ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ – ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਦਬਾਅ ਰਹਿਤ ਕਰਵਾਉਣ ਲਈ ਏਆਰਓਜ਼ ਨੂੰ ਪ੍ਰੇਰਿਆ
ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਪੂਰੀ ਦੁਨੀਆਂ ਵਿਚ ਇਕ ਮਜ਼ਬੂਤ ਲੋਕਤੰਤਰ ਵੱਜੋਂ ਜਾਣਿਆਂ ਜਾਂਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਈਏ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ 12 ਤੋਂ 16 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਇਕ ਸਰਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ-2024 ਬਾਬਤ ਵੱਖ-ਵੱਖ ਵਿਸ਼ਿਆਂ ‘ਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਸੀਈਓ ਅਭੀਜੀਤ ਕਪਲਿਸ਼ ਵੀ ਹਾਜ਼ਰ ਸਨ।
ਸਿਬਿਨ ਸੀ. ਨੇ ਦੱਸਿਆ ਕਿ ਕੌਮੀ ਪੱਧਰ ਦੇ ਮਾਸਟਰ ਟ੍ਰੇਨਰਾਂ ਵੱਲੋਂ ਏਆਰਓਜ਼ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਵਿਚ ਪੰਜਾਬ ਦੇ 59 ਏਆਰਓਜ਼ ਤੇ ਯੂਟੀ ਚੰਡੀਗੜ੍ਹ ਦੇ 10 ਏਆਰਓਜ਼ ਜਦਕਿ ਅੰਮ੍ਰਿਤਸਰ ਵਿਖੇ ਪੰਜਾਬ ਦੇ 58 ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ।
Related posts:
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਪੰਜਾਬੀ-ਸਮਾਚਾਰ
19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ
ਪੰਜਾਬੀ-ਸਮਾਚਾਰ
Lok sabha elections 2024: 80% police force, 250 companies of central forces to ensure free and fair ...
ਪੰਜਾਬੀ-ਸਮਾਚਾਰ
एक साल से पूरा नहीं हुआ सड़कों और चौराहे की मरम्मत का काम
ਚੰਡੀਗੜ੍ਹ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣ...
ਪੰਜਾਬੀ-ਸਮਾਚਾਰ
कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत
ਪੰਜਾਬੀ-ਸਮਾਚਾਰ
raid on prominent paan shops in chandigarh, illegal loose cigarettes amounting Rs. 30,000 destroyed ...
ਚੰਡੀਗੜ੍ਹ-ਸਮਾਚਾਰ
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰ...
ਪੰਜਾਬੀ-ਸਮਾਚਾਰ
Section 144 imposed around all water bodies in Chandigarh
Chandigarh
ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸ...
Punjab News
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
Change of Summer OPD timings of Govt. Multi-Specialty Hospital, Sector-16, Chandigarh.
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ
Sangrur
Punjab Horticulture Department gears up to boost silk production in the state.
ਪੰਜਾਬੀ-ਸਮਾਚਾਰ
प्रशासक ने यूटी बिजली कर्मचारियों के लिए सेवा लाभों की सुरक्षा सुनिश्चित करने के निर्देश दिए
ਚੰਡੀਗੜ੍ਹ-ਸਮਾਚਾਰ
झारखंड के 51 छात्रों ने की राज्यपाल से मुलाकात
ਪੰਜਾਬੀ-ਸਮਾਚਾਰ
ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ
ਮਨੋਰੰਜਨ
Water sprinkler vehicles to combat air and dust pollution in city
Chandigarh
पंजाब विश्वविद्यालय में 10वीं वार्षिक महिला कलाकार प्रदर्शनी 2024
ਪੰਜਾਬੀ-ਸਮਾਚਾਰ
सेक्टर-38 की दो मंज़िला मार्केट की बदहाली देख भौचक्के रह गए पवन बंसल, दुकानदारों को मिल रहे 24-32 ला...
ਪੰਜਾਬੀ-ਸਮਾਚਾਰ