ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵਾਹਨ ਜ਼ਬਤ ਤੇ ਲਾਇਸੈਂਸ ਰੱਦ ਕੀਤੇ ਜਾਣ, ਐਲਕੋਮੀਟਰ ਤੇ ਈ-ਚਲਾਨਿੰਗ ਮਸ਼ੀਨਾਂ ਦੀ ਹੋਰ ਕੀਤੀ ਜਾਵੇਗੀ ਖਰੀਦ

(Punjab Bureau) : ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ਉਤੇ ਜ਼ੋਰ ਦਿੱਤਾ ਹੈ। ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੜਕੀ ਸੁਰੱਖਿਆ ਬਾਰੇ ਬਣੀ ਸੁਪਰੀਮ ਕੋਰਟ ਦੀ ਕਮੇਟੀ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਸਪੱਸ਼ਟ ਹਦਾਇਤਾਂ ਹਨ ਕਿ ਸੂਬੇ ਦੇ ਲੋਕਾਂ ਦੀ ਜਾਨ ਦੀ ਸੁਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਅੱਜ ਟਰਾਂਸਪੋਰਟ ਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਉਤੇ ਨਿਯਮਾਂ ਦੀ ਪਾਲਣਾ ਲਈ ਵਰਤੇ ਜਾਣ ਵਾਲੇ ਆਧੁਨਿਕ ਯੰਤਰਾਂ ਦੀ ਤੁਰੰਤ ਖਰੀਦ ਕਰਨ ਲਈ ਵੀ ਆਖਿਆ।

Punjab Chief Secretary Mr. Anurag Verma

Punjab Chief Secretary Mr. Anurag Verma

ਮੁੱਖ ਸਕੱਤਰ ਨੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ, ਓਵਰ ਸਪੀਡ, ਲਾਲ ਬੱਤੀ ਦੀ ਉਲੰਘਣਾ, ਵਾਹਨ ਚਲਾਉਦੇ ਹੋਏ ਮੋਬਾਈਲ ਦੀ ਵਰਤੋਂ ਬਿਨਾਂ ਹੈਲਮਟ ਤੇ ਸੀਟ ਬੈਲਟ ਤੋਂ ਵਾਹਨ ਚਲਾਉਣਾ ਆਦਿ ਉਲੰਘਣਾਵਾਂ ਜਿਨਾਂ ਦਾ ਸਿੱਧਾ ਮਨੁੱਖੀ ਜਾਨ ਨਾਲ ਸਬੰਧ ਹੈ, ਉਤੇ ਪੂਰਨ ਕੰਟਰੋਲ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਨ੍ਹਾਂ ਦੀ ਉਲੰਘਣਾ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖਤ ਸਜ਼ਾਵਾਂ ਦਿੱਤੀਆਂ ਜਾਣ। ਵਾਹਨ ਜ਼ਬਤ ਕਰਨ ਅਤੇ ਡਰਾਈਵਿੰਗ ਲਾਇਸੈਂਸ ਰੱਦ ਕਰਨ ਤੋਂ ਵੀ ਗੁਰੇਜ਼ ਨਾ ਕੀਤਾ ਜਾਵੇ। ਮੁੱਖ ਸਕੱਤਰ ਨੇ ਕਿਹਾ ਕਿ ਸੜਕੀ ਨਿਯਮਾਂ ਦੀ ਪਾਲਣਾ ਲਈ ਜ਼ੁਰਮਾਨੇ ਅਤੇ ਸਜ਼ਾਵਾਂ ਦੇ ਨਾਲ ਭਾਈਚਾਰਕ ਸੇਵਾਵਾਂ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਉਲੰਘਣਾ ਕਰਨ ਵਾਲਿਆਂ ਕੋਲੋਂ ਖੂਨਦਾਨ, ਪੌਦੇ ਲਗਾਉਣੇ, ਸਕੂਲੀ ਬੱਚਿਆਂ ਨੂੰ ਪੜ੍ਹਾਉਣ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ।

