70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

1 ਲੱਖ ਰੁਪਏ ਰੁਪਏ ਤੱਕ ਦੇ ਬਕਾਏ ਵਾਲੇ 50,903 ਡੀਲਰਾਂ ਨੂੰ ਮਿਲੀ ਕੁੱਲ 221.75 ਕਰੋੜ ਰੁਪਏ ਦੀ ਛੋਟ

1 ਲੱਖ ਤੋਂ 1 ਕਰੋੜ ਰੁਪਏ ਤੱਕ ਦੇ ਬਕਾਏ ਵਾਲੇ 19,408 ਡੀਲਰਾਂ ਨੂੰ ਮਿਲੀ 644.46 ਕਰੋੜ ਰੁਪਏ ਦੀ ਛੋਟ

ਚੰਡੀਗੜ੍ਹ, 21 ਅਗਸਤ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ 2023 ਵਿੱਚ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3 (ਓ.ਟੀ.ਐਸ-3) ਦਾ ਕੁੱਲ 70,311 ਡੀਲਰਾਂ ਨੇ ਲਾਭ ਉਠਾਇਆ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਓ.ਟੀ.ਐਸ.-3 ਦੇ ਨਤੀਜੇ ਵਜੋਂ ਸਰਕਾਰੀ ਖਜ਼ਾਨੇ ਵਿੱਚ 164.35 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਸ਼ੁਰੂ ਕੀਤੀਆਂ ਗਈਆਂ ਓ.ਟੀ.ਐਸ-1 ਅਤੇ ਓ.ਟੀ.ਐਸ-2 ਸਕੀਮਾਂ ਇਸ ਦੇ ਉਲਟ 31,768 ਮਾਮਲਿਆਂ ਵਿੱਚੋਂ ਸਿਰਫ 13.15 ਕਰੋੜ ਰੁਪਏ ਦਾ ਕੁੱਲ ਟੈਕਸ ਮਾਲੀਆ ਹੀ ਜੁਟਾ ਪਾਈਆਂ ਸਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਓ.ਟੀ.ਐਸ-3 ਤਹਿਤ ਇੱਕ ਲੱਖ ਰੁਪਏ ਤੋਂ ਘੱਟ ਦੇ ਬਕਾਏ ਵਾਲੇ 50,903 ਡੀਲਰਾਂ ਨੇ ਟੈਕਸ, ਵਿਆਜ ਅਤੇ ਜੁਰਮਾਨੇ ਤੋਂ 100% ਛੋਟ ਦਾ ਲਾਭ ਉਠਾਇਆ, ਜਿਸ ਦੇ ਨਤੀਜੇ ਵਜੋਂ ਕੁੱਲ 221.75 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 19,408 ਡੀਲਰ ਜਿਨ੍ਹਾਂ ਦੇ ਬਕਾਏ 1 ਲੱਖ ਤੋਂ 1 ਕਰੋੜ ਰੁਪਏ ਤੱਕ ਸਨ, ਨੇ ਵਿਆਜ ਅਤੇ ਜੁਰਮਾਨੇ ਤੋਂ 100% ਛੋਟ, ਅਤੇ ਟੈਕਸ ਵਿੱਚ 50% ਛੋਟ ਦਾ ਲਾਭ ਲਿਆ, ਜਿਸ ਤਹਿਤ ਕੁੱਲ 644.46 ਕਰੋੜ ਰੁਪਏ ਦੀ ਛੋਟ ਦਿੱਤੀ ਗਈ।

See also  “ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ

ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਮੁਲਾਂਕਣ ਸਾਲ 2016-17 ਤੱਕ 1 ਕਰੋੜ ਰੁਪਏ ਤੱਕ ਬਕਾਇਆ ਦੇ ਕੇਸਾਂ ਨੂੰ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਡੀਲਰਾਂ ਨੇ ਓਟੀਐਸ-3 ਅਧੀਨ ਅਪਲਾਈ ਕੀਤਾ, ਉਨ੍ਹਾਂ ਸੀ.ਐਸ.ਟੀ ਐਕਟ, 1956 ਦੇ ਤਹਿਤ ਅਸਲ ਕਾਨੂੰਨੀ ਫਾਰਮ ਜਮ੍ਹਾਂ ਕਰਵਾਏ ਸਨ ਅਤੇ ਮੁਆਫੀ ਦੀ ਗਣਨਾ ਉਸੇ ਅਨੁਸਾਰ ਕੀਤੀ ਗਈ। ਇਸ ਤੋਂ ਇਲਾਵਾ, ਬਿਨੈਕਾਰਾਂ ਨੂੰ ਵਾਧੂ ਕਾਨੂੰਨੀ ਘੋਸ਼ਣਾ ਫਾਰਮ ਜਮ੍ਹਾ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਸੀ, ਜਿਸ ਨਾਲ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਵਿੱਚ ਆਸਾਨੀ ਹੋਈ।

Related posts:

ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ....
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
Counting to take Place at 117 Centres across Punjab : Sibin C
ਪੰਜਾਬੀ-ਸਮਾਚਾਰ
चंडीगढ़ शराब उत्पादन, वितरण और खुदरा बिक्री की पूरी आपूर्ति श्रृंखला की प्रभावी निगरानी के लिए एक ट्...
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ...
ਪੰਜਾਬੀ-ਸਮਾਚਾਰ
ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ
ਪੰਜਾਬੀ-ਸਮਾਚਾਰ
ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾ...
ਸਕੂਲ ਸਿੱਖਿਆ ਸਮਾਚਾਰ
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ...
ਪੰਜਾਬ ਸਿਹਤ ਵਿਭਾਗ
Punjab Education Minister Harjot Singh Bains showcases transformative education model of Punjab at U...
Punjab News
ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ : ਵਿੱਤ ਮੰਤਰੀ
Aam Aadmi Party
ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕ...
ਪੰਜਾਬੀ-ਸਮਾਚਾਰ
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ
ਪੰਜਾਬੀ-ਸਮਾਚਾਰ
राज्यपाल ने पंजाब राजभवन में वन महोत्सव-2024 का किया उद्घाटन।
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ
ਪੰਜਾਬ ਸਿਹਤ ਵਿਭਾਗ
चंडीगढ़ प्रदेश कांग्रेस अध्यक्ष एच एस लक्की ने आज सुप्रीम कोर्ट द्वारा चंडीगढ़ मेयर चुनाव के फैसले क...
ਪੰਜਾਬੀ-ਸਮਾਚਾਰ
Section 144 imposed around all water bodies in Chandigarh
Chandigarh
ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਸਮਾਚਾਰ
पंजाब विश्वविद्यालय में 10वीं वार्षिक महिला कलाकार प्रदर्शनी 2024
ਪੰਜਾਬੀ-ਸਮਾਚਾਰ
See also  पार्टी नेतृत्व का फ़ैसला सर्वोपरि : प्रेम गर्ग

Leave a Reply

This site uses Akismet to reduce spam. Learn how your comment data is processed.