ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ

ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

(Punjab Bureau) : ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਦੇਸ਼ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

 87 VILLAGES & LOCALITIES OF SANGRUR PASSES RESOLUTION AGAINST DRUGS

87 VILLAGES & LOCALITIES OF SANGRUR PASSES RESOLUTION AGAINST DRUGS

ਇੱਥੇ ਪੰਜਾਬ ਭਵਨ ਵਿਖੇ ਰਾਜ ਪਸ਼ੂ ਭਲਾਈ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਸਟਰੇਸ਼ਨ ਦੀ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਦੀ ਹਦਾਇਤ ਕੀਤੀ। ਲੋਕਾਂ ਨੂੰ ਅਵਾਰਾ ਪਸ਼ੂਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਮਨੁੱਖਾਂ ਤੇ ਜਾਨਵਰਾਂ ਦਰਮਿਆਨ ਦਿਆਲਤਾ ਵਾਲੇ ਰਿਸ਼ਤੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਾਨਵਰਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਨਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਸੈਮੀਨਾਰ, ਲੈਕਚਰ ਕਰਵਾਉਣ ਤੋਂ ਇਲਾਵਾ ਸੋਸ਼ਲ ਮੀਡੀਆ ਮੁਹਿੰਮ ਚਲਾਉਣ ਲਈ ਵੀ ਕਿਹਾ।

See also  ਅਗਨੀਪੱਥ ਸਕੀਮ’ ਦੀ ਮੁਖਾਲਫਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵਾਂਗੇ-ਮੁੱਖ ਮੰਤਰੀ

ਅਵਾਰਾ ਪਸ਼ੂਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ‘ਤੇ ਚਾਨਣਾ ਪਾਉਂਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਸ਼ੂਆਂ ‘ਤੇ ਅੱਤਿਆਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਸੁਸਾਇਟੀਜ਼ ਫਾਰ ਪ੍ਰੀਵੈਂਸ਼ਨ ਆਫ਼ ਕ੍ਰਿਊਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦਾ ਗਠਨ ਕੀਤਾ ਗਿਆ ਹੈ ਅਤੇ ਇਹ ਸੁਸਾਇਟੀਆਂ ਜਾਨਵਰਾਂ ਦੀ ਭਲਾਈ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 471 ਦੇ ਕਰੀਬ ਰਜਿਸਟਰਡ ਗਊਸ਼ਾਲਾਵਾਂ ਹਨ, ਜਦੋਂਕਿ ਅਵਾਰਾ ਪਸ਼ੂਆਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਵੱਲੋਂ 20 ਕੈਟਲ ਪੌਂਡ ਵੀ ਬਣਾਏ ਗਏ ਹਨ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਜੁਆਇੰਟ ਸਕੱਤਰ ਰਾਕੇਸ਼ ਕੁਮਾਰ, ਆਈ.ਐਫ.ਐਸ. ਸ੍ਰੀ ਟੀ. ਗਨਾਨਾ, ਜੁਆਇੰਟ ਡਾਇਰੈਕਟਰ ਡਾ. ਸੰਗੀਤਾ ਤੂਰ, ਜੁਆਇੰਟ ਡਾਇਰੈਕਟਰ ਡਾ. ਜੀ.ਐਸ. ਬੇਦੀ, ਏ.ਡਬਲਿਊ.ਬੀ.ਆਈ. ਡਾ. ਐਸ. ਭਰਤ ਕੁਮਾਰ, ਐਡਵੋਕੇਟ ਸਿਮਰਨਜੀਤ ਕੌਰ, ਸੁਖਵੰਤ ਸਿੰਘ ਗਿੱਲ, ਨੰਦਨੀ ਕੱਕੜ ਅਤੇ ਡਾ. ਪੁਨੀਤ ਮਲਹੋਤਰਾ ਹਾਜ਼ਰ ਸਨ।

See also  ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ

Related posts:

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
ਪੰਜਾਬੀ-ਸਮਾਚਾਰ
ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ
Chandigarh
ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ
Punjab Crime News
ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ
ਪੰਜਾਬ-ਵਿਜੀਲੈਂਸ-ਬਿਊਰੋ
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ...
Punjab Crime News
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ...
Punjab Crime News
ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ...
Aam Aadmi Party
ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ
Punjab Crime News
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧ...
ਪੰਜਾਬ-ਵਿਜੀਲੈਂਸ-ਬਿਊਰੋ
ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ...
Barnala
ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ...
Punjab News
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਅਪਰਾਧ ਸਬੰਧਤ ਖਬਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ
Punjab Crime News
ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ
ਪੰਜਾਬ-ਵਿਜੀਲੈਂਸ-ਬਿਊਰੋ
See also  Khedan Watan Punjab Diya Season- 2 : ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਣਗੇ ਵਾਲੀਬਾਲ ਮੈਚ

Leave a Reply

This site uses Akismet to reduce spam. Learn how your comment data is processed.