ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ

ਕੈਡਿਟ ਮਨਪ੍ਰੀਤ ਸਿੰਘ ਟੈਕਨੀਕਲ ਐਂਟਰੀ ਸਕੀਮ ਦੇ ਸਿਖ਼ਰਲੇ 20 ਉਮੀਦਵਾਰਾਂ ਵਿੱਚ ਸ਼ਾਮਲ

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ; ਕਿਹਾ, ਇਹ ਦੇਸ਼ ਦਾ ਮਾਣ ਸਾਬਿਤ ਹੋਣਗੇ

(Punjab Bureau) : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ.ਨਗਰ (ਮੋਹਾਲੀ) ਦੇ 13 ਕੈਡਿਟ ਪਿਛਲੇ ਮਹੀਨੇ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਤਕਨੀਕੀ ਦਾਖ਼ਲਾ ਸਕੀਮ (ਟੀ.ਈ.ਐਸ.) ਵਰਗੀਆਂ ਵੱਕਾਰੀ ਰੱਖਿਆ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ। ਕੈਡਿਟ ਮਨਪ੍ਰੀਤ ਸਿੰਘ ਟੀ.ਈ.ਐਸ. ਐਂਟਰੀ ਲਈ ਚੁਣੇ ਗਏ ਚੋਟੀ ਦੇ 20 ਉਮੀਦਵਾਰਾਂ ਵਿੱਚ ਸ਼ਾਮਲ ਹੈ।

Maharaja Ranjit Singh Preparatory Institute

ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ 13 ਕੈਡਿਟਾਂ ਦੇ ਚੁਣੇ ਜਾਣ ਨਾਲ ਇਸ ਇੰਸਟੀਚਿਊਟ ਦੇ ਹੁਣ ਤੱਕ ਕੁੱਲ 216 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸ ਸੰਸਥਾ ਦੇ 141 ਸਾਬਕਾ ਕੈਡਿਟਾਂ ਭਾਰਤ ਦੇ ਰੱਖਿਆ ਸੇਵਾਵਾਂ ਵਿੱਚ ਬਤੌਰ ਕਮਿਸ਼ਨਡ ਅਫ਼ਸਰ ਨਿਯੁਕਤ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਇਛੁੱਕ ਪੰਜਾਬ ਦੇ ਧੀਆਂ- ਪੁੱਤਰਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।

See also  ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ

ਉਨ੍ਹਾਂ ਕਿਹਾ ਕਿ ਇਹ ਸੂਬੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ 52 ਫ਼ੀਸਦੀ ਦੀ ਚੋਣ ਦਰ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕੈਡਿਟ ਦੇਸ਼ ਦਾ ਮਾਣ ਸਾਬਿਤ ਹੋਣਗੇ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਡਿਊਟੀ ਪ੍ਰਤੀ ਸਮਰਪਣ ਅਤੇ ਪੰਜਾਬ ਦੇ ਸਪੂਤ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਤ ਕੀਤਾ।

Related posts:

चंडीगढ़ प्रशासन ने अतिक्रमित सरकारी भूमि का सर्वेक्षण किया शुरू।

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

ਅਪਰਾਧ ਸਬੰਧਤ ਖਬਰ

ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ...

ਪੰਜਾਬੀ-ਸਮਾਚਾਰ

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

Punjab News

चंडीगढ़ प्रेस क्लब चुनाव 2024-25 में नलिन आचार्य ने प्रधान पद के लिए अपना दाव पेश करा.

ਪੰਜਾਬੀ-ਸਮਾਚਾਰ

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾ...

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ...

ਪੰਜਾਬੀ-ਸਮਾਚਾਰ

प्रभ आसरा के 450 आश्रित 70 दिनों से बिना बिजली के काट रहे दिन

ਪੰਜਾਬੀ-ਸਮਾਚਾਰ

Free CTU Bus Services for Women on Raksha Bandhan

Chandigarh

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਸਮਾਚਾਰ

ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸ...

ਪੰਜਾਬੀ-ਸਮਾਚਾਰ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਪੰਜਾਬੀ-ਸਮਾਚਾਰ

‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ...

Punjab Police

ਬਾਜਵਾ ਨੇ ਮਾਨ ਨੂੰ 48 "ਦਾਗ਼ੀ" ਮਾਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਿੰਮਤ ਦਿਖਾਉਣ ਲਈ ਕਿਹਾ

ਪੰਜਾਬ ਦੀ ਰਾਜਨੀਤੀ

नींद की बीमारी से बचाव के लिए लोगों को किया जागरूक 

ਪੰਜਾਬੀ-ਸਮਾਚਾਰ

ਜੈ ਇੰਦਰ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਪੰਜਾਬੀ-ਸਮਾਚਾਰ

ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ

Khedan Watan Punjab Diya
See also  ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

Leave a Reply

This site uses Akismet to reduce spam. Learn how your comment data is processed.