ਪੰਜਾਬ ਸਰਕਾਰ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰੇਗੀ ਸਨਮਾਨਤ

ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਮੌਕੇ ਪਿਛਲੇ ਪੰਜ ਸਾਲ ਦੇ ਮੈਡਲ ਜੇਤੂਆਂ ਦੀ ਖਤਮ ਹੋਵੇਗੀ ਉਡੀਕ

(Punjab Bureau) : ਖੇਡਾਂ ਤੇ ਖਿਡਾਰੀਆਂ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਪੰਜਾਬ ਸਰਕਾਰ ਹੁਣ ਪਿਛਲੇ ਪੰਜ ਸਾਲਾਂ ਦੇ ਨਗਦ ਇਨਾਮ ਰਾਸ਼ੀ ਤੋਂ ਸੱਖਣੇ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ ਤੋਹਫ਼ਾ ਦੇਣ ਜਾ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ 2017 ਤੋਂ ਹੁਣ ਤੱਕ ਨਗਦ ਇਨਾਮ ਰਾਸ਼ੀ ਤੋਂ ਵਾਂਝੇ ਰਹੇ ਸਟੇਟ ਤੋਂ ਲੈ ਕੇ ਕੌਮਾਂਤਰੀ ਪੱਧਰ ਤੱਕ ਮੈਡਲ ਜੇਤੂ 1807 ਖਿਡਾਰੀਆਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ 29 ਅਗਸਤ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਇਨ੍ਹਾਂ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ।

Sports Minister Meet Hayer

Sports Minister Meet Hayer

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਸੀ ਕਿ ਸੂਬੇ ਵਿੱਚ ਬਹੁਤ ਖਿਡਾਰੀ ਅਜਿਹੇ ਸਨ ਜਿਨ੍ਹਾਂ ਨੂੰ ਮੈਡਲ ਜਿੱਤਣ ਦੇ ਬਾਵਜੂਦ ਪਿਛਲੇ ਪੰਜ ਸਾਲਾਂ ਤੋਂ ਨਗਦ ਇਨਾਮ ਰਾਸ਼ੀ ਨਹੀਂ ਮਿਲੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਖੇਡ ਵਿਭਾਗ ਇਨ੍ਹਾਂ ਖਿਡਾਰੀਆਂ ਦੀ ਸੂਚੀ ਤਿਆਰ ਕਰਕੇ ਇਨ੍ਹਾਂ ਦਾ ਬਣਦਾ ਹੱਕ ਦੇਵੇ। ਖੇਡ ਵਿਭਾਗ ਵੱਲੋਂ ਸਾਲ 2017 ਤੋਂ ਹੁਣ ਤੱਕ ਅਜਿਹੇ 1807 ਖਿਡਾਰੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਨ੍ਹਾਂ ਦੀ ਕੁੱਲ ਇਨਾਮ ਰਾਸ਼ੀ 5,94,45,400 (5.94 ਕਰੋੜ) ਰੁਪਏ ਬਣਦੀ ਹੈ। ਇਹ ਖਿਡਾਰੀ ਸੂਬਾ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗ਼ੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕਰ ਚੁੱਕੇ ਹਨ।

See also  IKGPTU releases campus admission information for academic session 2024-25, online registration started

ਖੇਡ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਮੁੱਖ ਮੰਤਰੀ ਨਗਦ ਇਨਾਮ ਰਾਸ਼ੀ ਨਾਮ ਸਨਮਾਨਤ ਕਰਨਗੇ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਨਵੀਂ ਖੇਡ ਨੀਤੀ ਬਣਾਈ ਗਈ ਹੈ ਅਤੇ ਅਗਲੇ ਸਾਲਾਂ ਵਿੱਚ ਕਿਸੇ ਵੀ ਖਿਡਾਰੀ ਨੂੰ ਉਸ ਦਾ ਬਣਦਾ ਮਾਣ-ਸਨਮਾਨ ਤੁਰੰਤ ਦਿੱਤਾ ਜਾਵੇਗਾ।

