ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

(Punjab Bureau) : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਨੂੰ ਪੂਰਬੀ ਪੰਜਾਬ ਜ਼ਰੂਰੀ ਸੇਵਾਵਾਂ (ਰੱਖ-ਰਖਾਅ) ਐਕਟ, 1947 (ਏਸਮਾ) ਲਾਗੂ ਕਰਨ ਦਾ ਮੁੜ ਮੁਲਾਂਕਣ ਕਰਨ ਅਤੇ ਪੰਜਾਬ ਵਿਜੀਲੈਂਸ ਬਿਊਰੋ ਦੀ ਦੁਰਵਰਤੋਂ ਸਮੇਤ ਮਾਲ ਅਧਿਕਾਰੀਆਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦਾ ਹੱਲ ਕਰਨ ਦੀ ਮੰਗ ਕੀਤੀ ਹੈ।

Pratap Singh Bajwa

ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਸਮੇਂ ਡੀ.ਸੀ. ਦਫ਼ਤਰਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ, ਪਟਵਾਰੀਆਂ, ਕਾਨੂੰਗੋਆਂ ਅਤੇ ਹੋਰ ਮਾਲ ਅਧਿਕਾਰੀਆਂ ਦੀਆਂ ਸਮੱਸਿਆਵਾਂ ਨੂੰ ਦਬਾਉਣ ਲਈ ਐਸਮਾ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਸਮੱਸਿਆਵਾਂ ਮੁੱਖ ਤੌਰ ‘ਤੇ ਬਹੁਤ ਜ਼ਿਆਦਾ ਕੰਮ ਦੇ ਬੋਝ, ਨਵ-ਨਿਯੁਕਤ ਪਟਵਾਰੀਆਂ ਦੀ ਸਥਿਤੀ ਅਤੇ ਵਿਜੀਲੈਂਸ ਬਿਊਰੋ ਦੀਆਂ ਸ਼ਕਤੀਆਂ ਦੀ ਕਥਿਤ ਦੁਰਵਰਤੋਂ ਨਾਲ ਸਬੰਧਤ ਹਨ। ਉਨ੍ਹਾਂ ਨੇ ਸਿਖਲਾਈ ਦੌਰਾਨ 5,000 ਰੁਪਏ ਦੇ ਮਹੀਨਾਵਾਰ ਵਜ਼ੀਫੇ ਦੀ ਬਜਾਏ ਪੂਰੀ ਤਨਖਾਹ ਦੇਣ ਦੀ ਆਪਣੀ ਜਨਤਕ ਵਚਨਬੱਧਤਾ ਤੋਂ ਪਿੱਛੇ ਹਟਣ ਲਈ ਵੀ ਮੁੱਖ ਮੰਤਰੀ ‘ਤੇ ਨਿਰਾਸ਼ਾ ਜ਼ਾਹਿਰ ਕੀਤੀ। ਉਨ੍ਹਾਂ ਨੇ ਚੋਣ ਜ਼ਾਬਤੇ ਦੀਆਂ ਸੀਮਾਵਾਂ ਕਾਰਨ ਚੰਨੀ ਸਰਕਾਰ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਦੌਰਾਨ ਨਿਯੁਕਤ ਹੋਣੋ ਰਹਿੰਦੇ 1090 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕਰਦੇ ਸਮੇਂ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀ ਸਿਖਲਾਈ ਦੀ ਮਿਆਦ ਡੇਢ ਸਾਲ ਤੋਂ ਘਟਾ ਕੇ ਇਕ ਸਾਲ ਕਰਨ ਦੇ ਐਲਾਨ ਨੂੰ ਅਮਲ ਵਿੱਚ ਨਾ ਲਿਆਉਣ ਦੀ ਵੀ ਆਲੋਚਨਾ ਕੀਤੀ।

See also  CM announces to develop Hussainiwala border as a state of the art tourist destination

