ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਪਹਿਲੀ ਵਾਰ ਹੋਇਆ ਕਿ ਸਨਅਤਕਾਰਾਂ ਪਾਸੋਂ ਸੁਝਾਅ ਅਤੇ ਫੀਡਬੈਕ ਹਾਸਲ ਕਰਨ ਲਈ ਵਿਚਾਰ-ਚਰਚਾ ਕਰਵਾਈ ਗਈ ਹੋਵੇ
ਜਲੰਧਰ ਦੇ ਉਦਯੋਗਿਕ ਖੇਤਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
(Jalandhar Bureau) :  ਪੰਜਾਬ ਸਰਕਾਰ ਵੱਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਸਥਾਨਕ ਉਦਯੋਗ ਦੇ ਦਿੱਗਜ਼ਾਂ ਨੇ ਅੱਜ ਸੂਬਾ ਭਰ ਵਿੱਚ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ।   ਉਦਯੋਗਪਤੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਚਰਚਾ ਦੌਰਾਨ ਸਰਕਾਰ-ਸਨਅਤਕਾਰ ਮਿਲਣੀ ਦਾ ਜ਼ਿਕਰ ਵਿਸ਼ੇਸ਼ ਤੌਰ ਉਤੇ ਕਰਦਿਆਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਢੁਕਵਾਂ ਮੰਚ ਮਿਲਿਆ ਹੈ। ਸਨਅਤਕਾਰਾਂ ਵੱਲੋਂ ਉਠਾਏ ਵੱਖ-ਵੱਖ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਕੇ ਉਤੇ ਹੀ ਕਈ ਐਲਾਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸਨਅਤਕਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਆਖਿਆ। 
Industrialists commend ‘Sarkar Sanatkar Milni’

Industrialists commend ‘Sarkar Sanatkar Milni’

