19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ
26280 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ
3828 ਲੋਕ ਅਜੇ ਵੀ 155 ਰਾਹਤ ਕੈਂਪਾਂ ‘ਚ ਰਹਿ ਰਹੇ ਹਨ
ਹੁਣ ਤੱਕ 38 ਲੋਕਾਂ ਦੀ ਮੌਤ, 15 ਜ਼ਖਮੀ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਮਸ਼ੀਨਰੀ ਸੂਬੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ।

ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26280 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 18 ਜੁਲਾਈ ਨੂੰ ਸਵੇਰੇ 8 ਵਜੇ ਤੱਕ 1432 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3828 ਲੋਕ ਠਹਿਰੇ ਹੋਏ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

See also  Mayor starts renovation work of Janj Ghar Sector 23 - Chandigarh.

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਅਜੇ ਵੀ ਲਾਪਤਾ ਹਨ। ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2198 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7243 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 244 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀਜ਼. ਦੀ ਕੁੱਲ ਗਿਣਤੀ 8531 ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,971, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 4000, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਗਏ ਹਨ।

See also  सुप्रीम कोर्ट की टिप्पणियों से भाजपा की एक महीने की साज़िशों को लगा बड़ा झटका

Related posts:

होटल माउंटव्यू पर, 500 रुपये की विशेष थाली ऑफर के साथ नवरात्रि मनाते हैं।
ਪੰਜਾਬੀ-ਸਮਾਚਾਰ
The Excise Department U.T. Chandigarh is going to implement a track and trace system to effectively ...
ਪੰਜਾਬੀ-ਸਮਾਚਾਰ
Punjab Horticulture Department gears up to boost silk production in the state.
ਪੰਜਾਬੀ-ਸਮਾਚਾਰ
CM assails union government for failing to securing interests of Indian players at the Olympics.
ਪੰਜਾਬੀ-ਸਮਾਚਾਰ
डेली वेज वर्कर्स को जल्द मिलेगा छठे वेतनमान का लाभ.
ਪੰਜਾਬੀ-ਸਮਾਚਾਰ
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ
Chandigarh
Bajwa accuses Mann of supplying misleading data on providing employment.
ਪੰਜਾਬੀ-ਸਮਾਚਾਰ
ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ 
ਪੰਜਾਬੀ-ਸਮਾਚਾਰ
ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂ...
ਪੰਜਾਬੀ-ਸਮਾਚਾਰ
ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ
ਪੰਜਾਬੀ-ਸਮਾਚਾਰ
Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
Asia Cup 2023
ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
Punjab News
ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 
Flood in Punjab
कांग्रेस में है देश के लिए शहादत देने की परंपरा, भाजपा में नहीं: तिवारी
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਪੰਜਾਬ ਟਰਾਂਸਪੋਰਟ ਵਿਭਾਗ
Protest Right in front of Haryana CM Khattar’s House
ਪੰਜਾਬੀ-ਸਮਾਚਾਰ
पंजाब विश्वविद्यालय में 10वीं वार्षिक महिला कलाकार प्रदर्शनी 2024
ਪੰਜਾਬੀ-ਸਮਾਚਾਰ
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ
ਪੰਜਾਬੀ-ਸਮਾਚਾਰ
ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧ...
Aam Aadmi Party
See also  Four MBBS Seats earmarked for terrorist victim students in Central Pool.

Leave a Reply

This site uses Akismet to reduce spam. Learn how your comment data is processed.