ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

– ਡੀਜੀਪੀ ਪੰਜਾਬ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

-ਸੀਪੀਜ਼/ਐਸਐਸਪੀਜ਼ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

– ਰਾਜ ਭਰ ’ਚ ਵਧਾਈ ਸੁਰੱਖਿਆ, ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ: ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ

ਚੰਡੀਗੜ੍ਹ, 17 ਮਾਰਚ:

ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।


ਦਰਅਸਲ , ਡੀਜੀਪੀ ਪੰਜਾਬ , ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ, ਰੇਂਜ ਏਡੀਜੀਐਸਪੀ/ਆਈਜੀਐਸਪੀ/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨਾਲ ਆਮ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਗੱਲਬਾਤ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਆਮ ਚੋਣਾਂ ਲਈ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।

ਡੀਜੀਪੀ ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

See also  ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ

ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓ.) ਅਤੇ ਪੈਰੋਲ ਜੰਪਰਜ਼ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਐਸਪੀਜ਼ ਅਤੇ ਸੀਪੀਜ਼ ਨੂੰ ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਸਾਇਕੋਟਰਾਪਿਕ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਲੋਕਾਂ ਦੀ ਚੌਕਸੀ ਨਾਲ ਨਿਗਰਾਨੀ ਕਰਨ ਲਈ ਵੀ ਕਿਹਾ ਗਿਆ ਹੈ।

ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲੋਕਾਂ ਤੋਂ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

ਹੋਰ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਫਸਰਾਂ ਨੂੰ ਪੁਲਿਸ ਬਲ ਦਾ ਆਡਿਟ ਕਰਨ ਲਈ ਕਿਹਾ ਗਿਆ ਹੈ ਅਤੇ ਚੋਣਾਂ ਦੌਰਾਨ 75 ਫੀਸਦ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਪਰਾਧੀਆਂ, ਬੁਟਲੇਗਰਾਂ ਅਤੇ ਨਸ਼ਾ ਤਸਕਰਾਂ ਦੀ ਆਵਾਜਾਈ ਨੂੰ ਰੋਕਣ ਲਈ ਅੰਤਰ-ਰਾਜੀ ਸਰਹੱਦਾਂ ’ਤੇ ਚੈਕਿੰਗ ਵਧਾ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਸੁਖਾਵਾਂ ਮਾਹੌਲ ਬਣਾਇਆ ਜਾ ਸਕੇ।
25 ਕੰਪਨੀਆਂ ਵਿੱਚ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੀਆਂ ਪੰਜ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਾਰੇ ਪੁਲਿਸ ਅਫ਼ਸਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਵੀ ਭੇਜ ਦਿੱਤੇ ਗਏ ਹਨ।

See also  ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

Related posts:

ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ
Punjab Congress
ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ...
Aam Aadmi Party
ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਐਨ.ਆਰ.ਆਈ. ਭਾਈਚਾਰੇ ਲਈ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਆਨਲਾਈਨ ਪੋਰਟਲ eservi...
ਮੁੱਖ ਮੰਤਰੀ ਸਮਾਚਾਰ
ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹ...
Aam Aadmi Party
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ
ਪੰਜਾਬੀ-ਸਮਾਚਾਰ
Jai Inder Kaur Condemns Senior Congress Leader Randeep Surjewala's Sexist Remark
ਪੰਜਾਬੀ-ਸਮਾਚਾਰ
ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ-ਮੁੱਖ ਮੰਤਰੀ
Flood in Punjab
'ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ...
Punjab BJP
ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ
Punjab BJP
ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
ਪੰਜਾਬੀ-ਸਮਾਚਾਰ
ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅ...
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ
ਪੰਜਾਬੀ-ਸਮਾਚਾਰ
ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ
ਪੰਜਾਬੀ-ਸਮਾਚਾਰ
No air travel and star hotels for officers on tour to Delhi : Purohit
ਚੰਡੀਗੜ੍ਹ-ਸਮਾਚਾਰ
पंजाब विश्वविद्यालय में 10वीं वार्षिक महिला कलाकार प्रदर्शनी 2024
ਪੰਜਾਬੀ-ਸਮਾਚਾਰ
चंडीगढ़ शहर को देश का नंबर 1 शहर बनाया जाएगा: मेयर कुलदीप कुमार
ਪੰਜਾਬੀ-ਸਮਾਚਾਰ
Laljit Singh Bhullar for further improving transport administration in the state
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
Punjab News
See also  ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

Leave a Reply

This site uses Akismet to reduce spam. Learn how your comment data is processed.