ਅਲਫ਼ਾ ਪੈਕੇਜਿੰਗ ਇੰਡਸਟਰੀ ਦੇ ਮਨੀਸ਼ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੈਦਰ ਕੰਪਲੈਕਸ ਵਿੱਚ ਉਦਯੋਗਿਕ ਇਕਾਈਆਂ ਨੂੰ ਜਾਣ ਵਾਲੀ ਮੁੱਖ ਸੜਕ ਖਸਤਾ ਹਾਲਤ ਵਿੱਚ ਸੀ, ਜਿਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਰੋਜ਼ਾਨਾ ਆਉਣ ਵਾਲੇ ਯਾਤਰੀਆਂ ਅਤੇ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇੱਥੇ 350 ਦੇ ਕਰੀਬ ਬਿਜਲੀ ਦੇ ਖੰਭੇ ਹਨ ਅਤੇ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸੀਵਰੇਜ ਸਿਸਟਮ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਉਦਯੋਗਪਤੀ ਗੁਰਸ਼ਰਨ ਸਿੰਘ ਨੇ ਸਨਅਤਕਾਰਾਂ ਦੀਆਂ ਮੰਗਾਂ ਗੌਰ ਨਾਲ ਸੁਣਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਲੰਬਿਤ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਕਤ ਮਸਲਿਆਂ ਦੇ ਸੁਖਾਵੇਂ ਹੱਲ ਲਈ ਜਲਦੀ ਹੀ ਉਦਯੋਗਪਤੀਆਂ ਅਤੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਤੈਅ ਕੀਤੀ ਜਾਵੇਗੀ।
ਸਨਅਤਕਾਰ ਨਰਿੰਦਰ ਸਿੰਘ ਸੱਗੂ ਅਤੇ ਗੌਤਮ ਕਪੂਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਇਹ ਮੀਟਿੰਗਾਂ ਕੁਝ ਮਹੀਨਿਆਂ ਦੇ ਵਕਫੇ ਬਾਅਦ ਨਿਯਮਤ ਤੌਰ ‘ਤੇ ਕਰਵਾਈਆਂ ਜਾਣ। ਗੌਤਮ ਕਪੂਰ ਨੇ ਕਿਹਾ ਕਿ ਸਨਅਤਕਾਰਾਂ ਨਾਲ ਅੱਜ ਦੀ ਮੁਲਾਕਾਤ ਪਿਛਲੇ 43 ਸਾਲਾਂ ਵਿੱਚ ਪਹਿਲੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਸਾਵੀ ਇੰਟਰਨੈਸ਼ਨਲ ਦੇ ਮੁਕੁਲ ਵਰਮਾ ਨੇ ਜ਼ਿਲ੍ਹੇ ਵਿੱਚ ਖੇਡਾਂ ਅਤੇ ਹੈਂਡ ਟੂਲ ਉਦਯੋਗ ਨੂੰ ਹੋਰ ਵਿਕਸਤ ਕਰਨ ਲਈ ਜ਼ਮੀਨ ਦੇ ਇੱਕ ਵੱਡੇ ਹਿੱਸੇ ਦੀ ਮੰਗ ਕੀਤੀ ਅਤੇ ਉਦਯੋਗ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ ਲਈ ਈ.ਐਸ.ਆਈ. ਹਸਪਤਾਲ ਨੂੰ ਸੁਰਜੀਤ ਕਰਨ ਦੀ ਮੰਗ ਕੀਤੀ। ਇਸ ਦੌਰਾਨ ਗੁਰਚਰਨ ਸਿੰਘ ਨੇ ਐਮ.ਐਸ.ਐਮ.ਈਜ਼ ਦੀ ਬਾਂਹ ਫੜਨ ਲਈ ਸਰਕਾਰ ਦਾ ਧੰਨਵਾਦ ਕੀਤਾ, ਜਿਸ ਨਾਲ ਇਨ੍ਹਾਂ ਇਕਾਈਆਂ ਨੂੰ ਹੋਰ ਹੁਲਾਰਾ ਮਿਲੇਗਾ।
ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਸੀ.ਈ.ਓ. ਭਵਦੀਪ ਸਰਦਾਨਾ ਨੇ ਉਦਯੋਗਾਂ ਦੀਆਂ ਬਿਲਡਿੰਗ ਪਲਾਨ ਨਾਲ ਸਬੰਧਤ ਮਨਜ਼ੂਰੀਆਂ ਨੂੰ ਮੁੜ ਫੈਕਟਰੀਜ਼ ਵਿਭਾਗ ਦੇ ਹੱਥਾਂ ਵਿੱਚ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ, ਜਿਸ ਨਾਲ ਮਨਜ਼ੂਰੀਆਂ ਲੈਣ ‘ਚ ਲਗਦਾ ਸਮਾਂ ਘੱਟ ਗਿਆ ਹੈ ਅਤੇ ਉਦਯੋਗਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਇਸਦੇ ਨਾਲ ਹੀ 57 ਸੁਧਾਰਾਂ ਦੇ ਨਾਲ ਸੁਖਾਵੇਂ ਮਾਹੌਲ ਵਿੱਚ ਕਾਰੋਬਾਰ ਕਰਨ ਦੇ ਸਮੁੱਚੇ ਨਿਯਮਾਂ ਵਿੱਚ ਵੀ ਸੁਧਾਰ ਹੋਇਆ ਹੈ। ਉਦਯੋਗਪਤੀ ਸ਼ਰਦ ਅਗਰਵਾਲ, ਜੋ ਹੈਂਡਟੂਲਜ਼ ਅਤੇ ਆਟੋ ਕੰਪੋਨੈਂਟਸ ਉਦਯੋਗ ਵਿੱਚ 200 ਕਰੋੜ ਰੁਪਏ ਦਾ ਨਿਵੇਸ਼ ਕਰ ਰਹੇ ਹਨ, ਨੇ ਵੀ ਰਾਜ ਵਿੱਚ ਨਿਵੇਸ਼ ਲਈ ਆਪਣੀ ਯੋਜਨਾ ਸਾਂਝੀ ਕੀਤੀ। ਬਾਇਓ-ਗੈਸ ਪਲਾਂਟ ਸਥਾਪਤ ਕਰਨ ਲਈ ਤੁਰੰਤ ਪ੍ਰਵਾਨਗੀਆਂ ਹਾਸਲ ਕਰਨ ਦੇ ਆਪਣੇ ਤਜ਼ਰਬੇ ਨੂੰ ਸਾਂਝਾ ਕਰਦੇ ਹੋਏ, ਗੌਰਵ ਕੈਥਵਾਲ ਨੇ ਉਦਯੋਗ ਪੱਖੀ ਪਹਿਲਕਦਮੀਆਂ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ।
See also  ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ

Related posts:

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾ...
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸ...
Punjab News
ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ
ਪੰਜਾਬੀ-ਸਮਾਚਾਰ
पंजाब और चण्डीगढ़ कांग्रेस ने किसानों पर बल प्रयोग की निन्दा की।
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
70311 Dealers Avail OTS-3, Receives 164.35 Crore in Government Treasury: Harpal Singh Cheema
Punjab News
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ
Punjab Crime News
Bajwa seeks Mann's resignation over gangster's interview.
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...
ਪੰਜਾਬੀ-ਸਮਾਚਾਰ
Vishesh Sarangal assumes charge as Deputy Commissioner Moga.
Punjab News
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ...
ਪੰਜਾਬੀ-ਸਮਾਚਾਰ
ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ 
ਪੰਜਾਬੀ-ਸਮਾਚਾਰ
ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆ...
ਪੰਜਾਬੀ-ਸਮਾਚਾਰ
Punjab police solves theft at Khanna’s shivpuri temple within a week; four held with 3.6kg stolen si...
Punjab News
ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ
ਮੁੱਖ ਮੰਤਰੀ ਸਮਾਚਾਰ
ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ 
Flood in Punjab
ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ
Flood in Punjab
ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਪੰਜਾਬੀ-ਸਮਾਚਾਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ
ਪੰਜਾਬੀ-ਸਮਾਚਾਰ
See also  ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ

Leave a Reply

This site uses Akismet to reduce spam. Learn how your comment data is processed.