ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ ਹਾਂ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ
ਪੰਜਾਬ ਧਾਰਾ 356 ਦੀ ਦੁਰਵਰਤੋਂ ਦਾ ਸਭ ਤੋਂ ਵੱਧ ਪੀੜਤ, ਅਮਨਪਸੰਦ ਲੋਕਾਂ ਦੇ ਜ਼ਖਮਾਂ ਉਤੇ ਨਮਕ ਛਿੜਕਣ ਦੀ ਕੋਸ਼ਿਸ਼ ਨਾ ਕਰੋ
ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਅਤੇ ਦੇਸ਼ ਨੂੰ ਅਨਾਜ ਪੱਖੋਂ ਸੁਰੱਖਿਅਤ ਬਣਾਉਣ ਵਾਲੇ ਪੰਜਾਬੀਆਂ ਦੀ ਤੌਹੀਨ ਕਰਨ ਦਾ ਤਹਾਨੂੰ ਕੋਈ ਹੱਕ ਨਹੀਂ
ਕੇਂਦਰ ਸਰਕਾਰ ਕੋਲ ਆਰ.ਡੀ.ਐਫ., ਜੀ.ਐਸ.ਟੀ., ਕਿਸਾਨ ਮਸਲਿਆਂ ਸਮੇਤ ਪੰਜਾਬ ਦੇ ਲੰਬਿਤ ਮੁੱਦਿਆਂ ਬਾਰੇ ਰਾਜਪਾਲ ਨੇ ਕਦੇ ਚੁੱਪ ਨਹੀਂ ਤੋੜੀ
ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਦੇਣ ਲਈ ਵਚਨਬੱਧ ਹਾਂ ਪਰ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨਾ ਮੰਦਭਾਗਾ
(Punjab Bureau) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰਨ ਦੀ ਧਮਕੀ ਭਰੀ ਚਿੱਠੀ ਨੂੰ ਸਾਢੇ ਤਿੰਨ ਕਰੋੜ ਪੰਜਾਬੀਆਂ ਦੀ ਤੌਹੀਨ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਰਾਜਪਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲਾਮਿਸਾਲ ਕੁਰਬਾਨੀਆਂ ਦੇਣ ਅਤੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਾਲੇ ਅਮਨਪਸੰਦ ਅਤੇ ਮਿਹਨਤਕਸ਼ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ।

Punjab CM Bhagwant Mann
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਤਾਂ ਰਾਜਪਾਲ ਜਾਣਦੇ ਹਨ ਕਿ ਉਨ੍ਹਾਂ ਨੇ ਕਿਸ ਦੇ ਦਬਾਅ ਹੇਠ ਇਹ ਚਿੱਠੀ ਲਿਖੀ ਹੈ ਪਰ ਇਸ ਚਿੱਠੀ ਦੀ ਇਬਾਰਤ ਸਿੱਧੇ ਤੌਰ ਉਤੇ ਪੰਜਾਬੀਆਂ ਦੀ ਹੇਠੀ ਕਰਦੀ ਹੈ ਕਿਉਂਕਿ ਜਮਹੂਰੀਅਤ ਪਸੰਦ ਪੰਜਾਬੀਆਂ ਨੇ ਅਜੇ ਡੇਢ ਸਾਲ ਪਹਿਲਾਂ ਵੱਡਾ ਫਤਵਾ ਦੇ ਕੇ ਸਰਕਾਰ ਚੁਣੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਗੱਦੀ ਉਤੋਂ ਲਾਹੁਣ ਦੀਆਂ ਧਮਕੀਆਂ ਦੇਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ਲੋਕਾਂ ਨੂੰ ਆਪਣੀ ਮਰਜ਼ੀ ਦੀ ਸਰਕਾਰ ਚੁਣਨ ਦਾ ਪੂਰਾ ਹੱਕ ਹੁੰਦਾ ਹੈ ਪਰ ਕੇਂਦਰ ਸਰਕਾਰ ਦੇ ਇਸ਼ਾਰੇ ਉਤੇ ਦੇਸ਼ ਵਿਚ ਦਿੱਲੀ, ਪੱਛਮੀ ਬੰਗਾਲ, ਕੇਰਲਾ, ਤਾਮਿਲਨਾਡੂ ਸਮੇਤ ਹੋਰ ਗੈਰ-ਭਾਜਪਾ ਸਰਕਾਰਾਂ ਨੂੰ ਉਥੋਂ ਦੇ ਰਾਜਪਾਲਾਂ ਵੱਲੋਂ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ।
ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜਪਾਲ ਨੇ ਧਾਰਾ 356 ਤਹਿਤ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਧਮਕੀ ਦਿੱਤੀ ਹੈ ਪਰ ਦੇਸ਼ ਵਿਚ ਪੰਜਾਬ ਅਜਿਹਾ ਸੂਬਾ ਹੈ ਜਿਸ ਨੂੰ ਧਾਰਾ 356 ਦੀ ਦੁਰਵਰਤੋਂ ਦਾ ਖਮਿਆਜ਼ਾ ਸਭ ਤੋਂ ਵੱਧ ਭੁਗਤਣਾ ਪਿਆ ਹੈ। ਇਹ ਬੜੇ ਦੁੱਖ ਦੀ ਗੱਲ ਹੈ ਕਿ ਬੀਤੇ ਸਮੇਂ ਵਿੱਚ ਕੇਂਦਰ ਸਰਕਾਰਾਂ ਦੇ ਆਪਹੁਦਰੇਪਣ ਤੇ ਧੱਕੇਸ਼ਾਹੀ ਪੰਜਾਬ ਨੇ ਆਪਣੇ ਪਿੰਡੇ ਉਤੇ ਹੰਢਾਈ ਹੈ ਅਤੇ ਹੁਣ ਇਕ ਵਾਰ ਫੇਰ ਕੇਂਦਰ ਸਰਕਾਰ ਨੇ ਰਾਜਪਾਲ ਰਾਹੀਂ ਪੰਜਾਬ ਵਿਚ ਜਮਹੂਰੀ ਕਦਰਾਂ-ਕੀਮਤਾਂ ਨੂੰ ਮੁੜ ਛਿੱਕੇ ਟੰਗਣ ਦੀ ਕੋਸ਼ਿਸ਼ ਕੀਤੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਰਾਜਪਾਲ ਸੱਤਾ ਦੀ ਵਾਗਡੋਰ ਆਪਣੇ ਹੱਥ ਵਿਚ ਲੈਣ ਲਈ ਸਾਜ਼ਿਸ਼ਾਂ ਰਚ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ ਸਰਕਾਰ ਨੂੰ ਸੱਤਾ ਤੋਂ ਲਾਹੁਣ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੀ ਕਿਸਮਤ ਅਜ਼ਮਾਉਣ ਦੀ ਸਲਾਹ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੇਂ-ਸਮੇਂ ਸਿਰ ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਹੁਣ ਤੱਕ 16 ਚਿੱਠੀਆਂ ਪ੍ਰਾਪਤ ਹੋਈਆਂ ਹਨ ਜਿਸ ਵਿੱਚੋਂ 9 ਚਿੱਠੀਆਂ ਦਾ ਜਵਾਬ ਦੇ ਚੁੱਕੇ ਹਨ ਅਤੇ ਬਾਕੀ ਚਿੱਠੀਆਂ ਦਾ ਜਵਾਬ ਛੇਤੀ ਦੇਣਗੇ ਪਰ ਰਾਜਪਾਲ ਵੱਲੋਂ ਚੁਣੀ ਹੋਈ ਸਰਕਾਰ ਦੇ ਮੁਖੀ ਦੀ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨਾ ਗੈਰ-ਸੰਵਿਧਾਨਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਹਿੱਤ ਵਿਚ ਪਿਛਲੇ ਡੇਢ ਸਾਲ ਵਿਚ ਛੇ ਬਿੱਲ ਵਿਧਾਨ ਸਭਾ ਵਿਚ ਪਾਸ ਕੀਤੇ ਹਨ ਪਰ ਰਾਜਪਾਲ ਨੇ ਅਜੇ ਤੱਕ ਇਨ੍ਹਾਂ ਬਿੱਲਾਂ ਨੂੰ ਪਾਸ ਕਰਨ ਦੀ ਬਜਾਏ ਠੰਢੇ ਬਸਤੇ ਵਿਚ ਪਾਇਆ ਹੋਇਆ ਹੈ।
