗਾਂ ਨਾਲ ਸਹਿਯੋਗ ਕਰਨ ਦੀ ਸਲਾਹ ਦਿੱਤੀ ਤਾਂ ਜੋ ਵੱਡੇ ਪੱਧਰ ’ਤੇ ਸਮਾਜ ਤੱਕ ਪਹੁੰਚ ਕੀਤੀ ਜਾ ਸਕੇ ਅਤੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ: ਕਾਰਤਿਕ ਅਡਾਪਾ ਨੇ ਜੇਲ੍ਹਾਂ, ਬਾਲ ਘਰਾਂ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਸਬੂਤ ਅਧਾਰਤ ਰੋਕਥਾਮ ਅਤੇ ਇਲਾਜ ਸੇਵਾਵਾਂ ਨੂੰ ਵਧਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਹਨਾਂ ਜੇਲ੍ਹਾਂ ਅਤੇ ਹੋਰ ਕਲੋਜ਼ਡ ਸੈਟਿੰਗਾਂ ਵਿੱਚ ਨੁਕਸਾਨ ਘਟਾਉਣ ਸਬੰਧੀ ਤਰੀਕਿਆਂ ਦੇ ਵਿਸਥਾਰ ਦੀ ਵਕਾਲਤ ਕੀਤੀ ਤਾਂ ਜੋ ਇਹਨਾਂ ਸਿਹਤ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।

ਵਰਲਡ ਹੈਲਥ ਪਾਰਟਨਰਜ਼ ਦੀ ਕੰਟਰੀ ਡਾਇਰੈਕਟਰ ਪ੍ਰਾਚੀ ਸ਼ੁਕਲਾ ਨੇ ਜੇਲ ਦੇ ਕੈਦੀਆਂ ਲਈ ਮਾਨਸਿਕ ਸਿਹਤ ਜਾਂਚ, ਕਾਉਂਸਲਿੰਗ ਅਤੇ ਰੈਫਰਲ ’ਤੇ ਕੇਂਦ੍ਰਿਤ ਇੱਕ ਮਹੱਤਵਪੂਰਨ ਪ੍ਰਸਤਾਵ ਪੇਸ਼ ਕੀਤਾ। ਇਹ ਪ੍ਰੋਜੈਕਟ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀ ਸਾਂਝੇਦਾਰੀ ਨਾਲ ਪੰਜਾਬ ਦੀਆਂ ਚਾਰ ਕੇਂਦਰੀ ਜੇਲ੍ਹਾਂ ਵਿੱਚ ਲਾਗੂ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਡਾ: ਬਲਬੀਰ ਸਿੰਘ ਨੇ ਨਸ਼ਾ-ਮੁਕਤ ਪਿੰਡਾਂ ਦੀ ਸਥਾਪਨਾ ਲਈ ਪਹਿਲਕਦਮੀਆਂ ਦਾ ਸੁਝਾਅ ਦਿੱਤਾ ਅਤੇ ਮੌਜੂਦਾ ਮੁੜਵਸੇਬਾ ਕੇਂਦਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ (ਐਸਯੂਡੀਟੀਸੀ) ਦੁਆਰਾ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਲਈ ਨਤੀਜਿਆਂ ਦੇ ਵਿਸ਼ਲੇਸ਼ਣ ਦੀ ਸਿਫ਼ਾਰਸ਼ ਕੀਤੀ। ਇਹ ਮੁਲਾਂਕਣ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਨੂੰ ਵਧਾਉਣ ਅਤੇ ਸੁਧਾਰ ਲਈ ਖੇਤਰਾਂ ਦੀ ਪਛਾਣ ਕਰਨ ਵਿੱਚ ਮਦਦ ਕਰ ਸਕਦੇ ਹਨ।

See also  Section 144 imposed around all water bodies in Chandigarh

ਡਾ. ਬਲਬੀਰ ਸਿੰਘ ਨੇ ਏ.ਡੀ.ਜੀ.ਪੀ ਜੇਲ੍ਹਾਂ ਅਰੁਣ ਪਾਲ ਸਿੰਘ ਨੂੰ ਜੇਲ੍ਹਾਂ ਵਿਚ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਜੇਲ੍ਹ ਵਿਭਾਗ ਵਿਚ ਦਾਗ਼ੀ ਅਧਿਕਾਰੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ। ਮੰਤਰੀ ਨੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ, ਮੁਹੱਲਾ ਕਮੇਟੀਆਂ ਅਤੇ ਹੋਰ ਗੈਰ ਸਰਕਾਰੀ ਸੰਸਥਾਵਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ।

Related posts:

ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼...
Ludhiana
भाजपा के कुलजीत सिंह संधू वरिष्ठ उप महापौर , तथा राजेंद्र शर्मा उपमहापौर के लिए फिर से प्रत्याशी
ਪੰਜਾਬੀ-ਸਮਾਚਾਰ
ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ
Punjab Congress
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...
Punjab News
ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ
ਪੰਜਾਬੀ-ਸਮਾਚਾਰ
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ
ਖੇਡਾਂ ਦੀਆਂ ਖਬਰਾਂ
5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ
ਪੰਜਾਬੀ-ਸਮਾਚਾਰ
Punjab health minister bats for bringing parity in prices of same salts of medicines.
ਪੰਜਾਬੀ-ਸਮਾਚਾਰ
ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Moga
ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ
ਪੰਜਾਬੀ-ਸਮਾਚਾਰ
ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ
Punjab Sports News
IKGPTU releases campus admission information for academic session 2024-25, online registration start...
ਪੰਜਾਬੀ-ਸਮਾਚਾਰ
11वें अंतर्राष्ट्रीय कठपुतली महोत्सव का चंडीगढ़ में उद्घाटन ।
Chandigarh
ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ...
Punjab News
Governor Lays Foundation Stone for Advanced Academic and Research Centre at PGGC-11
Chandigarh
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ
ਪੰਜਾਬੀ-ਸਮਾਚਾਰ
ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ
ਮੁੱਖ ਮੰਤਰੀ ਸਮਾਚਾਰ
See also  ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

Leave a Reply

This site uses Akismet to reduce spam. Learn how your comment data is processed.