ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

ਖੇਡ ਨਰਸਰੀਆਂ ਲਈ 21 ਸੁਪਰਵਾਈਜ਼ਰ ਤੇ 205 ਕੋਚਾਂ ਦੀ ਭਰਤੀ ਲਈ 25 ਫਰਵਰੀ ਤੱਕ ਅਰਜ਼ੀਆਂ ਮੰਗੀਆਂ 1000 ਖੇਡ ਨਰਸਰੀਆਂ ਖੁੱਲ੍ਹਣਗੀਆਂ, ਪਹਿਲੇ ਪੜਾਅ ਵਿੱਚ 205 ਨਰਸਰੀਆਂ ਸਥਾਪਤ ਕਰਨ ਦਾ ਕੰਮ ਸ਼ੁਰੂ

ਚੰਡੀਗੜ੍ਹ, 13 ਫਰਵਰੀ

ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਤਹਿਤ ਬਣਨ ਵਾਲੀਆਂ 1000 ਨਰਸਰੀਆਂ ਨੂੰ ਸਥਾਪਤ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ 1000 ਖੇਡ ਨਰਸਰੀਆਂ ਵਿੱਚੋਂ 205 ਖੇਡ ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾਣ ਵਾਲੀਆਂ ਹਨ। 14 ਖੇਡਾਂ ਦੀਆਂ 205 ਨਰਸਰੀਆਂ ਲਈ 21 ਸੁਪਰਵਾਈਜ਼ਰਾਂ ਅਤੇ 205 ਕੋਚਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਡ ਨਰਸਰੀਆਂ ਦੀ ਸਥਾਪਨਾ ਨਾਲ ਖੇਡਾਂ ਦਾ ਪੱਧਰ ਜ਼ਮੀਨੀ ਪੱਧਰ ’ਤੇ ਉੱਚਾ ਉਠੇਗਾ। ਇਕ ਖੇਡ ਨਰਸਰੀ ਲਈ ਖੇਡ ਵਿਭਾਗ ਵੱਲੋਂ ਕੋਚ ਦੀ ਸਹੂਲਤ ਤੋਂ ਇਲਾਵਾ 60 ਖਿਡਾਰੀਆਂ ਨੂੰ 50 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਡਾਈਟ ਦਿੱਤੀ ਜਾਵੇਗੀ।

ਖੇਡ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਸੁਪਰਵਾਈਜ਼ਰਾਂ ਤੇ 205 ਕੋਚਾਂ ਦੀ ਭਰਤੀ ਲਈ 25 ਫਰਵਰੀ ਤੱਕ ਬਿਨੈ ਪੱਤਰ ਮੰਗੇ ਗਏ ਹਨ। ਕੋਚਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ 14 ਖੇਡਾਂ ਵਿੱਚੋਂ ਅਥਲੈਟਿਕਸ ਲਈ 58, ਫੁਟਬਾਲ ਲਈ 48, ਵਾਲੀਬਾਲ ਲਈ 35, ਹਾਕੀ ਲਈ 22, ਕਬੱਡੀ ਲਈ 12, ਹੈਂਡਬਾਲ ਲਈ 9, ਕੁਸ਼ਤੀ ਲਈ 7, ਖੋ ਖੋ ਤੇ ਬਾਸਕਟਬਾਲ ਲਈ 4-4, ਵੇਟਲਿਫਟਿੰਗ ਲਈ 2 ਅਤੇ ਮੁੱਕੇਬਾਜ਼ੀ, ਤਲਵਾਰਬਾਜ਼ੀ, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਹੋਰ ਨਰਸਰੀਆਂ ਦੀ ਸਥਾਪਨਾ ਕੀਤੀ ਜਾਵੇਗੀ ਜਿਨ੍ਹਾਂ ਵਿੱਚ ਬਾਕੀ ਰਹਿੰਦੀਆਂ ਖੇਡਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ।

