ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

– *ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਅਤੇ 1,884 ਪੋਲਿੰਗ ਸਟੇਸ਼ਨਾਂ ਦੇ ਬਾਹਰ ਲਗਾਏ ਜਾਣਗੇ ਵਾਧੂ ਕੈਮਰੇ

– ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਪ੍ਰਕਿਰਿਆ ਨੂੰ ਹੋਰ ਸੁਚੱਜੀ ਅਤੇ ਪਾਰਦਰਸ਼ੀ ਬਣਾਉਣ ਲਈ ਨਵੀਨਤਮ ਆਈਟੀ ਸਹੂਲਤਾਂ ਦੀ ਲਈ ਜਾ ਰਹੀ ਹੈ ਮਦਦ

– ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਬਿਹਤਰ ਪਹਿਲਕਦਮੀਆਂ ਦੀ ਸ਼ੁਰੂਆਤ

ਚੰਡੀਗੜ੍ਹ, 26 ਮਾਰਚ:

ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਇਨ੍ਹਾਂ ਨਵੀਆਂ ਪਹਿਲਕਦਮੀਆਂ ਵਿੱਚ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਸ ਅਤੇ ਵੈੱਬਸਾਈਟਾਂ ਦੀ ਸ਼ੁਰੂਆਤ, ਵੋਟਰਾਂ ਨੂੰ ਫ਼ੋਨ ਰਾਹੀਂ ਚੋਣ ਉਲੰਘਣਾਵਾਂ ਸਬੰਧੀ ਰਿਪੋਰਟ ਕਰਨ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਕੈਮਰੇ ਲਗਾ ਕੇ ਈ.ਵੀ.ਐਮਜ਼. ਦੇ ਲਿਆਉਣ-ਲਿਜਾਣ ਦੀ ਨਿਗਰਾਨੀ ਕਰਨਾ ਸ਼ਾਮਲ ਹੈ।

ਇਸ ਸਬੰਧੀ ਵੇਰਵੇ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਚੋਣ ਅਮਲ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਲਈ ਸਾਰੇ 24,433 ਪੋਲਿੰਗ ਬੂਥਾਂ ਦੇ ਅੰਦਰ ਸੀਸੀਟੀਵੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਾਰੇ 13 ਹਲਕਿਆਂ ਜਿੱਥੇ ਤਿੰਨ ਜਾਂ ਇਸ ਤੋਂ ਵੱਧ ਪੋਲਿੰਗ ਸਟੇਸ਼ਨ ਹਨ, ਦੇ 1884 ਪੋਲਿੰਗ ਸਟੇਸ਼ਨਾਂ ਦੇ ਬਾਹਰ ਵੀ ਕੈਮਰੇ ਲਗਾਏ ਜਾਣਗੇ।

ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਚੋਣਾਂ ਨੂੰ ਹੋਰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਨਵੇਕਲੀ ਜ਼ਿਲ੍ਹਾ ਸੂਚਨਾ ਪ੍ਰਣਾਲੀ (ਡੀ.ਆਈ.ਐਸ.ਈ.) ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੀ ਵਰਤੋਂ ਚੋਣਾਂ ਦੇ ਸਾਰੇ ਪਹਿਲੂਆਂ ਦਾ ਪ੍ਰਬੰਧਨ ਕਰਨ, ਪੋਲਿੰਗ ਸਟਾਫ ਦਾ ਡਾਟਾ ਇਕੱਠਾ ਕਰਨ ਤੋਂ ਲੈ ਕੇ ਰਿਹਰਸਲਾਂ ਦੀ ਸਮਾਂ-ਸਾਰਣੀ ਤੱਕ, ਪੋਲਿੰਗ ਸਟਾਫ ਦੀ ਰੈਂਡਮਾਈਜ਼ੇਸ਼ਨ ਅਤੇ ਗਿਣਤੀ ਕਰਨ ਲਈ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਆਧੁਨੀਕੀਕਰਨ ਦਾ ਉਦੇਸ਼ ਚੋਣਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣਾ ਹੈ।

See also  ਤੀਜਾ ਅੰਨ੍ਹਾ ਬਜਟ ਜਿਸ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ: ਜਾਖੜ

