ਬਾਜਵਾ ਨੇ ਕਾਂਗਰਸ ਦੇ ਚੋਣ ਮੈਨੀਫ਼ੈਸਟੋ ਦੀ ਕੀਤੀ ਸ਼ਲਾਘਾ, ਦੱਸਿਆ ਇਨਕਲਾਬੀ ਮੈਨੀਫ਼ੈਸਟੋ

ਪੱਟੀ: ਅਗਨੀਵੀਰ ਸਕੀਮ ਨੂੰ ਰੱਦ ਕਰਨ ਲਈ ਕਾਂਗਰਸ ਵਚਨਬੱਧ ਹੈ: ਵਿਰੋਧੀ ਧਿਰ ਦੇ ਆਗੂ 

ਚੰਡੀਗੜ, ਅਪ੍ਰੈਲ

ਇੰਡੀਅਨ ਨੈਸ਼ਨਲ ਕਾਂਗਰਸ ਦੇ ਚੋਣ ਮੈਨੀਫੈਸਟੋ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਪਾਰਟੀ ਨੇ ਸਮਾਜ ਦੇ ਸਾਰੇ ਵਰਗਾਂ ਦੀ ਡੂੰਘੀ ਖੋਜ ਤੋਂ ਬਾਅਦ ਮੈਨੀਫ਼ੈਸਟੋ ਤਿਆਰ ਕੀਤਾ ਹੈ। 

ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੁਰੂ (ਰਾਜਸਥਾਨ) ਰੈਲੀ ‘ਚ ਕਿਹਾ ਸੀ ਕਿ ਉਨ੍ਹਾਂ ਦਾ 10 ਸਾਲ ਦਾ ਪ੍ਰਦਰਸ਼ਨ ਸਿਰਫ ਇਕ ਟ੍ਰੇਲਰ ਹੈ। ਹਾਂ, ਪ੍ਰਧਾਨ ਮੰਤਰੀ ਨੇ ਸਹੀ ਕਿਹਾ ਹੈ ਕਿ ਉਨ੍ਹਾਂ ਦੀ ਭਾਜਪਾ ਦਾ 10 ਸਾਲਾਂ ਦਾ ਪ੍ਰਦਰਸ਼ਨ ਵਿਆਪਕ ਬੇਰੁਜ਼ਗਾਰੀ, ਫਿਰਕਾਪ੍ਰਸਤੀ ਅਤੇ ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਟ੍ਰੇਲਰ ਹੈ। 

ਇੰਟਰਨੈਸ਼ਨਲ ਲੇਬਰ ਆਰਗੇਨਾਈਜ਼ੇਸ਼ਨ ਅਤੇ ਇੰਸਟੀਚਿਊਟ ਆਫ ਹਿਊਮਨ ਡਿਵੈਲਪਮੈਂਟ ਦੀ ਇਕ ਖੋਜ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਬੇਰੁਜ਼ਗਾਰ ਕਰਮਚਾਰੀਆਂ ਵਿਚ ਭਾਰਤ ਦੇ ਨੌਜਵਾਨਾਂ ਦੀ ਹਿੱਸੇਦਾਰੀ ਲਗਭਗ 83 ਫੀਸਦੀ ਹੈ ਅਤੇ ਕੁੱਲ ਬੇਰੁਜ਼ਗਾਰਾਂ ਵਿਚ ਸੈਕੰਡਰੀ ਜਾਂ ਉੱਚ ਸਿੱਖਿਆ ਪ੍ਰਾਪਤ ਨੌਜਵਾਨਾਂ ਦੀ ਹਿੱਸੇਦਾਰੀ ਸਾਲ 2000 ਵਿਚ 35.2 ਫੀਸਦੀ ਤੋਂ ਦੁੱਗਣੀ ਹੋ ਕੇ ਸਾਲ 2022 ਵਿਚ 65.7 ਫੀਸਦੀ ਹੋ ਗਈ ਹੈ। 

ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਂਗਰਸ ਪਾਰਟੀ ਨੇ ਦੇਸ਼ ਵਿੱਚ ਵੱਧ ਰਹੀ ਬੇਰੁਜ਼ਗਾਰੀ ਨੂੰ ਘਟਾਉਣ ਅਤੇ ਗਰੀਬ ਪਰਿਵਾਰਾਂ ਦੀ ਪਰਿਵਾਰਕ ਆਮਦਨ ਵਧਾਉਣ ਲਈ ਕੰਮ ਕਰਨ ਦਾ ਵਾਅਦਾ ਕੀਤਾ ਹੈ। ਬਾਜਵਾ ਨੇ ਕਿਹਾ ਕਿ ਕਾਂਗਰਸ ਅਗਨੀਵੀਰ ਸਕੀਮ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਪੁਰਾਣੀ ਭਾਰਤੀ ਫਿਰ ਤੋਂ ਸ਼ੁਰੂ ਕੀਤੀ ਜਾਵੇਗੀ। ਪਾਰਟੀ ਹਰ ਗਰੀਬ ਪਰਿਵਾਰ ਨੂੰ ਹਰ ਸਾਲ 1 ਲੱਖ ਰੁਪਏ ਦੇਣ ਲਈ ਮਹਾਲਕਸ਼ਮੀ ਯੋਜਨਾ ਸ਼ੁਰੂ ਕਰੇਗੀ। 

