ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ

ਚੰਡੀਗੜ੍ਹ, 11 ਮਾਰਚ

ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ ਅਤੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਐਸ.ਸੀ. ਅਤੇ ਬੀ.ਸੀ ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਇਹ ਕਰਜੇ ਬਹੁਤ ਹੀ ਘੱਟ ਵਿਆਜ ਦਰਾਂ ‘ਤੇ ਉਪਲੱਬਧ ਕਰਵਾਏ ਜਾਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦਾ ਜੀਵਨ ਬਿਹਤਰ ਬਣਾਉਣ ਲਈ ਕਰਜ਼ਾ ਦਿੱਤਾ ਜਾ ਰਿਹਾ ਹੈ।

ਮੰਤਰੀ ਨੇ ਦੱਸਿਆ ਕਿ ਦਿੱਤੇ ਜਾਣ ਵਾਲੇ ਕਰਜ਼ਿਆਂ ਦਾ ਉਦੇਸ਼ ਹਾਸ਼ੀਆਗ੍ਰਸਤ ਭਾਈਚਾਰਿਆਂ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਆਪਣੇ ਕਾਰੋਬਾਰਾਂ ਨੂੰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ, ਜਿਸ ਨਾਲ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

See also  ਚੋਧਰੀ ਚਰਨ ਸਿੰਘ, ਨਰਸਿੰਮਾ ਰਾਵ ਅਤੇ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਲਈ ਮੋਦੀ ਦਾ ਧੰਨਵਾਦ-ਜਾਖੜ

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਕਰਜੇ ਲਾਭਪਾਤਰੀਆਂ ਦੀਆਂ ਇੱਛਾਵਾਂ ਨੂੰ ਸਾਕਾਰ ਕਰਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਕਮਾਉਣ ਵਿੱਚ ਮਦਦ ਕਰਨਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

Related posts:

ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ
Punjab Crime News
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼
ਪੰਜਾਬੀ-ਸਮਾਚਾਰ
​​The Department sensitised the stakeholders regarding implementation of the Excise Policy from 1st ...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ 
ਪੰਜਾਬੀ-ਸਮਾਚਾਰ
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ
ਪੰਜਾਬੀ-ਸਮਾਚਾਰ
कांग्रेस में है देश के लिए शहादत देने की परंपरा, भाजपा में नहीं: तिवारी
ਪੰਜਾਬੀ-ਸਮਾਚਾਰ
Speaker Sandhwan gives Rs. 10 lakh for repair of Dhussi Dam on Sutlej River
Punjab News
चंडीगढ से अयोध्या गई आस्था स्पेशल ट्रेन के यात्री जय श्री राम का उद्घोष करते हुए वापिस लोटे।
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧ...
ਪੰਜਾਬ-ਵਿਜੀਲੈਂਸ-ਬਿਊਰੋ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ...
Punjab Cabinet
मेयर कुलदीप कुमार ने 20 हजार लीटर मुफ्त पानी और पार्किंग का एजेंडा किया पास
ਪੰਜਾਬੀ-ਸਮਾਚਾਰ
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ
ਪੰਜਾਬ ਸਿਹਤ ਵਿਭਾਗ
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ
ਪੰਜਾਬ ਬਿਜਲੀ ਵਿਭਾਗ
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ
ਪੰਜਾਬੀ-ਸਮਾਚਾਰ
Labour Officials to Organize Weekly Camps for Construction Workers' Registration: Anmol Gagan Mann
ਪੰਜਾਬੀ-ਸਮਾਚਾਰ
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ...
Punjab BJP
ਭਗਵੰਤ ਮਾਨ 22 ਜੁਲਾਈ ਨੂੰ 72 ਸਕੂਲ ਪ੍ਰਿੰਸੀਪਲਾਂ ਨੂੰ ਟਰੇਨਿੰਗ ਹਿਤ ਸਿੰਘਾਪੁਰ ਭੇਜਣ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ...
ਸਕੂਲ ਸਿੱਖਿਆ ਸਮਾਚਾਰ
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ
ਪੰਜਾਬੀ-ਸਮਾਚਾਰ
See also  ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ

Leave a Reply

This site uses Akismet to reduce spam. Learn how your comment data is processed.