ਜੇ ਮੁੱਖ ਮੰਤਰੀ ਦਾ ਪ੍ਰਚਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ ਤਾਂ ਉਹ ਹਰ ਸਮੇਂ ਸਾਰੇ ਕੈਮਰੇ ਦੇ ਅਮਲੇ ਨੂੰ ਆਪਣੇ ਨਾਲ ਕਿਉਂ ਰੱਖਦੇ ਹਨ? : ਵਿਰੋਧੀ ਧਿਰ ਦੇ ਆਗੂ ਨੇ ਪੁੱਛਿਆ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਇੰਨੇ ਵੱਡੇ ਸੰਕਟ ਦੇ ਸਮੇਂ ਸਵੈ-ਪ੍ਰਚਾਰ ਦੀ ਭਾਲ ਕਰਨ ਦੀ ਨਿੰਦਾ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਲੋਕਾਂ ਦੇ ਦੁੱਖ ਦੇ ਸਮੇਂ ਵਿੱਚ ਕਿਸੇ ਵੀ ਤਰਾਂ ਦਾ ਲਾਭ ਲੈਣ ਤੋਂ ਵੱਧ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਦਿਲਾਸਾ ਦੇਣ ਅਤੇ ਉਨ੍ਹਾਂ ਨੂੰ ਮਦਦ ਦਾ ਹੱਥ ਮੁਹੱਈਆ ਕਰਵਾਉਣ ਦੇ ਸਪਸ਼ਟ ਇਰਾਦਿਆਂ ਨਾਲ ਮਿਲਣ ਦੀ ਬਜਾਏ, ਪੰਜਾਬ ਦੇ ਮੁੱਖ ਮੰਤਰੀ ਸੋਸ਼ਲ ਮੀਡੀਆ ਪੋਸਟਾਂ ਲਈ ਫੋਟੋਸ਼ੂਟ ਕਰਵਾਉਣ ਵਿੱਚ ਰੁੱਝੇ ਹੋਏ ਹਨ। “ਜੇ ਉਨ੍ਹਾਂ ਦਾ ਇਸ ਤੋਂ ਪ੍ਰਚਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ, ਤਾਂ ਫਿਰ ਉਹ ਹਰ ਸਮੇਂ ਸਾਰੇ ਕੈਮਰੇ ਦੇ ਅਮਲੇ ਨੂੰ ਆਪਣੇ ਨਾਲ ਕਿਉਂ ਰੱਖਦੇ ਹਨ? ਕੀ ਉਹ ਨਹੀਂ ਸਮਝਦੇ ਕਿ ਇਹ ਉਨ੍ਹਾਂ ਲੋਕਾਂ ਲਈ ਅਸੁਵਿਧਾ ਪੈਦਾ ਕਰਦਾ ਹੈ ਜੋ ਪਹਿਲਾਂ ਹੀ ਆਪਣੀ ਜ਼ਿੰਦਗੀ ਦੇ ਸਭ ਤੋਂ ਮੁਸ਼ਕਿਲ ਸਮੇਂ ਵਿੱਚੋਂ ਗੁਜ਼ਰ ਰਹੇ ਹਨ”, ਬਾਜਵਾ ਨੇ ਅੱਗੇ ਕਿਹਾ।
ਇੱਕ ਬਿਆਨ ਵਿਚ ਬਾਜਵਾ ਨੇ ਕਿਹਾ ਕਿ ਲੋਹੀਆਂ ਦੇ ਪਿੰਡ ਗਿੱਦੜਪਿੰਡੀ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਕਥਿਤ ਫੋਟੋਸ਼ੂਟ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਪਹਿਲਾਂ ਹੀ ਦਮ ਤੋੜ ਚੁੱਕਾ ਹੈ ਕਿਉਂਕਿ ਕਥਿਤ ਤੌਰ ‘ਤੇ ਲਗਭਗ ਦੋ ਘੰਟੇ ਤੱਕ ਸੜਕ ਬੰਦ ਰਹੀ।
“ਸਭ ਤੋਂ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਨੇ ਮੌਸਮ ਵਿਭਾਗ ਦੀਆਂ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਫਿਰ, ਉਹ ਹੜ੍ਹਾਂ ਨੂੰ ਰੋਕਣ ਲਈ ਸਮੇਂ ਸਿਰ ਪਹਿਲਾਂ ਤੋਂ ਕੀਤੇ ਗਏ ਪ੍ਰਬੰਧਾਂ ਨੂੰ ਚੰਗੀ ਤਰਾਂ ਪੂਰਾ ਕਰਨ ਵਿੱਚ ਵੀ ਅਸਫਲ ਰਿਹਾ। ਇੱਥੋਂ ਤੱਕ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸ਼ਾਹਕੋਟ ਨੇੜੇ ਸਤਲੁਜ ਦਰਿਆ ਦੀ ਸਫ਼ਾਈ ਨਹੀਂ ਹੋਈ, ਜਿਸ ਕਾਰਨ ਪਾੜ ਪੈ ਗਿਆ। ਇਸ ਦੌਰਾਨ ਉਹ ਜੋ ਕਰ ਰਿਹਾ ਹੈ ਉਹ ਮਗਰਮੱਛਾਂ ਦੇ ਹੰਝੂ ਵਹਾਉਣਾ ਅਤੇ ਅਜਿਹੀਆਂ ਹੋਰ ਨਾਟਕੀ ਹਰਕਤਾਂ ਵਿੱਚ ਸ਼ਾਮਲ ਹੋਣਾ ਹੈ”, ਬਾਜਵਾ ਨੇ ਅੱਗੇ ਕਿਹਾ।
ਬਾਜਵਾ ਨੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਉਪਾਵਾਂ ਨਾਲ ਸਬੰਧਿਤ ਇੱਕ ਮੀਟਿੰਗ ਇਸ ਸਾਲ ਜਨਵਰੀ ਵਿੱਚ ਹੋਣੀ ਸੀ। ਪੰਜਾਬ ਦੇ ਮੁੱਖ ਮੰਤਰੀ ਨੇ ਮਈ ਵਿੱਚ ਉਹ ਮੀਟਿੰਗ ਕੀਤੀ ਸੀ, ਜਿਸ ਤੋਂ ਉਨ੍ਹਾਂ ਦੀ ਆਫ਼ਤ ਪ੍ਰਬੰਧਨ ਬਾਰੇ ਗੰਭੀਰਤਾ ਦਾ ਪਤ ਲੱਗਦਾ ਹੈ।
“ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੈਜ਼ਾ, ਟਾਈਫ਼ਾਈਡ, ਡੇਂਗੂ ਅਤੇ ਹੈਪੇਟਾਈਟਸ ਵਰਗੀਆਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਹੋ ਜਾਂਦਾ ਹੈ। ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੂੰ ਚਿਤਾਵਨੀ ਦਿੰਦਾ ਹਾਂ ਕਿ ਉਹ ਇਸ ਦਾ ਗੰਭੀਰ ਨੋਟਿਸ ਲੈਣ ਅਤੇ ਮੈਡੀਕਲ ਕੈਂਪ ਲਗਾਉਣਾ ਸ਼ੁਰੂ ਕਰਨ। ‘ਆਪ’ ਸਰਕਾਰ ਨੂੰ ਆਉਣ ਵਾਲੀਆਂ ਸਥਿਤੀਆਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਲੈਣੀ ਚਾਹੀਦੀ ਹੈ। ਸਰਕਾਰ ਨੂੰ ਹੜ੍ਹ ਪੀੜਤਾਂ ਦੀਆਂ ਮੁਸੀਬਤਾਂ ਨੂੰ ਦੂਰ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ”, ਬਾਜਵਾ ਨੇ ਅੱਗੇ ਕਿਹਾ।
ਟਵੀਟ
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੈਜ਼ਾ, ਟਾਈਫ਼ਾਈਡ, ਡੇਂਗੂ ਅਤੇ ਹੈਪੇਟਾਈਟਸ ਵਰਗੀਆਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਹੋ ਜਾਂਦਾ ਹੈ। ਮੈਂ ਪੰਜਾਬ ਦੇ ਮੁੱਖ ਮੰਤਰੀ @BhagwantMann ਅਤੇ ਪੰਜਾਬ ਦੇ ਸਿਹਤ ਮੰਤਰੀ @AAPbalbir ਨੂੰ ਚੇਤਾਵਨੀ ਦਿੰਦਾ ਹਾਂ ਕਿ ਉਹ ਇਸ ਦਾ ਗੰਭੀਰ ਨੋਟਿਸ ਲੈਣ ਅਤੇ ਮੈਡੀਕਲ ਕੈਂਪਾਂ ਦਾ ਆਯੋਜਨ ਸ਼ੁਰੂ ਕਰਨ। ‘ਆਪ’ ਸਰਕਾਰ ਨੂੰ ਆਉਣ ਵਾਲੀਆਂ ਸਥਿਤੀਆਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਲੈਣੀ ਚਾਹੀਦੀ ਹੈ।