See also  ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਦੇਸ਼ ਦਾ ਕਿਸਾਨ ਭਾਈਚਾਰਾ ਪਹਿਲਾਂ ਹੀ ਦੇਖ ਚੁੱਕਾ ਹੈ ਕਿ ਕਿਵੇਂ ਮੋਦੀ ਸਰਕਾਰ ਨੇ ਦੇਸ਼ ਵਿੱਚ ਕਿਸਾਨ ਵਿਰੋਧੀ ਨੀਤੀਆਂ ਬਣਾ ਕੇ ਕਿਸਾਨਾਂ ਨੂੰ ਕਮਜ਼ੋਰ ਕੀਤਾ ਹੈ। ਵਾਅਦਿਆਂ ਦੇ ਬਾਵਜੂਦ ਭਾਜਪਾ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਸਵਾਮੀਨਾਥਨ ਕਮਿਸ਼ਨਰ ਦੀ ਰਿਪੋਰਟ ਨੂੰ ਲਾਗੂ ਕਰਨ ਵਿੱਚ ਅਸਫਲ ਰਹੀ। ਇਸ ਦੌਰਾਨ ਕਾਂਗਰਸ ਪਾਰਟੀ ਨੇ ਡਾ. ਐਮਐਸ ਸਵਾਮੀਨਾਥਨ ਦੀਆਂ ਸਿਫਾਰਸ਼ਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਗਰੰਟੀ ਦਿੱਤੀ। ਪਾਰਟੀ ਨੇ ਰਾਸ਼ਟਰੀ ਘੱਟੋ ਘੱਟ ਤਨਖਾਹ 400 ਰੁਪਏ ਪ੍ਰਤੀ ਦਿਨ ਨਿਰਧਾਰਤ ਕਰਨ ਦੀ ਵੀ ਗਰੰਟੀ ਦਿੱਤੀ। 

ਉਨ੍ਹਾਂ ਕਿਹਾ ਕਿ ਭਾਜਪਾ ਦਾ ਫਿਰਕੂ ਏਜੰਡਾ ਪਿਛਲੇ 10 ਸਾਲਾਂ ‘ਚ ਦੇਸ਼ ਦੇ ਸ਼ਾਂਤੀਪੂਰਨ ਤਾਣੇ-ਬਾਣੇ ਲਈ ਸਭ ਤੋਂ ਵੱਡਾ ਖਤਰਾ ਰਿਹਾ ਹੈ।  ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਸਮਾਜ ਦੇ ਸਾਰੇ ਵਰਗਾਂ ਦੇ ਵਿਕਾਸ ਲਈ ਸਦਭਾਵਨਾ ਵਾਲਾ ਮਾਹੌਲ ਪ੍ਰਦਾਨ ਕਰਨ ਦਾ ਵਾਅਦਾ ਕਰਦੀ ਹੈ। 

See also  ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਾਂਗਰਸ ਦੇ ਮੈਨੀਫੈਸਟੋ ਦਾ ਨਾਮ ਨਿਆਂ ਪੱਤਰ ਹੈ ਅਤੇ ‘ਪੰਜ ਨਿਆਂ’ ਅਤੇ ‘ਪੱਚੀ ਗਾਰੰਟੀ’ ਇਸ ਦੇਸ਼ ਦੇ ਲੋਕਾਂ ਦੀ ਜ਼ਿੰਦਗੀ ਬਦਲ ਦੇਵੇਗੀ।

Related posts:

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Moga

ਜੈ ਇੰਦਰ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਪੰਜਾਬੀ-ਸਮਾਚਾਰ

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

Aam Aadmi Party

ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ

Punjab Congress

Evening Water Supply at low pressure on 12th April.

ਪੰਜਾਬੀ-ਸਮਾਚਾਰ

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਮੁੱਖ ਮੰਤਰੀ ਸਮਾਚਾਰ

ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ 

ਪੰਜਾਬੀ-ਸਮਾਚਾਰ

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾ...

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...

ਪੰਜਾਬੀ-ਸਮਾਚਾਰ

मेयर कुलदीप कुमार ने पूरी ईमानदारी व साफ़-सुथरे ढंग से कराया चुनाव : डॉ. आहलूवालिया

ਪੰਜਾਬੀ-ਸਮਾਚਾਰ

ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ

Chandigarh

Punjab Gives In Principal Approval for constructing a Shorter Route to Shaheed Bhagat Singh Internat...

ਚੰਡੀਗੜ੍ਹ-ਸਮਾਚਾਰ

ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

लोकसभा चुनाव के लिए सार्वजनिक अवकाश की घोषणा।

Punjab News

ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ...

Punjab News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

ਪੰਜਾਬੀ-ਸਮਾਚਾਰ

​​The Department sensitised the stakeholders regarding implementation of the Excise Policy from 1st ...

ਪੰਜਾਬੀ-ਸਮਾਚਾਰ

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Punjab News

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ - ਏਸੀਪੀ ਜਲੰਧਰ ਨੂੰ ਸੌਂਪਿਆ ਮੰਗ ਪੱਤਰ

ਪੰਜਾਬੀ-ਸਮਾਚਾਰ
See also  Dap Fertiliser Seized From Sbs Nagar, Lab Test Confirms Inadequate Amount Of Nitrogen, Phosphorus; Fir Registered

Leave a Reply

This site uses Akismet to reduce spam. Learn how your comment data is processed.