See also  'ਆਪ' ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ

ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਸਖਤੀ ਨਾਲ ਚੈਕਿੰਗ ਯਕੀਨੀ ਬਣਾਉਣ ਲਈ 800 ਐਲਕੋਮੀਟਰ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਵਿਭਾਗ ਨੂੰ ਤਿੰਨ ਮਹੀਨਿਆਂ ਅੰਦਰ ਇਹ ਪ੍ਰਕਿਰਿਆ ਮੁਕੰਮਲ ਲਈ ਆਖਿਆ ਹੈ। ਇਸੇ ਤਰ੍ਹਾਂ ਮਨੁੱਖ ਸਰੋਤਾਂ ਦੀ ਸੁਚੱਜੀ ਵਰਤੋਂ ਲਈ ਈ-ਚਲਾਨਿੰਗ ਮਸ਼ੀਨਾਂ ਨੂੰ ਉਤਸ਼ਾਹਤ ਕਰਦਿਆਂ ਇਨਾਂ ਦੀ ਇਕ ਮਹੀਨੇ ਅੰਦਰ ਖਰੀਦ ਲਈ ਆਖਿਆ ਗਿਆ ਹੈ।

ਮੀਟਿੰਗ ਵਿੱਚ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ.ਵੈਂਕਟ ਰਤਨਮ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਸਕੱਤਰ ਗ੍ਰਹਿ ਗੁਰਕੀਰਤ ਕ੍ਰਿਪਾਲ ਸਿੰਘ, ਸਕੱਤਰ ਲੋਕ ਨਿਰਮਾਣ ਪ੍ਰਿਆਂਕ ਭਾਰਤੀ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ, ਏ.ਡੀ.ਜੀ.ਪੀ. (ਟ੍ਰੈਫਿਕ) ਏ.ਐਸ.ਰਾਏ, ਸਟੇਟ ਟਰਾਂਸਪੋਰਟ ਕਮਿਸ਼ਨਰ ਮੋਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ.ਅਵਿਨਾਸ਼ ਕੁਮਾਰ, ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਤੋਂ ਇਲਾਵਾ ਐਨ.ਐਚ.ਏ.ਆਈ ਦੇ ਨੁਮਾਇੰਦੇ ਅਤੇ ਕਮੇਟੀ ਮੈਂਬਰ ਹਾਜ਼ਰ ਸਨ।

See also  ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

Related posts:

ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨ...
ਪੰਜਾਬੀ-ਸਮਾਚਾਰ
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀ...
ਪੰਜਾਬੀ-ਸਮਾਚਾਰ
ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸ...
Punjab News
Bajwa slams Mann for failure to ensure uninterrupted power supply 
ਪੰਜਾਬੀ-ਸਮਾਚਾਰ
ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ
Punjab News
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਅਪਰਾਧ ਸਬੰਧਤ ਖਬਰ
ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ
Punjab Sports News
ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬੀ-ਸਮਾਚਾਰ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋ...
Punjab News
ਸਤਲੁਜ ਨਾਲ ਲੱਗਦੇ ਇਲਾਕੇ ਵਿਚ ਜਨਜੀਵਨ ਆਮ ਵਾਂਗ ਹੋਣ ਲੱਗਾ
Flood in Punjab
ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧ...
ਪੰਜਾਬ-ਵਿਜੀਲੈਂਸ-ਬਿਊਰੋ
ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ
Aam Aadmi Party
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪ...
ਪੰਜਾਬੀ-ਸਮਾਚਾਰ
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
MCC committed to welfare of its door to door waste collectors - punjabsamachar.com
ਚੰਡੀਗੜ੍ਹ-ਸਮਾਚਾਰ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ...
Punjab Crime News
Bajwa terms the Election Manifesto of the Congress as revolutionary
ਪੰਜਾਬੀ-ਸਮਾਚਾਰ
See also  Fire team rescues a couple from drowning under the railway bridge Ind. area Phase-I

Leave a Reply

This site uses Akismet to reduce spam. Learn how your comment data is processed.