ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ

(Punjab Bureau) : ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ।

Punjab Chief Secretary Mr. Anurag Verma

Punjab Chief Secretary Mr. Anurag Verma

ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰੰਸਿੰਗ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਸਿਹਤ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸਰਕਾਰ ਵੱਲੋਂ ‘ਆਮ ਆਦਮੀ ਕਲੀਨਿਕ’ ਦੇ ਰੂਪ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤੱਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ।

ਸ੍ਰੀ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਮਹੀਨੇ ਆਪਣੇ ਜ਼ਿਲੇ ਅੰਦਰ 10 ਫੀਸਦੀ ਆਮ ਆਦਮੀ ਕਲੀਨਿਕਾਂ ਦਾ ਨਿੱਜੀ ਤੌਰ ਉਤੇ ਦੌਰਾ ਕਰਨ ਅਤੇ ਐਸ.ਡੀ.ਐਮਜ਼ ਆਪੋ-ਆਪਣੀਆਂ ਸਬ ਡਵੀਜ਼ਨਾਂ ਅੰਦਰਲੇ ਸਾਰੇ ਕਲੀਨਿਕਾਂ ਦਾ ਦੌਰਾ ਕਰਨ। ਉਹ ਮਰੀਜ਼ਾਂ ਤੋਂ ਜ਼ਮੀਨੀ ਹਕੀਕਤਾਂ, ਦਵਾਈਆਂ ਦੀ ਉਪਲੱਬਧਤਾ ਅਤੇ ਡਾਇਗਨੌਸਟਿਕ ਸੇਵਾਵਾਂ ਦੀ ਫੀਡਬੈਕ ਲੈਣ। ਇਸ ਤੋਂ ਇਲਾਵਾ ਇਲਾਜ ਕਰਵਾ ਚੁੱਕੇ ਮਰੀਜ਼ਾਂ ਤੋਂ ਵੀ ਪਤਾ ਲਗਾਉਣ ਕਿ ਉਹ ਸੇਵਾਵਾਂ ਤੋਂ ਸੰਤੁਸ਼ਟ ਹਨ ਜਾਂ ਨਹੀਂ। ਇਸ ਸਬੰਧੀ ਉਹ ਮੁੱਖ ਸਕਤੱਰ ਅਤੇ ਸਿਹਤ ਵਿਭਾਗ ਨੂੰ ਰਿਪੋਰਟ ਭੇਜਣ।

See also  ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 

ਮੁੱਖ ਸਕੱਤਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰਾਂ ਦੀਆਂ ਦਵਾਈਆਂ ਅਤੇ 41 ਲੈਬ ਟੈਸਟ ਮੁਫਤ ਕੀਤੇ ਜਾਂਦੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਰਮਾਸਿਸਟ, ਕਲੀਨਿਕ ਸਹਾਇਕ (ਮਲਟੀਪਰਪਜ਼ ਮਹਿਲਾ ਵਰਕਰ) ਤੇ ਹੈਲਪਰ ਕਮ ਸਵੀਪਰ ਤਾਇਨਾਤ ਹਨ। ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਵੀ.ਪੀ.ਸਿੰਘ ਤੇ ਸਕੱਤਰ ਡਾ.ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।

Related posts:

Contractual Employees Policy regarding engagement of employees on direct contract in the departments...
ਪੰਜਾਬੀ-ਸਮਾਚਾਰ
ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ
Punjab BJP
Sh Vinay Pratap Singh, Deputy Commissioner cum Excise & Taxation Commissioner, UT Chandigarh issues ...
Punjab News
ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ...
Amritsar
ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ
ਪੰਜਾਬ-ਵਿਜੀਲੈਂਸ-ਬਿਊਰੋ
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ; 9 ਕ...
Drugs In Punjab
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ
ਮੁੱਖ ਮੰਤਰੀ ਸਮਾਚਾਰ
ਸਥਾਨਕ ਸਰਕਾਰ ਮੰਤਰੀ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ; ਬੁੱਢੇ ਨਾਲੇ ਦੀ ਸਫਾਈ ਲਈ 'ਆਪ' ਸਰਕਾਰ ਦੀ...
Punjab News
ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ
ਪੰਜਾਬੀ-ਸਮਾਚਾਰ
ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ
Punjab Congress
चंडीगढ़ प्रशासन ने राष्ट्रीय आपदा प्रबंधन प्राधिकरण के सहयोग से मॉक भूकंप अभ्यास का सफलतापूर्वक आयोज...
ਪੰਜਾਬੀ-ਸਮਾਚਾਰ
ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ
Punjab Sports News
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸ...
Punjab News
Ongoing Projects for Welfare of Scheduled Castes to be Completed Soon: Dr. Baljit Kaur
ਪੰਜਾਬੀ-ਸਮਾਚਾਰ
Four MBBS Seats earmarked for terrorist victim students in Central Pool.
ਪੰਜਾਬੀ-ਸਮਾਚਾਰ
ਚੋਧਰੀ ਚਰਨ ਸਿੰਘ, ਨਰਸਿੰਮਾ ਰਾਵ ਅਤੇ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਲਈ ਮੋਦੀ ਦਾ ਧੰਨਵਾਦ-ਜਾਖੜ
Punjab Farmers
ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ : ਵਿੱਤ ਮੰਤਰੀ
Aam Aadmi Party
See also  ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ

Leave a Reply

This site uses Akismet to reduce spam. Learn how your comment data is processed.