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੈੱਬ ਐਪਲੀਕੇਸ਼ਨ ਦੀ ਵਰਤੋਂ ਏਪੀਆਈਜ਼/ਸੀਐਸਵੀ/ਐਕਸਿਲ ਫਾਈਲਾਂ ਦੀ ਵਰਤੋਂ ਰਾਹੀਂ ਹੋਰ ਐਪਲੀਕੇਸ਼ਨਾਂ ਤੋਂ ਉਪਲਬਧ ਕਰਮਚਾਰੀ ਡੇਟਾ ਨੂੰ ਇਕੱਠਾ ਕਰਨ ਲਈ ਕੀਤੀ ਜਾਂਦੀ ਹੈ। ਇਸ ਨਾਲ ਵਾਧੂ ਸਟਾਫ ਦੀ ਤਾਇਨਾਤੀ ਕਰਕੇ ਸ਼ੁਰੂਆਤੀ ਪੜਾਅ ਤੋਂ ਬਾਅਦ ਸਟਾਫ ਦੀ ਕਮੀ ਦੇ ਸੁਚੱਜੇ ਪ੍ਰਬੰਧਨ ਵਿੱਚ ਵੀ ਸਹਾਇਤਾ ਮਿਲੇਗੀ।

ਇੱਕ ਹੋਰ ਪਹਿਲਕਦਮੀ ਬਾਰੇ ਦੱਸਦਿਆਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਫਲਾਇੰਗ ਸਕੁਐਡ ਵਾਹਨਾਂ (ਐਫਐਸਵੀ) ਤੋਂ ਲਾਈਵ ਸਟਰੀਮਿੰਗ ਰਾਹੀਂ ਅਤੇ ਸਟੈਟਿਕ ਸਰਵੀਲੈਂਸ ਟੀਮਾਂ ਚੋਣ ਪ੍ਰਕਿਰਿਆ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਚੌਕਸੀ ਨਾਲ ਨਿਗਰਾਨੀ ਕਰ ਰਹੀਆਂ ਹਨ। ਚੋਣ ਸਬੰਧਤ ਗਤੀਵਿਧੀਆਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਪੋਲਿੰਗ ਪਾਰਟੀਆਂ ਨੂੰ ਤਾਇਨਾਤ ਕਰਨ ਅਤੇ ਵੋਟਿੰਗ ਜਾਣਕਾਰੀ ਨੂੰ ਅੱਪਡੇਟ ਕਰਨ ਲਈ ਵਰਤੀ ਜਾਂਦੀ ਪੋਲ ਗਤੀਵਿਧੀ ਪ੍ਰਬੰਧਨ ਪ੍ਰਣਾਲੀ (ਪੀਏਐਮਐਸ) ਵਿੱਚ ਸੋਧ ਕੀਤੀ ਗਈ ਹੈ। ਇਹ ਮੋਬਾਈਲ ਐਪ ਰੀਅਲ ਟਾਈਮ ਡਾਟਾ ਪ੍ਰਦਾਨ ਕਰੇਗਾ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹੋਰ ਨਵੀਆਂ ਪਹਿਲਕਦਮੀਆਂ ਸਮੇਤ ਵੋਟਰ ਹੈਲਪਲਾਈਨ ਐਪ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ, ਆਨਲਾਈਨ ਫਾਰਮ ਜਮ੍ਹਾਂ ਕਰਾਉਣ, ਆਪਣੀ ਡਿਜੀਟਲ ਫੋਟੋ ਵੋਟਰ ਸਲਿੱਪ ਡਾਊਨਲੋਡ ਕਰਨ, ਸ਼ਿਕਾਇਤਾਂ ਦਰਜ ਕਰਨ ਅਤੇ ਉਨ੍ਹਾਂ ਸ਼ਿਕਾਇਤਾਂ ਦੇ ਆਪਣੇ ਮੋਬਾਇਲ ’ਤੇ ਜਵਾਬ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕਰਦੀਆਂ ਹਨ।

ਇਸੇ ਤਰ੍ਹਾਂ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਦੇ ਰੂਪ ਵਿੱਚ ਇੱਕ ਮੋਬਾਈਲ ਐਪਲੀਕੇਸ਼ਨ- ‘ਨੋਅ ਯੁਅਰ ਕੈਂਡੀਡੇਟ’ ਹੈ, ਜੋ ਵੋਟਰਾਂ ਨੂੰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰਨ ਦੀ ਸਹੂਲਤ ਦਿੰਦੀ ਹੈ। ਇਸ ਐਪ ਦਾ ਉਦੇਸ਼ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨਾ ਹੈ। ਇਹ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

