ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ

ਗ਼ੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਇੱਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀ.ਏ. ਡਾਂਗ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਕੀਤਾ ਜਾ ਚੁੱਕਾ ਚਾਰਜਸ਼ੀਟ 

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਗਏ ਪੀ.ਏ.ਸੀ.ਐਲ. ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50,000 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫਰਾਰ ਮੁਲਜ਼ਮ ਧਰਮਿੰਦਰ ਸਿੰਘ ਸੰਧੂ ਵਾਸੀ ਰਾਮਾ ਮੰਡੀ, ਜਲੰਧਰ ਨੂੰ ਆਈ.ਪੀ.ਸੀ. ਦੀ ਧਾਰਾ 406, 420, 465, 467, 468, 471, 384 ਅਤੇ 120 ਬੀ ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ, ਪੰਜਾਬ ਵਿਖੇ ਮਿਤੀ 21-02-2023 ਨੂੰ ਦਰਜ ਐਫ.ਆਈ.ਆਰ. ਨੰਬਰ 01 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਦੱਸਿਆ ਕਿ ਪੀ.ਏ.ਸੀ.ਐਲ. ਲਿਮ. ਦੀ ਐਕਸਟਰਾਔਰਡਨਰੀ ਜਨਰਲ ਬਾਡੀ ਮੀਟਿੰਗ (ਈ.ਓ.ਜੀ.ਐਮ.) ਮਿਤੀ 01-01-2022 ਨੂੰ ਜੈਪੁਰ (ਰਾਜਸਥਾਨ) ਵਿੱਚ ਮੈਸਰਜ਼ ਪੀ.ਏ.ਸੀ.ਐਲ. ਲਿਮਟਿਡ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਹੈ। ਇਸ ਤੋਂ ਇਲਾਵਾ ਈ.ਓ.ਜੀ.ਐਮ. ਦੀਆਂ ਫ਼ਰਜ਼ੀ ਪ੍ਰੋਸੀਡਿੰਗ ਦੇ ਆਧਾਰ ਉੱਤੇ ਪੀ.ਏ.ਸੀ.ਐਲ. ਦੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਕੀਤੀ ਗਈ, ਜਦੋਂਕਿ ਅਸਲ ਵਿੱਚ ਇਹ ਮੀਟਿੰਗ ਕਦੇ ਹੋਈ ਹੀ ਨਹੀਂ ਸੀ। ਉਕਤ ਮੁਲਜ਼ਮਾਂ ਨੇ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਜਸਵਿੰਦਰ ਸਿੰਘ ਡਾਂਗ ਰਾਹੀਂ ਰਜਿਸਟਰਾਰ ਆਫ਼ ਕੰਪਨੀਜ਼, ਜੈਪੁਰ ਕੋਲ ਆਪਣੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਏ ਅਤੇ ਕੰਪਨੀ ਮਾਮਲਿਆਂ ਬਾਰੇ ਮੰਤਰਾਲੇ (ਐਮ.ਸੀ.ਏ.) ਦੀ ਵੈੱਬਸਾਈਟ ‘ਤੇ ਪੀ.ਏ.ਸੀ.ਐਲ. ਲਿਮਟਿਡ ਦੇ ਡਾਇਰੈਕਟਰਾਂ ਵਜੋਂ ਆਪਣੇ ਨਾਂ ਦਰਜ ਕਰਵਾ ਲਏ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੰਦੀਪ ਸਿੰਘ ਮਾਹਲ ਅਤੇ ਸੀ.ਏ. ਜਸਵਿੰਦਰ ਸਿੰਘ ਡਾਂਗ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ।
ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਗਏ ਇਨ੍ਹਾਂ ਤਿੰਨਾਂ ਡਾਇਰੈਕਟਰਾਂ ਨੇ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਇਜਾਜ਼ਤ ਬਗ਼ੈਰ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਖ਼ਰੀਦਣ ਵਾਲੇ ਵੱਖ-ਵੱਖ ਵਿਅਕਤੀਆਂ ਨੂੰ ਸੰਦੀਪ ਸਿੰਘ ਮਾਹਲ ਦੇ ਦਸਤਖਤਾਂ ਹੇਠ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ। ਦੱਸਣਯੋਗ ਹੈ ਕਿ ਪੀ.ਏ.ਸੀ.ਐਲ. ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐਲ. ਲਿਮ. ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਜਸਟਿਸ (ਸੇਵਾਮੁਕਤ) ਆਰ. ਐਮ. ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਨ ਕੀਤੀ ਗਈ ਹੈ। ਹਾਲ ਹੀ ਵਿੱਚ, ਕੰਪਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਪੀ.ਏ.ਸੀ.ਐਲ. ਲਿਮਟਿਡ ਦੇ ਡਾਇਰੈਕਟਰਾਂ ਦੀ ਸੂਚੀ ਵਿੱਚੋਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੇ ਨਾਂ ਹਟਾ ਦਿੱਤੇ ਹਨ।

See also  ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

Related posts:

ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
Punjab News
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼...
ਪੰਜਾਬੀ-ਸਮਾਚਾਰ
2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾ...
Aam Aadmi Party
ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤ...
Punjab News
ਭਲਕੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
MCC committed to welfare of its door to door waste collectors - punjabsamachar.com
ਚੰਡੀਗੜ੍ਹ-ਸਮਾਚਾਰ
चंडीगढ़ पुलिस ने नए भारतीय कानूनों पर अभूतपूर्व मोबाइल ऐप और जांच अधिकारी हैंडबुक का अनावरण।
ਪੰਜਾਬੀ-ਸਮਾਚਾਰ
Contractual Employees Policy regarding engagement of employees on direct contract in the departments...
ਪੰਜਾਬੀ-ਸਮਾਚਾਰ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ
ਪੰਜਾਬੀ-ਸਮਾਚਾਰ
ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ
Aam Aadmi Party
ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ
Punjab News
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ
ਪੰਜਾਬੀ-ਸਮਾਚਾਰ
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ
ਸਕੂਲ ਸਿੱਖਿਆ ਸਮਾਚਾਰ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ 'ਤੇ 26 ਲੋਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਸੂਚੀ ਜਾਰੀ
Chandigarh
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦ...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਪੰਜਾਬੀ-ਸਮਾਚਾਰ
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
Flood in Punjab
ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ
Sarkar Sannatkar milni
See also  पंचकूला जिले में विहिप के विस्तार और बजरंग दल में भारी संख्या में युवाओं को जोड़ने का अभियानI

Leave a Reply

This site uses Akismet to reduce spam. Learn how your comment data is processed.