ਬਾਜਵਾ ਨੇ ਅੱਗੇ ਕਿਹਾ, “1 ਸਤੰਬਰ, 2023 ਦੀ ਨੋਟਿਸ ਮਿਤੀ ਤੋਂ ਪਹਿਲਾਂ ਐਸਮਾ ਲਾਗੂ ਕਰਨ ਦਾ ਸਰਕਾਰ ਦਾ ਫੈਸਲਾ ਜਲਦਬਾਜ਼ੀ ਵਿੱਚ ਲਿਆ ਗਿਆ ਜਾਪਦਾ ਹੈ। ਈ.ਐਸ.ਐਮ.ਏ ਇੱਕ ਗੰਭੀਰ ਕਾਨੂੰਨ ਹੈ ਜਿਸ ਨੂੰ ਸਭ ਤੋਂ ਅਸਾਧਾਰਣ ਹਾਲਾਤਾਂ ਵਿੱਚ ਸਿਰਫ਼ ਆਖਰੀ ਉਪਾਅ ਵਜੋਂ ਵਰਤਿਆ ਜਾਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਐਸਮਾ ਵਾਪਸ ਲੈਣਾ ਚਾਹੀਦਾ ਹੈ ਅਤੇ ਪਟਵਾਰੀਆਂ ਦੇ ਨੁਮਾਇੰਦਿਆਂ ਨਾਲ ਸੁਹਿਰਦ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਸੁਖਾਵਾਂ ਹੱਲ ਕੀਤਾ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਟਵਾਰੀ ਪੰਜਾਬ ਦੇ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ ਪਰ ਐਸਮਾ ਦੇ ਪਰਛਾਵੇਂ ਹੇਠ ਕੰਮ ਕਰਦੇ ਹੋਏ ਅਜਿਹਾ ਨਹੀਂ ਕਰ ਸਕਦੇ। ਉਨ੍ਹਾਂ ਸਰਕਾਰ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਿਧਾਂਤਾਂ ਦਾ ਸਨਮਾਨ ਕਰੇ, ਜੋ ਕਿ ਕਾਲੇ ਕਾਨੂੰਨਾਂ ਦੇ ਵਿਰੁੱਧ ਖੜ੍ਹੇ ਸਨ ਅਤੇ ਪਟਵਾਰੀਆਂ ਦੀਆਂ ਚਿੰਤਾਵਾਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ਲਈ ਅਨੁਕੂਲ ਮਾਹੌਲ ਸਿਰਜਣ।

See also  डेली वेज वर्कर्स को जल्द मिलेगा छठे वेतनमान का लाभ.

Related posts:

ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ 

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ

Punjab News

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱ...

ਪੰਜਾਬੀ-ਸਮਾਚਾਰ

MCC Constitutes 18 flood control teams and 7 control centre during raining season

ਪੰਜਾਬੀ-ਸਮਾਚਾਰ

चंडीगढ़ शहर को देश का नंबर 1 शहर बनाया जाएगा: मेयर कुलदीप कुमार

ਪੰਜਾਬੀ-ਸਮਾਚਾਰ

ਬਾਜਵਾ ਨੇ ਕਾਂਗਰਸ ਦੇ ਚੋਣ ਮੈਨੀਫ਼ੈਸਟੋ ਦੀ ਕੀਤੀ ਸ਼ਲਾਘਾ, ਦੱਸਿਆ ਇਨਕਲਾਬੀ ਮੈਨੀਫ਼ੈਸਟੋ

ਪੰਜਾਬੀ-ਸਮਾਚਾਰ

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

ਅਪਰਾਧ ਸਬੰਧਤ ਖਬਰ

ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ

Amritsar

ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

Jalandhar

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Punjab News

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

मुख्य निर्वाचन अधिकारी डॉ. विजय नामदेव ज़ादे ने अनुमति सेल का दौरा किया और कामकाज की समीक्षा की

ਪੰਜਾਬੀ-ਸਮਾਚਾਰ

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿ...

ਅਪਰਾਧ ਸਬੰਧਤ ਖਬਰ

तंबाकू उत्पादों के अवैध बिक्री और वितरण पर छापा।

Punjab News

ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ

ਪੰਜਾਬੀ-ਸਮਾਚਾਰ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

Giddarbaha

सुप्रीम कोर्ट ने भारतीय स्टेट बैंक को चुनावी बांड से संबंधित उन सभी विवरणों का खुलासा करने का निर्दे...

ਪੰਜਾਬੀ-ਸਮਾਚਾਰ

ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਸ਼੍ਰੋਮਣੀ...

ਪੰਜਾਬੀ-ਸਮਾਚਾਰ

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ

ਪੰਜਾਬੀ-ਸਮਾਚਾਰ
See also  'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ

Leave a Reply

This site uses Akismet to reduce spam. Learn how your comment data is processed.