See also  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਹੋਰ ਨਵੀਆਂ ਪਹਿਲਕਦਮੀਆਂ, ਜਿਸ ਵਿੱਚ ਮੋਬਾਈਲ ਵੋਟਰ ਅਨੁਕੂਲ ਐਪ ਸੀ ਵਿਜਲ ਦੀ ਸ਼ੁਰੂਆਤ ਸ਼ਾਮਲ ਹੈ, ਜੋ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਰਿਪੋਰਟ ਕਰਨ ਦੇ ਯੋਗ ਬਣਾਉਂਦੀ ਹੈ ਅਤੇ ਜਿਸ ਵਿੱਚ ਲਾਈਵ ਲੋਕੇਸ਼ਨ ਦੇ ਨਾਲ ਲਾਈਵ ਫੋਟੋ/ਵੀਡੀਓ ਦੀ ਸਹੂਲਤ ਹੈ। ਕੋਈ ਵੀ ਨਾਗਰਿਕ ਇਸ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸ ਤੋਂ ਬਾਅਦ ਫਲਾਇੰਗ ਸਕੁਐਡ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ ਉਲੰਘਣਾ ਦੀ ਸਥਿਤੀ ਨੂੰ ਟਰੈਕ ਕਰਨ ਲਈ ਜੀਪੀਐਸ ਦੀ ਵਰਤੋਂ ਕਰਦੇ ਹੋਏ 100 ਮਿੰਟਾਂ ਦੇ ਅੰਦਰ ਫੈਸਲਾ ਦੇ ਦਿੰਦਾ ਹੈ।

ਇਸੇ ਤਰ੍ਹਾਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ‘ਸਕਸ਼ਮ-ਈਸੀਆਈ’, ਇੱਕ ਐਪਲੀਕੇਸ਼ਨ ਹੈ, ਜੋ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਨੂੰ ਨਵੀਂ ਰਜਿਸਟਰੇਸ਼ਨ, ਪਤੇ ਵਿੱਚ ਤਬਦੀਲੀਆਂ, ਵੇਰਵਿਆਂ ਨੂੰ ਬਦਲਣ, ਅਤੇ ਆਪਣੇ ਆਪ ਨੂੰ ਪੀ.ਡਬਲਯੂ.ਡੀ. ਵਜੋਂ ਦਰਸਾਉਣ ਲਈ ਸਮਰੱਥ ਬਣਾਉਂਦਾ ਹੈ। ਇਹ ਐਪ ਚੋਣ ਪ੍ਰਕਿਰਿਆ ਦੌਰਾਨ ਦਿਵਿਆਂਗਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਵੁਆਇਸ ਅਸਿਸਟੈਂਸ, ਟੈਕਸਟ ਟੂ ਸਪੀਚ, ਪਹੁੰਚ ਸਬੰਧੀ ਵਿਸ਼ੇਸ਼ਤਾਵਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਦੀ ਹੈ।

Related posts:

ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ 'ਚ ਪੰਜਾਬ ਦੇ ਲੋਕ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ: ਪ੍ਰਨੀਤ ਕੌਰ
Amritsar
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
Flood in Punjab
पंचकूला जिले में विहिप के विस्तार और बजरंग दल में भारी संख्या में युवाओं को जोड़ने का अभियानI
Punjab News
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਪੰਜਾਬੀ-ਸਮਾਚਾਰ
Mayor Mr. Kuldeep Kumar inaugurated a workshop on 'Solid Waste Management' by FOSWAC, Yuvsatta, Envi...
ਪੰਜਾਬੀ-ਸਮਾਚਾਰ
19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ
Flood in Punjab
ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ
Sarkar Sannatkar milni
चंडीगढ़ प्रेस क्लब चुनाव 2024-25 में नलिन आचार्य ने प्रधान पद के लिए अपना दाव पेश करा.
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਪੰਜਾਬ ਟਰਾਂਸਪੋਰਟ ਵਿਭਾਗ
नींद की बीमारी से बचाव के लिए लोगों को किया जागरूक 
ਪੰਜਾਬੀ-ਸਮਾਚਾਰ
Bajwa terms the Election Manifesto of the Congress as revolutionary
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਲਈ...
ਪੰਜਾਬੀ-ਸਮਾਚਾਰ
ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ
Punjab News
चंडीगढ़ नगर निगम में वरिष्ठ उपमहापौर और उपमहापौर के लिए चुनाव ।
ਪੰਜਾਬੀ-ਸਮਾਚਾਰ
ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ - ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋ...
Chandigarh
ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ
ਪੰਜਾਬੀ-ਸਮਾਚਾਰ
चण्डीगढ़वासियों की रूहों की ख़ुराक रूह फेस्ट परेड ग्राउंड में 1 मार्च से
ਪੰਜਾਬੀ-ਸਮਾਚਾਰ
ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ
ਪੰਜਾਬ ਟਰਾਂਸਪੋਰਟ ਵਿਭਾਗ
ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ।
ਪੰਜਾਬੀ-ਸਮਾਚਾਰ
See also  ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ

Leave a Reply

This site uses Akismet to reduce spam. Learn how your comment data is processed.