ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ

(Punjab Bureau) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦੇ ਤਹਿਤ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਕਰਨ ਲਈ ਇੱਕ ਵਧੀਕ ਐਸ.ਈ. ਅਤੇ ਦੋ ਐਸ.ਡੀ.ਓ ਨੂੰ ਮੁਅੱਤਲ ਕਰ ਦਿੱਤਾ ਹੈ।

Punjab Power Minister Harbhajan Singh ETO

Punjab Power Minister Harbhajan Singh ETO

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਕੁਝ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਇੱਕ ਵਧੀਕ ਐਸ.ਈ. ਸੁਖਦਰਸ਼ਨ ਪਾਲ ਸਿੰਘ ਅਤੇ ਦੋ ਐਸ.ਡੀ.ਓ ਗਿਆਨ ਸਿੰਘ ਅਤੇ ਹਰਮਨਦੀਪ ਸਿੰਘ ਵਿਰੁੱਧ ਪੀ.ਐਸ.ਪੀ.ਸੀ.ਐਲ ਦੀ ਸਮੱਗਰੀ ਜਿਵੇਂ ਕਿ ਏ.ਸੀ.ਐਸ.ਆਰ ਕੰਡਕਟਰ ਅਤੇ 66 ਕੇ.ਵੀ ਕੇਬਲਾਂ ਦੀ ਦੁਰਵਰਤੋਂ ਕਰਨ ‘ਤੇ ਤੁਰੰਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਦੋ ਵੱਖ-ਵੱਖ ਮਾਮਲਿਆਂ ਵਿੱਚ ਪੀ.ਐਸ.ਪੀ.ਸੀ.ਐਲ ਵੱਲੋਂ ਮੁੱਢਲੀ ਜਾਂਚ ਤੋਂ ਬਾਅਦ ਮੁਅੱਤਲ ਕੀਤਾ ਗਿਆ ਹੈ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਚੀਫ ਇੰਜਨੀਅਰਾਂ ਅਤੇ ਸੁਪਰਡੈਂਟ ਇੰਜਨੀਅਰਾਂ ਸਮੇਤ ਹੋਰ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਿਸੇ ਵੀ ਪੱਧਰ ‘ਤੇ ਕਿਸੇ ਵੀ ਕਰਮਚਾਰੀ ਵੱਲੋਂ ਕੀਤੀ ਗਈ ਭ੍ਰਿਸ਼ਟ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਵੀ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਕਿਸੇ ਵੀ ਸਿਆਸਤਦਾਨ ਜਾਂ ਅਧਿਕਾਰੀ ਸਮੇਤ ਕਿਸੇ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਵਿੱਚ ਬਖਸ਼ਿਆ ਨਹੀਂ ਗਿਆ।

See also  ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

Related posts:

तंबाकू उत्पादों के अवैध बिक्री और वितरण पर छापा।
Punjab News
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ
Aam Aadmi Party
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ...
ਪੰਜਾਬੀ-ਸਮਾਚਾਰ
चंडीगढ़ प्रशासक के सलाहकार राजीव वर्मा का किया स्वागत और यूटी कर्मचारियों की मांगों पर की चर्चा।
Punjab News
ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ
Chandigarh
ਸਿਹਤ ਮੰਤਰੀ ਨੇ ਏਡੀਜੀਪੀ ਜੇਲ੍ਹਾਂ ਨੂੰ ਵਿਭਾਗ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ...
ਪੰਜਾਬੀ-ਸਮਾਚਾਰ
ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ
ਪੰਜਾਬ ਬਿਜਲੀ ਵਿਭਾਗ
ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ
ਪੰਜਾਬੀ-ਸਮਾਚਾਰ
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ...
ਪੰਜਾਬ ਸਿਹਤ ਵਿਭਾਗ
ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ
ਪੰਜਾਬੀ-ਸਮਾਚਾਰ
झारखंड के 51 छात्रों ने की राज्यपाल से मुलाकात
ਪੰਜਾਬੀ-ਸਮਾਚਾਰ
'ਆਪ' ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ
Punjab Congress
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਅਪਰਾਧ ਸਬੰਧਤ ਖਬਰ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀ...
ਪੰਜਾਬੀ-ਸਮਾਚਾਰ
ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ
ਮੁੱਖ ਮੰਤਰੀ ਸਮਾਚਾਰ
'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ...
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼
ਪੰਜਾਬੀ-ਸਮਾਚਾਰ
चंडीगढ़ संसदीय क्षेत्र में उम्मीदवारों के साथ चुनाव तैयारी आकलन बैठक।
ਪੰਜਾਬੀ-ਸਮਾਚਾਰ
See also  ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ

Leave a Reply

This site uses Akismet to reduce spam. Learn how your comment data is processed.