Khedan Watan Punjab Diya : 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ ਕੀਤੀਆਂ ਸ਼ਾਮਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ: ਮੀਤ ਹੇਅਰ

(Punjab Bureau) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਕਰਨਗੇ। ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ-2023 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਸ਼ਾਮਲ ਕੀਤੀਆਂ ਗਈਆਂ ਹਨ ਅਤੇ ਉਮਰ ਵਰਗਾਂ ਦੀ ਗਿਣਤੀ ਵੀ ਛੇ ਤੋਂ ਵਧਾ ਕੇ ਅੱਠ ਕਰ ਦਿੱਤੀ ਹੈ। ਖਿਡਾਰੀਆਂ ਦੀ ਰਜਿਸਟ੍ਰੇਸ਼ਨ ਲਈ ਮੁੱਖ ਮੰਤਰੀ ਵੱਲੋਂ www.khedanwatanpunjabdia.com ਪੋਰਟਲ ਲਾਂਚ ਕੀਤਾ ਗਿਆ ਹੈ ਜਿਸ ਉਤੇ ਖਿਡਾਰੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ।

ਖੇਡ ਮੰਤਰੀ ਮੀਤ ਹੇਅਰ

ਖੇਡ ਮੰਤਰੀ ਮੀਤ ਹੇਅਰ

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਖੇਡਾਂ ਦੇ ਉਦਘਾਟਨੀ ਸਮਾਰੋਹ ਵਿਖੇ ਜਲਾਈ ਜਾਣ ਵਾਲੀ ਮਸ਼ਾਲ ਮਾਰਚ ਦੀ ਯਾਤਰਾ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਗਈ ਜਿੱਥੇ ਪਹਿਲੇ ਸੀਜ਼ਨ ਦੀਆਂ ਖੇਡਾਂ ਦਾ ਸਮਾਪਤੀ ਸਮਾਰੋਹ ਹੋਇਆ ਸੀ। ਇਹ ਮਸ਼ਾਲ ਮਾਰਚ ਹਫਤੇ ਵਿੱਚ ਸੂਬੇ ਦੇ ਸਾਰੇ 23 ਜ਼ਿਲਾ ਹੈਡਕੁਆਟਰਾਂ ਦਾ ਟੂਰ ਕਰਕੇ 29 ਅਗਸਤ ਨੂੰ ਉਦਘਾਟਨੀ ਸਮਾਰੋਹ ਮੌਕੇ ਬਠਿੰਡਾ ਪੁੱਜੇਗੀ।

See also  ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਅੱਠ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਮਰ ਵਰਗ ਸ਼ਾਮਲ ਹਨ। ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲਾ ਪੱਧਰੀ ਮੁਕਾਬਲੇ 16 ਤੋਂ 26 ਸਤੰਬਰ ਤੱਕ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ। ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

See also  ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ

Related posts:

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

Mohali

'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ

ਪੰਜਾਬੀ-ਸਮਾਚਾਰ

चंडीगढ़ प्रदेश कांग्रेस अध्यक्ष एच एस लक्की ने आज सुप्रीम कोर्ट द्वारा चंडीगढ़ मेयर चुनाव के फैसले क...

ਪੰਜਾਬੀ-ਸਮਾਚਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਪੰਜਾਬੀ-ਸਮਾਚਾਰ

नौकरी की सुरक्षा व रेगुलराइजेशन पालिसी की मांग को लेकर सैकड़ों कांट्रैक्ट कर्मचारियों ने परिवार व बच...

ਪੰਜਾਬੀ-ਸਮਾਚਾਰ

पार्टी नेतृत्व का फ़ैसला सर्वोपरि : प्रेम गर्ग

ਪੰਜਾਬੀ-ਸਮਾਚਾਰ

ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ

Punjab BJP

2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰ...

ਪੰਜਾਬੀ-ਸਮਾਚਾਰ

चंडीगढ़ संगीत नाटक अकादमी द्वारा 'श्री राम कला उत्सव' का आयोजन ।

Chandigarh

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

Sarkar Sannatkar milni

Two Mohali Girls Make It To Air Force Academy; Training To Begin From January.

ਪੰਜਾਬੀ-ਸਮਾਚਾਰ

Punjab Education Minister Harjot Singh Bains showcases transformative education model of Punjab at U...

Punjab News

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।

ਪੰਜਾਬੀ-ਸਮਾਚਾਰ

ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀ...

ਪੰਜਾਬੀ-ਸਮਾਚਾਰ

355 nominations found valid after scrutiny of nomination papers in Punjab: Sibin C

ਪੰਜਾਬੀ-ਸਮਾਚਾਰ

Punjab clinched "Best Performing State Award" in India under AIF Scheme.

Punjab News

ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

Punjab Congress

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

देश के उपराष्ट्रपति जगदीप धनखड़ पहुंचे कैप्टन अमरेंदर सिंह से मिलने - punjabsamachar.com

ਚੰਡੀਗੜ੍ਹ-ਸਮਾਚਾਰ

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ

Punjab Crime News
See also  ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

Leave a Reply

This site uses Akismet to reduce spam. Learn how your comment data is processed.