ਮੀਤ ਹੇਅਰ ਨੇ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤੇ ਜਾਣ ਵਾਲੇ 1807 ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ 2017-18 ਸਾਲ ਦੇ 997 ਖਿਡਾਰੀਆਂ ਨੂੰ 1.58 ਕਰੋੜ ਰੁਪਏ, 2018-19 ਦੇ 135 ਖਿਡਾਰੀਆਂ ਨੂੰ 47.96 ਲੱਖ ਰੁਪਏ, 2019-20 ਦੇ 287 ਖਿਡਾਰੀਆਂ ਨੂੰ 1.75 ਕਰੋੜ ਰੁਪਏ, 2020-21 ਦੇ 51 ਖਿਡਾਰੀਆਂ ਨੂੰ 19.05 ਲੱਖ ਰੁਪਏ, 2021-22 ਦੇ 203 ਖਿਡਾਰੀਆਂ ਨੂੰ 1.32 ਕਰੋੜ ਰੁਪਏ ਅਤੇ ਪਿਛਲੇ ਸਾਲ ਹੋਈਆਂ 36ਵੀਆਂ ਕੌਮੀ ਖੇਡਾਂ ਵਿੱਚ ਸਰਵਿਸਜ਼ ਵੱਲੋਂ ਮੈਡਲ ਜਿੱਤਣ ਵਾਲੇ 10 ਖਿਡਾਰੀਆਂ ਨੂੰ 41 ਲੱਖ ਰੁਪਏ।ਇਸ ਤਰ੍ਹਾਂ ਕੁੱਲ 1807 ਖਿਡਾਰੀਆਂ ਨੂੰ 5,94,45,400 (5.94 ਕਰੋੜ) ਰੁਪਏ ਨਾਲ ਸਨਮਾਨਿਆ ਜਾਵੇਗਾ।

See also  Jimpa hails CM for pro-people decision of doing away with practice of NoC.

Related posts:

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾ...

ਸਕੂਲ ਸਿੱਖਿਆ ਸਮਾਚਾਰ

MC Chandigarh takes tough stand against defaulters.

ਪੰਜਾਬੀ-ਸਮਾਚਾਰ

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Punjab News

मेयर चुनाव में लोकतंत्र की हत्या करने और करवाने वालों का बीजेपी क्यों दे रही साथ: डॉ. एसएस आहलूवालिय...

ਪੰਜਾਬੀ-ਸਮਾਚਾਰ

ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ

ਪੰਜਾਬੀ-ਸਮਾਚਾਰ

मेयर कुलदीप कुमार ने पूरी ईमानदारी व साफ़-सुथरे ढंग से कराया चुनाव : डॉ. आहलूवालिया

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦ...

ਪੰਜਾਬੀ-ਸਮਾਚਾਰ

ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

ਪੰਜਾਬੀ-ਸਮਾਚਾਰ

ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

Punjab News

ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਪੰਜਾਬੀ-ਸਮਾਚਾਰ

डेली वेज वर्कर्स को जल्द मिलेगा छठे वेतनमान का लाभ.

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਪੰਜਾਬੀ-ਸਮਾਚਾਰ

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

ਪੰਜਾਬੀ-ਸਮਾਚਾਰ

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚ...

ਪੰਜਾਬੀ-ਸਮਾਚਾਰ

ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ...

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲਿ੍ਹਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍...

Punjab News

Road Closed Alert - Dividing road Sector 50/51 on Vikas Marg, Chandigarh would be closed on 17.05.20...

ਪੰਜਾਬੀ-ਸਮਾਚਾਰ

A political farce and insult to shaheed-e-azam; jakhar lashes out at Bhagwant Mann

ਪੰਜਾਬੀ-ਸਮਾਚਾਰ

Spl DGP Arpit Shukla calls for greater synergy between Punjab police, BSF& central agencies to ensur...

ਪੰਜਾਬੀ-ਸਮਾਚਾਰ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.