ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਨਣਗੇ ਗਵਾਹ
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. – ਸੀ 56 ਦੀ ਲਾਂਚ ਦੇ ਗਵਾਹ ਬਨਣ ਲਈ ਰਵਾਨਾ ਹੋਏ ਹਨ।

18 students of School of Eminence left for Sriharikota: Harjot Singh Bains
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਵਿਸ਼ੇਸ਼ ਲਗਾਉ ਪੈਦਾ ਕਰਨ ਦਾ ਹੈ ਤਾਂ ਜ਼ੋ ਸਾਡੇ ਵਿਦਿਆਰਥੀ ਨਵੀਂ ਖੋਜ਼ਾਂ ਨਾਲ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਇਥੇ ਇਹ ਦਸਣਯੋਗ ਹੈ ਕਿ ਇਸੇ ਮਹੀਨੇ ਚੰਦਰਯਾਨ 3 ਦੀ ਲਾਂਚ ਮੌਕੇ ਵੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ 30 ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।