ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ

ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਮੁਤਾਬਿਕ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਸਨ ਕਿ ਵੱਖ-ਵੱਖ ਮਦਾਂ ਤਹਿਤ ਰਾਹਤ ਰਾਸ਼ੀ ਵਧਾਈ ਜਾਵੇ ਪਰ ਕੇਂਦਰ ਸਰਕਾਰ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰ ‘ਤੇ ਰਾਹਤ ਰਾਸ਼ੀ ਵੰਡਣ ਦਾ ਕਾਰਜ ਤੇਜ਼ ਕਰ ਦਿੱਤਾ ਹੈ। 

Bram Shanker Jimpa

ਜਿੰਪਾ ਨੇ ਦੱਸਿਆ ਕਿ ਫਸਲਾਂ ਦੇ ਖਰਾਬੇ ਸਬੰਧੀ ਹਾਲੇ ਮੁਕੰਮਲ ਰਿਪੋਰਟਾਂ ਪ੍ਰਾਪਤ ਨਹੀਂ ਹੋਈਆਂ ਪਰ ਜਿੱਥੋਂ-ਜਿੱਥੋਂ ਗਿਰਦਾਵਰੀ ਰਿਪੋਰਟ ਮਿਲ ਰਹੀ ਹੈ ਉਨ੍ਹਾਂ ਜ਼ਿਲ੍ਹਿਆਂ ‘ਚ ਰਾਹਤ ਰਾਸ਼ੀ ਵੰਡੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਜ਼ਿਲ੍ਹਿਆਂ ਨੂੰ 186.12 ਕਰੋੜ ਰੁਪਏ ਦੀ ਰਾਸ਼ੀ 21 ਅਗਸਤ ਨੂੰ ਜਾਰੀ ਕੀਤੀ ਸੀ। ਇਸ ਰਾਸ਼ੀ ਵਿਚੋਂ 30 ਅਗਸਤ ਤੱਕ 6 ਕਰੋੜ 78 ਲੱਖ 69,369 ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਦਾ 6800 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਹੈ। 
ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਵਿਚ 68 ਲੋਕਾਂ ਦੀ ਜਾਨ ਗਈ ਸੀ ਜਿਨ੍ਹਾਂ ਵਿਚੋਂ 62 ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਤੀ ਮਨੁੱਖ 4 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਵੱਖ-ਵੱਖ ਜ਼ਿਲ੍ਹਿਆਂ ਵਿਚੋਂ 545 ਘਰਾਂ ਨੂੰ ਨੁਕਸਾਨ ਪੁੱਜਣ ਦੀ ਰਿਪੋਰਟ ਮਿਲੀ ਸੀ ਜਿਨ੍ਹਾਂ ਵਿਚੋਂ 306 ਘਰਾਂ ਨੂੰ ਪ੍ਰਤੀ ਘਰ 1.20 ਲੱਖ ਰੁਪਏ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ 3752 ਮਾਮੂਲੀ ਰੂਪ ਵਿਚ ਨੁਕਸਾਨੇ ਗਏ ਘਰਾਂ ਵਿਚੋਂ 2514 ਘਰਾਂ ਨੂੰ ਬਣਦੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ।  ਜਿੰਪਾ ਨੇ ਦੱਸਿਆ ਕਿ ਪਸ਼ੂ ਧੰਨ ਦੇ ਨੁਕਸਾਨ ਦੀ ਪੂਰਤੀ ਲਈ ਵੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਰਹੀ ਹੈ। ਹੜ੍ਹਾਂ ਕਾਰਣ ਸੂਬੇ ਵਿਚ ਕੁੱਲ 155 ਮੱਝਾਂ-ਗਾਂਵਾਂ ਦੀ ਜਾਨ ਜਾਣ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 99 ਪਸ਼ੂਆਂ ਦਾ ਪ੍ਰਤੀ ਪਸ਼ੂ 37,500 ਰੁਪਏ ਦੇ ਹਿਸਾਬ ਨਾਲ ਮੁਆਵਜ਼ਾਂ ਦੇ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੋਲਟਰੀ ਧੰਦੇ ਵਿਚ 14821 ਜਾਨਵਰਾਂ ਵਿਚੋਂ 14520 ਦਾ ਬਣਦਾ ਮੁਆਵਜ਼ਾਂ ਦਿੱਤਾ ਜਾ ਚੁੱਕਾ ਹੈ। 
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੁਆਵਜ਼ਾਂ ਰਾਸ਼ੀ ਹੱਕਦਾਰ ਲੋਕਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਵੀ ਨਿਰਦੇਸ਼ ਹਨ ਕਿ ਮੁਆਵਜ਼ਾਂ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾਂ ਦਿੱਤਾ ਜਾਵੇ। ਜਿੰਪਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਮੁਆਵਜ਼ਾਂ ਰਾਸ਼ੀ ਵੀ ਤੇਜ਼ੀ ਨਾਲ ਵੰਡ ਦਿੱਤੀ ਜਾਵੇਗੀ ਅਤੇ ਜੇਕਰ ਉਕਤ ਫੰਡਾਂ ਤੋਂ ਇਲਾਵਾ ਹੋਰ ਰਾਸ਼ੀ ਦੀ ਲੋੜ ਪਈ ਤਾਂ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਆਫਤ ਦੀ ਘੜੀ ਸਰਕਾਰ ਦਾ ਡਟਵਾਂ ਸਾਥ ਦਿੱਤਾ ਜਾਵੇ।
See also  ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

Related posts:

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ...
ਪੰਜਾਬੀ-ਸਮਾਚਾਰ
ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ...
Hushairpur
यू.टी. चंडीगढ़ में चिकित्सा बुनियादी ढांचे को बढ़ाने के लिए हॉस्टल ब्लॉक की रखी गई आधारशिला।  
ਪੰਜਾਬੀ-ਸਮਾਚਾਰ
ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ
ਪੰਜਾਬੀ-ਸਮਾਚਾਰ
MC Chandigarh issues clarity on bookings of Community Centers made prior to enforcement of Model Cod...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅ...
Punjab Politics
'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
Flood in Punjab
ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19 ਵਿਅਕਤੀ ਗ੍ਰਿਫ਼ਤਾਰ, 13....
ਪੰਜਾਬੀ-ਸਮਾਚਾਰ
Municipal Corporation achieves record-breaking Property Tax collection ever, in the history of Chand...
ਪੰਜਾਬੀ-ਸਮਾਚਾਰ
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ
ਪੰਜਾਬੀ-ਸਮਾਚਾਰ
"बियॉन्ड जापान आर्ट एग्जीबिशन टूर" प्रदर्शनी का उद्घाटन।
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
उच्च न्यायालय ने आज कांग्रेसी उम्मीदवारों गुरप्रीत सिंह और निर्मला देवी द्वारा दायर रिट याचिका संख्य...
ਪੰਜਾਬੀ-ਸਮਾਚਾਰ
भाजपा कार्यालय कमलम पहुंचे हरियाणा के मुख्यमंत्री नायब सैनी
ਪੰਜਾਬੀ-ਸਮਾਚਾਰ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬੀ-ਸਮਾਚਾਰ
ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ
ਪੰਜਾਬੀ-ਸਮਾਚਾਰ
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.
ਪੰਜਾਬੀ-ਸਮਾਚਾਰ
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ...
Punjab Cabinet
See also  ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ

Leave a Reply

This site uses Akismet to reduce spam. Learn how your comment data is processed.