ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ 

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ ਵੀ ਬਰਾਮਦ ਕੀਤੇ ਹਨ। ਵਿਜੀਲੈਂਸ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਬਲਵਿੰਦਰ ਸਿੰਘ ਵਾਸੀ ਪਿੰਡ ਸੈਦੋਵਾਲ ਕਲਾਂ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

VB NABS SHO DASUYA, HIS DRIVER WHILE ACCEPTING BRIBE OF RS 20,000

VB NABS SHO DASUYA, HIS DRIVER WHILE ACCEPTING BRIBE OF RS 20,000

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਭਰਾ ਲਖਵਿੰਦਰ ਸਿੰਘ ਅਤੇ ਉਸ ਦੇ ਤਾਏ ਦੇ ਮੁੰਡੇ ਗੁਰਨਾਮ ਸਿੰਘ ਵਿਰੁੱਧ ਥਾਣਾ ਦਸੂਹਾ ਵਿਖੇ 08-07-2023 ਨੂੰ ਆਈ.ਪੀ.ਸੀ ਦੀ ਧਾਰਾ 324, 506 ਅਤੇ 34 ਤਹਿਤ ਦਰਜ ਐਫ.ਆਈ.ਆਰ. ਨੰਬਰ 126 ਵਿੱਚ ਧਾਰਾ 326 ਨਾ ਜੋੜਨ ਬਦਲੇ ਮੁਲਜ਼ਮ ਇੰਸਪੈਕਟਰ ਨੇ ਇੱਕ ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਸੌਦਾ 50,000 ਰੁਪਏ ਵਿਚ ਤੈਅ ਹੋਇਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਐਚ.ਓ. ਪਹਿਲਾਂ ਹੀ ਉਸ ਕੋਲੋਂ 20 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਬਕਾਇਆ ਰਿਸ਼ਵਤ ਮੰਗ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਐਸ.ਐਚ.ਓ. ਬਲਵਿੰਦਰ ਸਿੰਘ ਅਤੇ ਉਸਦੇ ਡਰਾਈਵਰ ਯੋਗਰਾਜ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਐਸ.ਐਚ.ਓ. ਅਤੇ ਉਸਦੇ ਡਰਾਈਵਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 29-08-2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।

See also  भाजपा ने पहले दिन से ही मेट्रो के मुद्दे पर शहर को गुमराह किया।

Related posts:

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ

ਪੰਜਾਬੀ-ਸਮਾਚਾਰ

यूटी सचिवालय घेराव से पहले माननीय सेक्रेटरी पर्सनल आईएएस अजय चगती ने कोऑर्डिनेशन कमेटी के प्रतिनिधिम...

ਪੰਜਾਬੀ-ਸਮਾਚਾਰ

Act tough on illegal flow of liquor, cash and smuggling of drugs to conduct smooth elections, ECI to...

ਪੰਜਾਬੀ-ਸਮਾਚਾਰ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

Punjab News

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾ...

ਪੰਜਾਬੀ-ਸਮਾਚਾਰ

तंबाकू उत्पादों के अवैध बिक्री और वितरण पर छापा।

Punjab News

ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ

Khedan Watan Punjab Diya

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪ...

Tarn Taran

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

ਪੰਜਾਬੀ-ਸਮਾਚਾਰ

2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾ...

Aam Aadmi Party

ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ

ਮਨੋਰੰਜਨ

Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ

Khedan Watan Punjab Diya

ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ

ਪੰਜਾਬ ਬਿਜਲੀ ਵਿਭਾਗ

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

Flood in Punjab

Counting to take Place at 117 Centres across Punjab : Sibin C

ਪੰਜਾਬੀ-ਸਮਾਚਾਰ

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

Aam Aadmi Party

ਮੁੱਖ ਮੰਤਰੀ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ 

Aam Aadmi Party

ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ

Punjab News

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ

ਪੰਜਾਬੀ-ਸਮਾਚਾਰ
See also  ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

Leave a Reply

This site uses Akismet to reduce spam. Learn how your comment data is processed.