ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਪੰਜਾਬ ਪੁਲਿਸ ਦੀਆਂ ਟੀਮਾਂ ਨੇ ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ 24 ਘੰਟਿਆਂ ਦੇ ਅੰਦਰ ਮਹਾਰਾਸ਼ਟਰ ਤੋਂ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ : ਡੀਜੀਪੀ ਗੌਰਵ ਯਾਦਵ

– ਦੋ ਹੋਰ ਮੁਲਜ਼ਮਾਂ ਦੀ ਵੀ ਹੋਈ ਸ਼ਨਾਖਤ, ਉਨ੍ਹਾਂ ਨੂੰ ਕਾਬੂ ਕਰਨ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ : ਸੀ.ਪੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ

Amritsar robbery case daughter of victims driver her fiance among 7

Amritsar robbery case daughter of victims driver her fiance among 7

ਚੰਡੀਗੜ੍ਹ/ਅੰਮ੍ਰਿਤਸਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਨਸਨੀਖੇਜ਼ ਅੰਮਿਰਤਸਰ ਲੁੱਟ ਕੇਸ ਦਾ ਖੁਰਾ-ਖੋਜਦਿਆਂ ਪੀੜਤ ਦੇ ਡਰਾਈਵਰ ਦੀ ਧੀ ਅਤੇ ਉਸ ਦੇ ਮੰਗੇਤਰ, ਜਿੰਨ੍ਹਾਂ ਨੇ ਡਕੈਤੀ ਦੀ ਪੂਰੀ ਸਾਜ਼ਿਸ਼ ਰਚੀ ਸੀ , ਨੂੰ 7 ਮੁਲਜ਼ਮਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਵਾਨੀ (28) ਵਾਸੀ ਅਮਰ ਐਵੀਨਿਊ ਖੰਡਵਾਲਾ ਛੇਹਰਟਾ ਅਤੇ ਉਸ ਦੇ ਮੰਗੇਤਰ ਗੁਰਟੇਕ ਸਿੰਘ (23) ਵਾਸੀ ਅਜਨਾਲਾ ਅਤੇ ਇਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ (34) ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੰਦੀਪ ਸਿੰਘ (29) ਵਾਸੀ ਜੰਡਿਆਲਾ, ਦੀਪਕ ਕੁਮਾਰ (30) ਪਿੰਡ ਮਾਹਲ, ਹਰਦੇਵ ਸਿੰਘ (53) ਅਜਨਾਲਾ ਅਤੇ ਹਰਪਾਲ ਸਿੰਘ (52) ਰਾਜਾਸਾਂਸੀ ਅੰਮ੍ਰਿਤਸਰ ਵਜੋਂ ਹੋਈ ਹੈ। ਮੁਲਜ਼ਮ ਸ਼ਿਵਾਨੀ ਨਰਿੰਦਰ ਮੋਹਨ ਮਹਿਤਾ, ਜੋ ਕਿ ਪੀੜਤ ਜੀਆ ਲਾਲ ਬਹਿਲ ਦਾ ਡਰਾਈਵਰ ਹੈ, , ਦੀ ਧੀ ਹੈ , ਜੋ ਕਿ ਪੀੜਤ ਦੀ ਦੌਲਤ-ਸ਼ੌਹਰਤ ਤੋਂ ਭਲੀਭਾਂਤ ਜਾਣੂ ਸੀ ।

See also  Four MBBS Seats earmarked for terrorist victim students in Central Pool.

ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਤੜਕੇ ਚਾਰ ਹਥਿਆਰਬੰਦ ਵਿਅਕਤੀ, ਜਿਨਾ ਨੇ ਮੂੰਹ ਢਕੇ ਹੋਏ ਸਨ, ਨੇ ਪੀੜਤ ਜੀਆ ਲਾਲ ਦੇ ਘਰ ’ਚ ਦਾਖਲ ਹੋ ਕੇ 90 ਲੱਖ ਰੁਪਏ ਅਤੇ 3 ਕਿਲੋ ਦੇ ਗਹਿਣਿਆਂ ਦੀ ਲੁੱਟ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਤਿੰਨ ਮੁਲਜ਼ਮਾਂ- ਗੁਰਪ੍ਰੀਤ, ਸੰਦੀਪ ਅਤੇ ਦੀਪਕ ਨੂੰ ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਅੰਤਰ-ਰਾਜੀ ਕਾਰਵਾਈ ਤਹਿਤ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ , ਜਦ ਕਿ ਬਾਕੀ ਚਾਰ ਵਿਅਕਤੀਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 41.40 ਲੱਖ ਰੁਪਏ ਦੀ ਨਕਦੀ ਅਤੇ 800 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ।

ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਇਸ ਸਨਸਨੀਖੇਜ਼ ਲੁੱਟ ਦੇ ਕੇਸ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ ਗਈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਏ.ਡੀ.ਸੀ.ਪੀ ਸਿਟੀ-2 ਅਭਿਮਨਿਊ ਰਾਣਾ ਅਤੇ ਏ.ਸੀ.ਪੀ ਉੱਤਰੀ ਵਿਜੇ ਕੁਮਾਰ ਦੀ ਦੇਖ-ਰੇਖ ਹੇਠ ਸਿਵਲ ਲਾਈਨ ਪੁਲਿਸ ਸਟੇਸ਼ਨ, ਸੀ.ਆਈ.ਏ.-1 ਅਤੇ ਸੀ.ਆਈ.ਏ.-2 ਦੀਆਂ ਪੁਲਿਸ ਟੀਮਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੇਸ ਨੂੰ ਟਰੇਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਅਤੇ 24 ਘੰਟਿਆਂ ਵਿੱਚ ਮਹਾਰਾਸ਼ਟਰ ਤੋਂ ਤਿੰਨ ਮੁਲਜ਼ਮਾਂ ਨੂੰ ਜਾ ਦਬੋਚਿਆ। ਜਦਕਿ ਬਾਕੀ ਚਾਰ ਮੁਲਜ਼ਮਾਂ ਨੂੰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

See also  MC Chandigarh takes tough stand against defaulters.

ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰ. 107 ਮਿਤੀ 26-06-2024 ਨੂੰ ਆਈ.ਪੀ.ਸੀ. ਦੀ ਧਾਰਾ 394 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਸੀ।

Related posts:

ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ
Chandigarh
16 फरवरी की हड़ताल की तैयारी मुकम्मल। कर्मचारी हड़ताल कर शिवालिक होटल के साथ वाले मैदान में करेंगे रैल...
Chandigarh
ਬਾਜਵਾ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਅਸਫ਼ਲ ਰਹਿਣ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ
ਪੰਜਾਬੀ-ਸਮਾਚਾਰ
राज्यपाल ने पंजाब राजभवन में वन महोत्सव-2024 का किया उद्घाटन।
ਪੰਜਾਬੀ-ਸਮਾਚਾਰ
ਬਾਜਵਾ ਨੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਢਿੱਲ ਵਰਤਣ ਲਈ 'ਆਪ' ਦੀ ਆਲੋਚਨਾ ਕੀਤੀ
Flood in Punjab
Punjab Tourism Summit : ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁ...
ਪੰਜਾਬੀ-ਸਮਾਚਾਰ
ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸ...
Punjab News
ਭਾਰਤ ਦੌਰੇ 'ਤੇ ਆਏ ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀ ਪਟਿਆਲਾ ਪੁੱਜੇ, ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰ...
ਪੰਜਾਬੀ-ਸਮਾਚਾਰ
चंडीगढ़ पुलिस ने नए भारतीय कानूनों पर अभूतपूर्व मोबाइल ऐप और जांच अधिकारी हैंडबुक का अनावरण।
ਪੰਜਾਬੀ-ਸਮਾਚਾਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ
ਪੰਜਾਬੀ-ਸਮਾਚਾਰ
Power and PWD Minister Harbhajan Singh ETO Inspires Students at 'Centre for Human Rights and Duties'
Punjab News
शिक्षक दिवस धूमधाम से मनाया गया। 17 को राज्य पुरस्कार और 9 को प्रशस्ति पत्र, 4 शिक्षकों को विशेष सम्...
ਚੰਡੀਗੜ੍ਹ-ਸਮਾਚਾਰ
उत्तराखंड युवा मंच, चंडीगढ़ द्वारा आगामी 24 मार्च को 31वें रक्तदान शिविर के साथ ही दो दिवसीय उत्तराख...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ
ਪੰਜਾਬੀ-ਸਮਾਚਾਰ
ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ
Punjab BJP
ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ
Manipur violence
ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ
ਪੰਜਾਬੀ-ਸਮਾਚਾਰ
चंडीगढ़ में बिजली की खपत के लिए 01.08.2024 से 9.4% की टैरिफ बढ़ोतरी को मंजूरी।
Chandigarh
Lok sabha elections 2024: 80% police force, 250 companies of central forces to ensure free and fair ...
ਪੰਜਾਬੀ-ਸਮਾਚਾਰ
See also  Wrestling Tournament Junior Boys & Girls Battle for Glory

Leave a Reply

This site uses Akismet to reduce spam. Learn how your comment data is processed.