ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪਾਰਦਰਸ਼ੀ ਆਨਲਾਈਨ ਬੋਲੀ ਪ੍ਰਕ੍ਰਿਆ ਕਾਰਨ ਹੋਈ 21 ਫੀਸਦੀ ਬਚਤ

15 ਫਰਵਰੀ ਤੋਂ ਸੜਕਾਂ ਦੇ ਮੁੜ ਸ਼ੁਰੂ ਹੋ ਰਹੇ ਨਿਰਮਾਣ ਕਾਰਜਾਂ ਤਹਿਤ ਬਾਕੀ ਰਹਿੰਦੇ 1954 ਕਿਲੋਮੀਟਰ ਦੇ ਕਾਰਜ ਵੀ ਹੋਣਗੇ ਮੁਕੰਮਲ

ਚੰਡੀਗੜ੍ਹ, 13 ਫਰਵਰੀ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਕਾਰਜ਼ ਮੁਕੰਮਲ ਕਰ ਲਏ ਗਏ ਹਨ ਅਤੇ ਇਨ੍ਹਾਂ ਕਾਰਜਾਂ ਦੌਰਾਨ ਅਪਣਾਈ ਗਈ ਪਾਰਦਰਸ਼ੀ ਬੋਲੀ ਪ੍ਰਕ੍ਰਿਆ ਕਾਰਨ ਕੁੱਲ 21 ਫੀਸਦੀ ਦੀ ਬਚਤ ਹੋਈ ਹੈ।

ਠੰਡ ਅਤੇ ਧੁੰਦ ਦੇ ਮੌਸਮ ਕਾਰਨ ਬੰਦ ਕੀਤੇ ਗਏ ਸੜਕ ਨਿਰਮਾਣ ਦੇ ਕਾਰਜਾਂ ਨੂੰ 15 ਫਰਵਰੀ ਤੋਂ ਸ਼ੁਰੂ ਕਰਨ ਦੇ ਮੱਦੇਨਜ਼ਰ ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਲੋਕ ਨਿਰਮਾਣ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਅਧਿਕਾਰੀਆਂ ਦੀ ਹੁਣ ਤੱਕ ਦੀ ਕਾਰਗੁਜਾਰੀ ਦੀ ਪ੍ਰਸੰਸਾ ਕੀਤੀ। ਇਸ ਵਿੱਤੀ ਵਰ੍ਹੇ ਦੇ ਬਾਕੀ ਰਹਿੰਦੇ 1954 ਕਿਲੋਮੀਟਰ ਸੜਕਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਲਈ ਵਿਭਾਗ ਵੱਲੋਂ ਅਪਣਾਈ ਜਾ ਰਹੀ ਰਣਨੀਤੀ ਦੀ ਸਮੀਖਿਆ ਉਪਰੰਤ ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ 31 ਮਾਰਚ ਤੱਕ ਸੜਕਾਂ ਦੇ ਬਾਕੀ ਸਾਰੇ ਕਾਰਜ਼ ਵੀ ਟੀਚੇ ਮੁਤਾਬਕ ਮੁਕੰਮਲ ਕਰ ਲਏ ਜਾਣਗੇ।

ਮੀਟਿੰਗ ਦੌਰਾਨ ਵਿੱਤੀ ਵਰ੍ਹੇ 2023-24 ਲਈ ਮਿਥੇ ਟੀਚਿਆਂ ਅਨੁਸਾਰ ਵਿਭਾਗ ਦੀ ਹੁਣ ਤੱਕ ਦੀ ਕਾਰਵਾਈ ਬਾਰੇ ਲੋਕ ਨਿਰਮਾਣ ਮੰਤਰੀ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਉਂਦਿਆਂ ਵਿਭਾਗ ਦੇ ਸਕੱਤਰ ਸ੍ਰੀ ਪ੍ਰਿਆਂਕ ਭਾਰਤੀ ਨੇ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ 1089 ਕਰੋੜ ਰੁਪਏ ਦੀ ਲਾਗਤ ਨਾਲ 2121 ਕਿਲੋਮੀਟਰ ਸੜਕਾਂ ਬਣਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਦੌਰਾਨ ਅਪਣਾਈ ਗਈ ਪਾਰਦਰਸ਼ੀ ਬੋਲੀ ਪ੍ਰਕ੍ਰਿਆ ਸਦਕਾ 263 ਕਰੋੜ ਰੁਪਏ ਦੀ ਬਚਤ ਹੋਈ ਜੋ ਕਿ 21 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ 1954 ਕਿਲੋਮੀਟਰ ਦੀਆਂ ਸੜਕਾਂ ‘ਤੇ 1066 ਕਰੋੜ ਰੁਪਏ ਇਸ ਵਿੱਤੀ ਸਾਲ ਵਿੱਚ ਖਰਚ ਕਰ ਲਏ ਜਾਣਗੇ।

See also  ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ

ਲੋਕ ਨਿਰਮਾਣ ਵਿਭਾਗ ਨੂੰ ਸਫਲਤਾ ਲਈ ਵਧਾਈ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿੱਤੀ ਸਾਲ 2022-23 ਵਿੱਚ 1432 ਕਰੋੜ ਰੁਪਏ ਦੀ ਲਾਗਤ ਨਾਲ 4292 ਕਿਲੋਮੀਟਰ ਸੜਕਾਂ ਬਣਾਇਆਂ ਗਈਆਂ ਸਨ ਅਤੇ ਵਿੱਤੀ ਸਾਲ 2023-24 ਵਿੱਚ 2155 ਕਰੋੜ ਰੁਪਏ ਦੀ ਲਾਗਤ ਨਾਲ 4075 ਕਿਲੋਮੀਟਰ ਸੜਕਾਂ ਦਾ ਟੀਚਾ ਮਿਥਿਆ ਗਿਆ, ਜੋ ਵਿਭਾਗ ਵੱਲੋਂ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਇੰਨ੍ਹਾਂ ਪ੍ਰਾਪਤੀਆਂ ਨੂੰ ਦੇਖਦਿਆਂ ਹੀ ਵਿੱਤੀ ਵਰ੍ਹੇ 2024-25 ਲਈ 2089 ਕਰੋੜ ਰੁਪਏ ਦੀ ਲਾਗਤ ਨਾਲ 2270 ਕਿਲੋਮੀਟਰ ਦੀਆਂ ਸੜਕਾਂ ਦਾ ਟੀਚਾ ਮਿਥਿਆ ਜਾ ਰਿਹਾ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਾ ਸਿਰਫ ਸੂਬੇ ਵਿੱਚ ਬੇਹਤਰੀਨ ਮੁਢਲੇ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਬਲਕਿ ਲੋਕਾਂ ਦੇ ਪੈਸੇ ਨੂੰ ਪੂਰੀ ਪਾਰਦਰਸ਼ੀ ਪ੍ਰਕ੍ਰਿਆ ਰਾਹੀਂ ਪੂਰੀ ਇਮਾਨਦਾਰੀ ਨਾਲ ਖਰਚਿਆ ਜਾ ਰਿਹਾ ਹੈ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਹਾਲ ਹੀ ਵਿੱਚ ਤਰੱਕੀ ਪਾਉਣ ਵਾਲੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿੱਥੇ ਵਿਭਾਗ ਵਿੱਚ ਸਮੇਂ ਸਿਰ ਤਰੱਕੀ ਨੂੰ ਸੁਨਿਸ਼ਚਿਤ ਕੀਤਾ ਜਾ ਰਿਹਾ ਹੈ ਉਥੇ ਹੀ ਕਿਸੇ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਕੰਮ ਵਿੱਚ ਲਾਪਰਵਾਹੀ ਜਾਂ ਬੇਇਮਾਨੀ ਨੂੰ ਵੀ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ।

See also  अल्पसंख्यक मोर्चा चंडीगढ़ के प्रदेश अध्यक्ष जावेद अंसारी ने जिला अध्यक्षो की नियुक्ति की।

Related posts:

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

ਪੰਜਾਬੀ-ਸਮਾਚਾਰ

पंजाब विश्वविद्यालय में 10वीं वार्षिक महिला कलाकार प्रदर्शनी 2024

ਪੰਜਾਬੀ-ਸਮਾਚਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ

ਪੰਜਾਬੀ-ਸਮਾਚਾਰ

कुलदीप कुमार ने संभाला चंडीगढ़ मेयर पद

ਪੰਜਾਬੀ-ਸਮਾਚਾਰ

Section 144 imposed around all water bodies in Chandigarh

Chandigarh

चंडीगढ़ प्रदेश कांग्रेस अध्यक्ष एच एस लक्की ने आज सुप्रीम कोर्ट द्वारा चंडीगढ़ मेयर चुनाव के फैसले क...

ਪੰਜਾਬੀ-ਸਮਾਚਾਰ

Punjab clinched "Best Performing State Award" in India under AIF Scheme.

Punjab News

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ...

ਪੰਜਾਬੀ-ਸਮਾਚਾਰ

नौकरी की सुरक्षा व रेगुलराइजेशन पालिसी की मांग को लेकर सैकड़ों कांट्रैक्ट कर्मचारियों ने परिवार व बच...

ਪੰਜਾਬੀ-ਸਮਾਚਾਰ

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ

ਪੰਜਾਬੀ-ਸਮਾਚਾਰ

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਪੰਜਾਬੀ-ਸਮਾਚਾਰ

सेक्टर 7 व 26 के शोरूमों पर सीलिंग व नोटिस की लटकी तलवार, निगाहें 5 मार्च की सुनवाई पर - PunjabSamac...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 

Flood in Punjab

ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜ...

ਪੰਜਾਬ ਟਰਾਂਸਪੋਰਟ ਵਿਭਾਗ

ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

Flood in Punjab

ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ

Punjab News

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

ਪੰਜਾਬੀ-ਸਮਾਚਾਰ

'ਆਪ' ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ

Punjab Congress

नोटा का बटन दबाएंगे शहर के प्रॉपर्टी संगठन

ਪੰਜਾਬੀ-ਸਮਾਚਾਰ
See also  ਵਿਦਿਆਰਥੀਆਂ ਨੂੰ ਨਿਊ ਇੰਡੀਆ @2047 ਲਈ ਇੱਕ ਬਲੂਪ੍ਰਿੰਟ ਤਿਆਰ ਕਰਨਾ ਚਾਹੀਦਾ ਹੈ”: ਉਪ-ਰਾਸ਼ਟਰਪਤੀ - punjabsamachar.com

Leave a Reply

This site uses Akismet to reduce spam. Learn how your comment data is processed.