ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ

ਉਦਯੋਗਾਂ ਨੂੰ ਪ੍ਰਦੂਸ਼ਣ ਦੀ ਰੋਕਥਾਮ ਅਤੇ ਰੈਗੂਲੇਟਰੀ ਪ੍ਰਵਾਨਗੀਆਂ ਬਾਰੇ ਸੇਧ ਦੇਣ ਵਿੱਚ ਮਦਦ ਕਰੇਗਾ ਹੈਲਪਡੈਸਕ

(Punjab Bureau) : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਦਯੋਗਾਂ ਲਈ ਸੁਖਾਵਾਂ ਮਾਹੌਲ ਬਣਾਉਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਮੁੱਖ ਦਫ਼ਤਰ ਵਿਖੇ ਇੱਕ ਹੈਲਪ ਡੈਸਕ ਸਥਾਪਤ ਕੀਤਾ ਹੈ, ਜੋ ਉੱਦਮੀਆਂ ਦੀ ਸਹੂਲਤ ਲਈ 24 ਘੰਟੇ ਕੰਮ ਕਰੇਗਾ।

Sports Minister Meet Hayer

Sports Minister Meet Hayer

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਨ ਅਤੇ ਵਿਗਿਆਨ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਹ ਹੈਲਪਡੈਸਕ ਉਦਯੋਗਾਂ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਅਤੇ ਰੈਗੂਲੇਟਰੀ ਪ੍ਰਵਾਨਗੀਆਂ ਪ੍ਰਤੀ ਬਣਦੀਆਂ ਜ਼ਿੰਮੇਵਾਰੀਆਂ ਬਾਰੇ ਸੇਧ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਦਫ਼ਤਰ, ਪਟਿਆਲਾ ਵਿਖੇ ਹੈਲਪਡੈਸਕ ’ਤੇ ਸਹਾਇਕ ਵਾਤਾਵਰਣ ਇੰਜੀਨੀਅਰ (ਏਈਈ) ਰੈਂਕ ਦੇ ਘੱਟੋ -ਘੱਟ ਦੋ ਅਧਿਕਾਰੀ ਉਪਲੱਬਧ ਰਹਿਣਗੇ। ਬੋਰਡ ਨੇ ਉੱਦਮੀਆਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 99144-98899 ਵੀ ਸ਼ੁਰੂ ਕੀਤਾ ਹੈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਸੂਬੇ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਸਨ ਅਤੇ ਪ੍ਰਾਪਤ ਹੋਏ ਸੁਝਾਵਾਂ ’ਤੇ ਵਿਚਾਰ ਕਰਦਿਆਂ ਬੋਰਡ ਵੱਲੋਂ ਵਾਤਾਵਰਨ ਭਵਨ, ਨਾਭਾ ਰੋਡ, ਪਟਿਆਲਾ ਵਿਖੇ ਇੱਕ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ , ਜੋ ਸੂਬੇ ਦੇ ਉੱਦਮੀਆਂ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਅਤੇ ਰੈਗੂਲੇਟਰੀ ਕਲੀਅਰੈਂਸਾਂ ਪ੍ਰਤੀ ਬਣਦੀਆਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣ ਲਈ 24 ਘੰਟੇ ਕੰਮ ਕਰੇਗਾ। ਵਾਤਾਵਰਨ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਸਨਅੱਤਕਾਰਾਂ ਨਾਲ ਸਿੱਧੀ ਗੱਲਬਾਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ‘ਸਰਕਾਰ ਸਨਅੱਤਕਾਰ ਮਿਲਣੀ’ ਕਰਵਾਈ ਹੈ ਤਾਂ ਜੋ ਉਨ੍ਹਾਂ ਦੀਆਂ ਲੋੜਾਂ ਨੂੰ ਸਮਝ ਕੇ ,ਉਸ ਅਨੁਸਾਰ ਕੰਮ ਕੀਤਾ ਜਾ ਸਕੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵੱਖ-ਵੱਖ ਚਾਰ ਸ਼ਹਿਰਾਂ ਵਿੱਚ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ ।

See also  2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾਲ ਸਿੰਘ ਚੀਮਾ

Related posts:

ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ

Punjab News

Counting to take Place at 117 Centres across Punjab : Sibin C

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

Sangrur

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਪੰਜਾਬੀ-ਸਮਾਚਾਰ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ...

ਪੰਜਾਬੀ-ਸਮਾਚਾਰ

'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ

Flood in Punjab

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19 ਵਿਅਕਤੀ ਗ੍ਰਿਫ਼ਤਾਰ, 13....

ਪੰਜਾਬੀ-ਸਮਾਚਾਰ

70311 Dealers Avail OTS-3, Receives 164.35 Crore in Government Treasury: Harpal Singh Cheema

Punjab News

ਪੰਜਾਬ ਸਰਕਾਰ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰੇਗੀ ਸਨਮਾਨਤ

Khedan Watan Punjab Diya

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ....

ਪੰਜਾਬੀ-ਸਮਾਚਾਰ

लोकसभा चुनाव के लिए सार्वजनिक अवकाश की घोषणा।

Punjab News

Punjab State Child Rights Protection Commission to take strict action in School Gate Incident involv...

ਪੰਜਾਬੀ-ਸਮਾਚਾਰ

In Chandigarh white number plate cab and bikes are illegal, now passenger will face strict legal act...

Chandigarh

ਵਿਦਿਆਰਥੀਆਂ ਨੂੰ ਨਿਊ ਇੰਡੀਆ @2047 ਲਈ ਇੱਕ ਬਲੂਪ੍ਰਿੰਟ ਤਿਆਰ ਕਰਨਾ ਚਾਹੀਦਾ ਹੈ”: ਉਪ-ਰਾਸ਼ਟਰਪਤੀ - punjabsamachar....

ਚੰਡੀਗੜ੍ਹ-ਸਮਾਚਾਰ

मानसून के सीजन में बिजली गई तो 0172-4639999 नंबर पर करें शिकायत।

ਚੰਡੀਗੜ੍ਹ-ਸਮਾਚਾਰ

ਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ

Punjab Crime News

ਪੁਲਿਸ ਨੂੰ ਗੋਲੀ ਚਲਾਉਣ ਦੇ ਨਿਰਦੇਸ਼ ਦੇਣ ਲਈ 'ਆਪ' ਨੂੰ ਹਰਿਆਣਾ ਦੇ ਗ੍ਰਹਿ ਮੰਤਰੀ ਵਿਰੁੱਧ ਐਫਆਈਆਰ ਦਰਜ ਕਰਨੀ ਚਾਹੀਦੀ ...

ਪੰਜਾਬੀ-ਸਮਾਚਾਰ

ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ

Punjab News

ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.