ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਜਿੱਤ ‘ਚ ਪੰਜਾਬ ਦੇ ਲੋਕ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ: ਪ੍ਰਨੀਤ ਕੌਰ

ਪਾਤੜਾਂ ਵਿਖੇ ਭਾਜਪਾ ਬੂਥ ਸੰਮੇਲਨ ਵਿੱਚ ਪਟਿਆਲਾ ਤੋਂ ਸਾਂਸਦ ਨੇ ਹਿੱਸਾ ਲਿਆ

ਮੈਂ ਹਮੇਸ਼ਾ ਆਪਣੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰਾਂਗੀ: ਸੰਸਦ ਮੈਂਬਰ ਪਟਿਆਲਾ

ਐਤਵਾਰ, 7 ਅਪ੍ਰੈਲ
ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਪਟਿਆਲਾ ਨੇ ਅੱਜ ਭਰੋਸਾ ਜਤਾਇਆ ਕਿ ਪਟਿਆਲਾ ਅਤੇ ਪੰਜਾਬ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਪੱਕੀ ਜਿੱਤ ਵਿੱਚ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ ਹਨ।

ਇਹ ਪ੍ਰਗਟਾਵਾ ਪ੍ਰਨੀਤ ਕੌਰ ਨੇ ਅੱਜ ਪਾਤੜਾਂ ਵਿਖੇ ਬੂਥ ਸੰਮੇਲਨ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਪ੍ਰਨੀਤ ਕੌਰ ਨੇ ਕਿਹਾ, “ਮੈਨੂੰ ਪੂਰੇ ਖੇਤਰ ਤੋਂ ਮਿਲ ਰਿਹਾ ਅਥਾਹ ਪਿਆਰ ਅਤੇ ਸਮਰਥਨ ਇਹ ਦਰਸਾਉਂਦਾ ਹੈ ਕਿ ਲੋਕਾਂ ਵਿੱਚ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਵਿਕਾਸ ਕੇਂਦਰਿਤ ਨੀਤੀਆਂ ਪ੍ਰਤੀ ਭਾਰੀ ਸਨਮਾਨ ਹੈ ਅਤੇ ਦੇਸ਼ ਦਾ ਮੂਡ ਬਿਲਕੁਲ ਸਾਫ਼ ਹੈ ਕਿ ਲੋਕਾਂ ਦੇ ਮਨ ਵਿੱਚ ਸਿਰਫ਼ ਇੱਕ ਹੀ ਪਾਰਟੀ ਹੈ ਅਤੇ ਉਹ ਹੈ ਭਾਰਤੀ ਜਨਤਾ ਪਾਰਟੀ।”

ਉਨ੍ਹਾਂ ਨੇ ਅੱਗੇ ਕਿਹਾ, “ਮੋਦੀ ਸਰਕਾਰ ਦੇ 10 ਸਾਲ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹਨ ਕਿ ਕਿਵੇਂ ਇੱਕ ਲੋਕ ਕੇਂਦਰਿਤ ਸਰਕਾਰ ਚਲਾਈ ਜਾਂਦੀ ਹੈ। ਮੋਦੀ ਜੀ ਨੇ ਬਹੁਤ ਸਾਰੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਜੋ ਦੇਸ਼ ਭਰ ਦੇ ਕਰੋੜਾਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀਆਂ ਹਨ। ‘ਅਬਕੀ ਬਾਰ 400’ ਪਾਰ ਦਾ ਨਾਅਰਾ ਆਉਣ ਵਾਲੀ 4 ਜੂਨ ਨੂੰ ਜ਼ਰੂਰ ਸੱਚ ਹੋਣ ਜਾ ਰਿਹਾ ਹੈ। ਇਸ ਵਾਰ ਪੰਜਾਬ ਦੇ ਲੋਕ ਵੀ ਲੋਕ ਸਭਾ ਚੋਣਾਂ ਵਿੱਚ ਵੱਡੀ ਭੂਮਿਕਾ ਨਿਭਾਉਣ ਜਾ ਰਹੇ ਹਨ ਅਤੇ ਮੈਨੂੰ ਯਕੀਨ ਹੈ ਕਿ ਉਹ ਸੂਬੇ ਭਰ ਵਿੱਚ ਭਾਜਪਾ ਦੇ ਨੁਮਾਇੰਦਿਆਂ ਨੂੰ ਵੋਟ ਪਾਉਣਗੇ।”

