ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ : ਮੁੱਖ ਮੰਤਰੀ

ਮਨਪ੍ਰੀਤ ਬਾਦਲ ਨੂੰ ਕਾਨੂੰਨੀ ਸੁਰੱਖਿਆ ਮੰਗਣ ਦੀ ਬਜਾਏ ਸੱਚ ਦਾ ਸਾਹਮਣਾ ਕਰਨ ਦੀ ਚੁਣੌਤੀ
(Punjab Bureau) :  ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਨਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ। ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ਉਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖਿਲਾਫ਼ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਨੇਤਾ ਗ੍ਰਿਫਤਾਰ ਹੋਣ ਦੇ ਖਦਸ਼ੇ ਜ਼ਾਹਰ ਕਰਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ।

Punjab CM Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਖੰਡੀ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੀ ਆੜ ਵਿੱਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਅਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ। 
ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਸਾਬਕਾ ਵਿੱਤ ਮੰਤਰੀ ਦੇ ਮਾੜੇ ਕਾਰਨਾਮਿਆਂ ਤੋਂ ਭਲੀ-ਭਾਂਤ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਲੰਮਾ ਸਮਾਂ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੇ ਖਜ਼ਾਨੇ ਲੁੱਟਣ ਵਾਲੇ ਲੋਕਾਂ ਨਾਲ ਗੰਢਤੁੱਪ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨਪ੍ਰੀਤ ਦੇ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੀ ਭਲਾਈ ਲਈ ਖਜ਼ਾਨੇ ਖਾਲੀ ਹੁੰਦੇ ਸਨ ਪਰ ਕੁਝ ਲੋਕਾਂ ਨੂੰ ਸਰਕਾਰ ਦੇ ਖਜ਼ਾਨੇ ਦੇ ਪੈਸੇ ਦੀ ਅੰਨ੍ਹੀ ਲੁੱਟ ਦੀ ਖੁੱਲ੍ਹ ਸੀ। 
See also  ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਪੱਥਰਾਂ ਨਾਲ ਛੇੜਛਾੜ ਦੀ ਆਪ ਸਰਕਾਰ ਦੀ ਘਿਣੋਣੀ ਹਰਕਤ—ਸੁਨੀਲ ਜਾਖੜ

Related posts:

UT Chandigarh allows shops to open 24x7 for benefit of traders and shopkeepers.

ਪੰਜਾਬੀ-ਸਮਾਚਾਰ

ਭਗਵੰਤ ਮਾਨ ਸਰਕਾਰ ਨਾਜਾਇਜ਼ ਸ਼ਰਾਬ ਰੋਕਣ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਅਸਫ਼ਲ : ਬਾਜਵਾ

ਪੰਜਾਬੀ-ਸਮਾਚਾਰ

चंडीगढ़ नगर निगम में वरिष्ठ उपमहापौर और उपमहापौर के लिए चुनाव ।

ਪੰਜਾਬੀ-ਸਮਾਚਾਰ

Punjab State Child Rights Protection Commission to take strict action in School Gate Incident involv...

ਪੰਜਾਬੀ-ਸਮਾਚਾਰ

Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ

Khedan Watan Punjab Diya

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

Punjab Crime News

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਪੰਜਾਬੀ-ਸਮਾਚਾਰ

AICC Incharge Chandigarh following persons are expelled from the party for 6 years for anti-party ac...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

ਪੰਜਾਬੀ-ਸਮਾਚਾਰ

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਪੰਜਾਬੀ-ਸਮਾਚਾਰ

ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ: ਬਾਜਵਾ

ਪੰਜਾਬੀ-ਸਮਾਚਾਰ

ਭਗਵੰਤ ਮਾਨ ਸਰਕਾਰ ਦੇ ਢਿੱਲੇ ਰਵੱਈਏ ਨਾਲ ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਵਧੀ: ਬਾਜਵਾ

ਪੰਜਾਬੀ-ਸਮਾਚਾਰ

पंजाब और चण्डीगढ़ कांग्रेस ने किसानों पर बल प्रयोग की निन्दा की।

ਪੰਜਾਬੀ-ਸਮਾਚਾਰ

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

ਪੰਜਾਬੀ-ਸਮਾਚਾਰ

ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ

ਪੰਜਾਬ ਬਿਜਲੀ ਵਿਭਾਗ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼ 

ਮੁੱਖ ਮੰਤਰੀ ਸਮਾਚਾਰ

ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਪੰਜਾਬੀ-ਸਮਾਚਾਰ

ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ

ਖੇਡਾਂ ਦੀਆਂ ਖਬਰਾਂ

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

ਅਪਰਾਧ ਸਬੰਧਤ ਖਬਰ
See also  ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

Leave a Reply

This site uses Akismet to reduce spam. Learn how your comment data is processed.