See also  ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

ਮੀਤ ਹੇਅਰ ਨੇ ਦੱਸਿਆ ਕਿ ਨਵੀਂ ਖੇਡ ਨੀਤੀ ਦਾ ਨਿਵੇਕਲਾ ਪੱਖ ਖੇਡ ਨਰਸਰੀਆਂ ਦੀ ਸਥਾਪਨਾ ਸੀ ਜਿਸ ਨਾਲ ਹੇਠਲੇ ਪੱਧਰ ਉਤੇ ਖਿਡਾਰੀਆ ਦੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਬਿਨੈ ਪੱਤਰ ਦੇਣ ਲਈ ਸੁਪਰਵਾਈਜ਼ਰ ਲਈ ਉਮਰ 18 ਤੋਂ 45 ਸਾਲ ਅਤੇ ਕੋਚ ਲਈ 18 ਤੋਂ 37 ਸਾਲ ਰੱਖੀ ਗਈ ਹੈ। ਸੁਪਰਵਾਈਜ਼ਰ ਨੂੰ ਉੱਕਾ ਪੁੱਕਾ 50000 ਰੁਪਏ ਪ੍ਰਤੀ ਮਹੀਨਾ ਅਤੇ ਕੋਚ ਨੂੰ 25000 ਰੁਪਏ ਪ੍ਰਤੀ ਮਹੀਨਾ ਮਿਹਨਤਾਨਾ ਦਿੱਤਾ ਜਾਵੇਗਾ।

Related posts:

ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ
Punjab News
पार्टी नेतृत्व का फ़ैसला सर्वोपरि : प्रेम गर्ग
ਪੰਜਾਬੀ-ਸਮਾਚਾਰ
ਪੰਜਾਬ ਦੇ ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ
ਪੰਜਾਬੀ-ਸਮਾਚਾਰ
वकील की शिकायत पर इलेक्शन कमिशन का एक्शन, पवन बंसल ने की चंडीगढ़ सहित देश भर में भाजपा सरकार द्वारा आ...
ਪੰਜਾਬੀ-ਸਮਾਚਾਰ
ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖ ਰਿਹਾ ਕੜੀ ਨਜ਼ਰ
ਪੰਜਾਬੀ-ਸਮਾਚਾਰ
ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ
ਪੰਜਾਬੀ-ਸਮਾਚਾਰ
ਕਿਰਤ ਵਿਭਾਗ ਪੰਜਾਬ ਨੇ "ਬੀ.ਓ.ਸੀ. ਵਰਕਰ ਵੈਲਫੇਅਰ ਸਕੀਮਾਂ" ਲਈ ਵੱਕਾਰੀ ਸਕੌਚ ਅਵਾਰਡ ਕੀਤਾ ਹਾਸਲ
ਪੰਜਾਬੀ-ਸਮਾਚਾਰ
In Chandigarh white number plate cab and bikes are illegal, now passenger will face strict legal act...
Chandigarh
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ
ਪੰਜਾਬੀ-ਸਮਾਚਾਰ
ਡੀਟੀਐੱਫ ਨਾਲ ਮੀਟਿੰਗ ਵਿੱਚ ਅਮਨ ਅਰੋੜਾ ਵੱਲੋਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਪੱਤਰ 'ਤੇ ਰੋਕ ਲਗਾਉਣ ਦਾ ਭਰੋਸਾ
ਪੰਜਾਬੀ-ਸਮਾਚਾਰ
कांग्रेस गरीब महिलाओं को देगी साल का एक लाख रुपए: शुक्ला
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼ 
ਮੁੱਖ ਮੰਤਰੀ ਸਮਾਚਾਰ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ
Punjab News
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ
Flood in Punjab
ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ; 9 ਕ...
Drugs In Punjab
ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼...
Punjab News
ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ 'ਚ ਪੰਜਾਬ ਦੇ ਲੋਕ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ: ਪ੍ਰਨੀਤ ਕੌਰ
Amritsar
See also  ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

Leave a Reply

This site uses Akismet to reduce spam. Learn how your comment data is processed.