ਚੰਡੀਗੜ੍ਹ, 19 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹ¯ ਰਿਹਾ ਹੈ।

ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ।
ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।
ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕ¯ਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪ¯ਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।
ਇਸ ਤੋਂ ਇਲਾਵਾ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਵੀ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ‘ਤੇ ਦਰਜ ਕਰਵਾ ਸਕਦੇ ਹਨ।
Related posts:
कुलदीप कुमार ने संभाला चंडीगढ़ मेयर पद
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ
ਪੰਜਾਬੀ-ਸਮਾਚਾਰ
ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ
ਪੰਜਾਬੀ-ਸਮਾਚਾਰ
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।
ਪੰਜਾਬੀ-ਸਮਾਚਾਰ
MC Chandigarh takes tough stand against defaulters.
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਲਈ...
ਪੰਜਾਬੀ-ਸਮਾਚਾਰ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦ...
Firozpur
ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨ...
ਮੁੱਖ ਮੰਤਰੀ ਸਮਾਚਾਰ
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦ...
ਪੰਜਾਬੀ-ਸਮਾਚਾਰ
ਚੋਣਾਂ ਦੇ ਐਲਾਨ ਤੋਂ ਇੱਕ ਦਿਨ ਬਾਅਦ ਪੁਲਿਸ ਮੁਲਾਜ਼ਮ ਦੀ ਹੱਤਿਆ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ...
ਪੰਜਾਬੀ-ਸਮਾਚਾਰ
ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ...
ਪੰਜਾਬੀ-ਸਮਾਚਾਰ
Punjab Defence Services Welfare Minister Mohinder Bhagat Pays Tributes to Martyrs On Armed Forces Fl...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ
ਪੰਜਾਬੀ-ਸਮਾਚਾਰ
Finance Minister Harpal Singh Cheema Directs Administrative Secretaries to Boost Capital Creation an...
ਪੰਜਾਬੀ-ਸਮਾਚਾਰ
CM assails union government for failing to securing interests of Indian players at the Olympics.
ਪੰਜਾਬੀ-ਸਮਾਚਾਰ
Punjab Labour Department wins prestigious SKOCH Award for "BoCW Welfare Schemes"
Punjab News
Power and PWD Minister Harbhajan Singh ETO Inspires Students at 'Centre for Human Rights and Duties'
Punjab News
ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ
ਪੰਜਾਬੀ-ਸਮਾਚਾਰ
ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
ਪੰਜਾਬੀ-ਸਮਾਚਾਰ