See also  चंडीगढ़ में बौद्धिक रूप से दिव्यांग के लिए सीखने और पुनर्वास सुविधाएं।

ਕਿਸਾਨਾਂ ਦੇ ਵਿਰੋਧ ਦੇ ਸਵਾਲ ‘ਤੇ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਇੱਕ ਲੋਕਤੰਤਰੀ ਸਮਾਜ ਵਿੱਚ ਹਰ ਇੱਕ ਨੂੰ ਵਿਰੋਧ ਕਰਨ ਅਤੇ ਆਪਣੀ ਆਵਾਜ਼ ਚੁੱਕਣ ਦਾ ਅਧਿਕਾਰ ਹੈ। ਸਾਡੇ ਕਿਸਾਨ ਸਾਡੇ ਅੰਨਦਾਤੇ ਹਨ ਅਤੇ ਮੈਂ ਅਤੇ ਮੇਰਾ ਪਰਿਵਾਰ ਖਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਜੀ ਨੇ ਹਮੇਸ਼ਾ ਉਨ੍ਹਾਂ ਦੇ ਹੱਕਾਂ ਦੀ ਰਾਖੀ ਕੀਤੀ ਹੈ ਅਤੇ ਉਨ੍ਹਾਂ ਲਈ ਖੜ੍ਹੇ ਹੋਏ ਹਨ। ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਮੈਂ ਹਮੇਸ਼ਾ ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਕਰਦੀ ਰਹਾਂਗੀ।”

Related posts:

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

Chandigarh

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

चंडीगढ़ प्रशासन ने अतिक्रमित सरकारी भूमि का सर्वेक्षण किया शुरू।

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

Punjab News

कांग्रेस समर्थित आम आदमी पार्टी के मेयर द्वारा कार्यालय में राष्ट्रीय नेताओं की तस्वीरों के अनादर की...

Punjab News

कुलदीप कुमार ने संभाला चंडीगढ़ मेयर पद

ਪੰਜਾਬੀ-ਸਮਾਚਾਰ

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿ...

ਅਪਰਾਧ ਸਬੰਧਤ ਖਬਰ

ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ

Punjab News

ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ

ਪੰਜਾਬੀ-ਸਮਾਚਾਰ

2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰ...

ਪੰਜਾਬੀ-ਸਮਾਚਾਰ

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ 

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

ਅਪਰਾਧ ਸਬੰਧਤ ਖਬਰ

ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪ...

Manipur violence

A political farce and insult to shaheed-e-azam; jakhar lashes out at Bhagwant Mann

ਪੰਜਾਬੀ-ਸਮਾਚਾਰ

चंडीगढ़ प्रशासक के सलाहकार, डॉ. राजीव वर्मा ने संविधान अपनाने के 75वें वर्ष का जश्न मनाने के लिए चंड...

Chandigarh

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਪੰਜਾਬੀ-ਸਮਾਚਾਰ

नींद की बीमारी से बचाव के लिए लोगों को किया जागरूक 

ਪੰਜਾਬੀ-ਸਮਾਚਾਰ

पंचकुला में तीन साल की बच्ची का मैन होल में गिर कर मौत होना अति दुखदायक : प्रेम गर्ग

ਚੰਡੀਗੜ੍ਹ-ਸਮਾਚਾਰ

ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

Punjab News

CM assails union government for failing to securing interests of Indian players at the Olympics.

ਪੰਜਾਬੀ-ਸਮਾਚਾਰ
See also  ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤੀ ਪੇਸ਼ਕਸ਼: ਮੁੱਖ ਮੰਤਰੀ

Leave a Reply

This site uses Akismet to reduce spam. Learn how your comment data is processed.