ਕੇਂਦਰ ਸਰਕਾਰ ਕੋਲ ਲੰਬਿਤ ਪੰਜਾਬ ਦੇ ਮਸਲਿਆਂ ਬਾਰੇ ਰਾਜਪਾਲ ਵੱਲੋਂ ਚੁੱਪ ਸਾਧ ਲੈਣ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦਾ ਆਰ.ਡੀ.ਐਫ., ਜੀ.ਐਸ.ਟੀ. ਦਾ ਕਰੋੜਾਂ ਰੁਪਏ ਦਾ ਬਕਾਇਆ ਰੋਕਿਆ ਹੋਇਆ ਹੈ। ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸੂਬੇ ਦੇ ਰਾਜਪਾਲ ਨੇ ਅੱਜ ਤੱਕ ਇਕ ਵੀ ਚਿੱਠੀ ਪੰਜਾਬ ਦੇ ਮਸਲਿਆਂ ਬਾਰੇ ਕੇਂਦਰ ਸਰਕਾਰ ਨੂੰ ਨਹੀਂ ਲਿਖੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਜੋੜਨ ਬਾਰੇ ਹੋਈ ਮੀਟਿੰਗ ਵਿਚ ਵੀ ਪੰਜਾਬ ਦੇ ਰਾਜਪਾਲ ਹਰਿਆਣਾ ਦੇ ਹੱਕ ਵਿਚ ਭੁਗਤਦੇ ਰਹੇ ਜਿਸ ਤੋਂ ਉਨ੍ਹਾਂ ਦੀ ਪੰਜਾਬੀਆਂ ਪ੍ਰਤੀ ਵਫਾਦਾਰੀ ਨਾ ਹੋਣ ਦਾ ਪਤਾ ਲਗਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਰਾਜਪਾਲ ਨੇ ਚੰਡੀਗੜ੍ਹ ਵਿਚ ਤਾਇਨਾਤ ਪੰਜਾਬ ਕਾਡਰ ਦੇ ਐਸ.ਐਸ.ਪੀ. ਨੂੰ ਰਾਤੋ-ਰਾਤ ਅਹੁਦੇ ਤੋਂ ਲਾਹ ਦਿੱਤਾ ਅਤੇ ਛੇ ਮਹੀਨੇ ਇਸ ਅਹੁਦੇ ਤੋਂ ਪੰਜਾਬ ਨੂੰ ਮਹਿਰੂਮ ਰੱਖਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਦੇ ਨੂਹ ਵਿੱਚ ਭੜਕੀ ਅੱਗ ਨਾਲ ਵੱਡੀ ਪੱਧਰ ਉਤੇ ਹੋਏ ਜਾਨੀ ਤੇ ਮਾਲੀ ਨੁਕਸਾਨ ਬਾਰੇ ਹਰਿਆਣਾ ਦੇ ਰਾਜਪਾਲ ਨੇ ਚੁੱਪ ਵੀ ਨਹੀਂ ਤੋੜੀ। ਇੱਥੋਂ ਤੱਕ ਕਿ ਅੱਗ ਦੀ ਭੱਠੀ ਵਿਚ ਝੋਕੇ ਗਏ ਸੂਬੇ ਮਨੀਪੁਰ ਦੇ ਸੰਵੇਦਨਸ਼ੀਲ ਹਾਲਤਾਂ ਬਾਰੇ ਵੀ ਉਥੋਂ ਦੇ ਰਾਜਪਾਲ ਨੇ ਕੋਈ ਉਜਰ ਨਹੀਂ ਕੀਤਾ ਪਰ ਪੰਜਾਬ ਦੇ ਰਾਜਪਾਲ ਸੂਬੇ ਦੇ ਲੋਕਾਂ ਦੇ ਹੱਕ ਵਿਚ ਲਗਾਤਾਰ ਉਪਰਾਲੇ ਕਰ ਰਹੀ ਸਰਕਾਰ ਨੂੰ ਡੇਗਣ ਦੀਆਂ ਧਮਕੀਆਂ ਦੇ ਰਹੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਸੂਬੇ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ, ਚੰਗੀ ਸਿੱਖਿਆ, ਸਿਹਤ ਸੇਵਾਵਾਂ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਏਜੰਡੇ ਉਤੇ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਸ ਸੂਬੇ ਦਾ ਰਾਜਪਾਲ ਸਰਕਾਰ ਨੂੰ ਡੇਗਣ ਦੀਆਂ ਚਾਲਾਂ ਚੱਲ ਰਹੇ ਹਨ।” ਹੜ੍ਹਾਂ ਦੇ ਮੁਆਵਜ਼ੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਪਾਸੋਂ ਸੂਬਾਈ ਆਫ਼ਤ ਰਾਹਤ ਫੰਡ ਜਿਸ ਵਿਚ 9600 ਕਰੋੜ ਰੁਪਏ ਦਾ ਫੰਡ ਹੈ, ਦੇ ਨਿਯਮਾਂ ਵਿੱਚ ਢਿੱਲ ਦੇਣ ਲਈ ਕਈ ਵਾਰ ਮੰਗ ਕੀਤੀ ਹੈ ਪਰ ਅਜੇ ਤੱਕ ਕੇਂਦਰ ਨੇ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਇਸ ਬਾਰੇ ਵੀ ਕੇਂਦਰ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।
