ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟੀਆਂ ਕੀਤੀਆਂ ਰੱਦ

ਅਧਿਕਾਰੀਆਂ ਨੂੰ ਨਰਮੇ ਤੇ ਕਪਾਹ ਦੀ ਫ਼ਸਲ ਦਾ ਨਿਰੀਖਣ ਕਰਨ ਅਤੇ ਰੋਜ਼ਾਨਾ ਸਥਿਤੀ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ
ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ: ਖੇਤੀਬਾੜੀ ਮੰਤਰੀ

(Punjab Bureau) : ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।

Gurmeet Singh Khuddian

ਬਠਿੰਡਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿੱਚ ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਚਾਰ ਸੀਨੀਅਰ ਅਧਿਕਾਰੀਆਂ ਨੂੰ 31 ਅਗਸਤ, 2023 ਤੱਕ ਕਪਾਹ ਪੱਟੀ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ ਕਿਉਂਕਿ ਅਗਲੇ 15 ਦਿਨ ਕਪਾਹ ਦੀ ਫ਼ਸਲ ਲਈ ਬਹੁਤ ਅਹਿਮ ਹਨ। ਇਹ ਅਧਿਕਾਰੀ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਖੇਤਾਂ ਦਾ ਦੌਰਾ ਕਰਨਗੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਲਾਹ ਦੇਣ ਦੇ ਨਾਲ-ਨਾਲ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ।

See also  ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ

ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਖੇਤਾਂ ਦਾ ਦੌਰਾ ਕਰਨ ਅਤੇ ਹੈੱਡਕੁਆਰਟਰ ਨੂੰ ਸਥਿਤੀ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਹਨਾਂ ਅੱਗੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਮਾਂ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੀਟਨਾਸ਼ਕਾਂ ਦੀਆਂ ਦੁਕਾਨਾਂ ਅਤੇ ਨਿਰਮਾਣ ਯੂਨਿਟਾਂ ਦਾ ਦੌਰਾ ਕਰਨ। ਇਸ ਦੇ ਨਾਲ ਹੀ ਗੁਣਵੱਤਾ ਲਈ ਨਿਯਮਤ ਸੈਂਪਲ ਲੈਣ ਤੋਂ ਇਲਾਵਾ ਕਿਸਾਨਾਂ ਨੂੰ ਵੇਚੇ ਜਾ ਰਹੇ ਕੀਟਨਾਸ਼ਕਾਂ ਦੀ ਕੀਮਤ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਨਕਲੀ ਕੀਟਨਾਸ਼ਕ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਨੇ ਕੰਪਨੀਆਂ ਅਤੇ ਵਿਕਰੇਤਾਵਾਂ ਨੂੰ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਖਾਦਾਂ ਨਾਲ ਹੋਰ ਗ਼ੈਰ-ਜ਼ਰੂਰੀ ਖੇਤੀ ਸਾਮਾਨ ਵੇਚਣ ਖ਼ਿਲਾਫ਼ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

See also  Multi-crore nature heights infra scam: absconding from 9 years, Punjab police arrest main accused Neeraj Arora from Uttarakhand

Related posts:

चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया

ਪੰਜਾਬੀ-ਸਮਾਚਾਰ

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋ...

ਪੰਜਾਬੀ-ਸਮਾਚਾਰ

Dap Fertiliser Seized From Sbs Nagar, Lab Test Confirms Inadequate Amount Of Nitrogen, Phosphorus; F...

Punjab News

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...

ਪੰਜਾਬੀ-ਸਮਾਚਾਰ

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Punjab News

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

Mohali

Two Mohali Girls Make It To Air Force Academy; Training To Begin From January.

ਪੰਜਾਬੀ-ਸਮਾਚਾਰ

सेक्टर 7 व 26 के शोरूमों पर सीलिंग व नोटिस की लटकी तलवार, निगाहें 5 मार्च की सुनवाई पर - PunjabSamac...

ਪੰਜਾਬੀ-ਸਮਾਚਾਰ

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਪੰਜਾਬੀ-ਸਮਾਚਾਰ

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਪੰਜਾਬੀ-ਸਮਾਚਾਰ

ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ

Aam Aadmi Party

PGI Chandigarh News: डॉक्टरों ने एक दिन में की तीन जटिल सर्जरी

ਪੰਜਾਬੀ-ਸਮਾਚਾਰ

एक साल से पूरा नहीं हुआ सड़कों और चौराहे की मरम्मत का काम

ਚੰਡੀਗੜ੍ਹ-ਸਮਾਚਾਰ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍...

ਸਕੂਲ ਸਿੱਖਿਆ ਸਮਾਚਾਰ

ਸਿਹਤ ਮੰਤਰੀ ਨੇ ਏਡੀਜੀਪੀ ਜੇਲ੍ਹਾਂ ਨੂੰ ਵਿਭਾਗ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ...

ਪੰਜਾਬੀ-ਸਮਾਚਾਰ

ਵਿਦਿਆਰਥੀਆਂ ਨੂੰ ਨਿਊ ਇੰਡੀਆ @2047 ਲਈ ਇੱਕ ਬਲੂਪ੍ਰਿੰਟ ਤਿਆਰ ਕਰਨਾ ਚਾਹੀਦਾ ਹੈ”: ਉਪ-ਰਾਸ਼ਟਰਪਤੀ - punjabsamachar....

ਚੰਡੀਗੜ੍ਹ-ਸਮਾਚਾਰ

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਪੰਜਾਬੀ-ਸਮਾਚਾਰ

Chandigarh DC Rates 2024 List Out.

ਪੰਜਾਬੀ-ਸਮਾਚਾਰ

वार्ड 19 की ब्लॉक अध्यक्षा सोनिया गुरचरण सिंह, प्रदेश सचिव बिरेन्द्र रॉय ने काँग्रेस पार्टी की सदस्य...

Punjab News

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬ...

Aam Aadmi Party

Leave a Reply

This site uses Akismet to reduce spam. Learn how your comment data is processed.