Related posts:
ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
Asia Cup 2023
ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...
ਪੰਜਾਬੀ-ਸਮਾਚਾਰ
Cm Calls Upon People To Follow Teachings Of Sri Guru Tegh Bahadur Ji
ਪੰਜਾਬੀ-ਸਮਾਚਾਰ
ਚੋਣਾਂ ਦੇ ਐਲਾਨ ਤੋਂ ਇੱਕ ਦਿਨ ਬਾਅਦ ਪੁਲਿਸ ਮੁਲਾਜ਼ਮ ਦੀ ਹੱਤਿਆ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ...
ਪੰਜਾਬੀ-ਸਮਾਚਾਰ
ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ
ਪੰਜਾਬੀ-ਸਮਾਚਾਰ
ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾ...
ਸਕੂਲ ਸਿੱਖਿਆ ਸਮਾਚਾਰ
कांग्रेस गरीब महिलाओं को देगी साल का एक लाख रुपए: शुक्ला
ਪੰਜਾਬੀ-ਸਮਾਚਾਰ
ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ
Aam Aadmi Party
ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ
Punjab BJP
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ
ਪੰਜਾਬੀ-ਸਮਾਚਾਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ
ਪੰਜਾਬੀ-ਸਮਾਚਾਰ
भाजपा सरकार प्रभुराम की बात तो करती है लेकिन बातो को मानती नही - विधायक नीरज शर्मा।
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ
ਪੰਜਾਬੀ-ਸਮਾਚਾਰ
ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ
ਪੰਜਾਬੀ-ਸਮਾਚਾਰ
Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
Asia Cup 2023
चंडीगढ़ पुलिस ने नए भारतीय कानूनों पर अभूतपूर्व मोबाइल ऐप और जांच अधिकारी हैंडबुक का अनावरण।
ਪੰਜਾਬੀ-ਸਮਾਚਾਰ
ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ
ਪੰਜਾਬੀ-ਸਮਾਚਾਰ
Punjab Government Committed to Empowering Weaker Sections: Dr. Baljit Kaur
Punjab News