ਆਈ.ਕੇ.ਜੀ ਪੀ.ਟੀ.ਯੂ ਵਿਖੇ ਉਪ-ਕੁਲਪਤੀ ਵੱਲੋਂ ਅਤਿ ਆਧੁਨਿਕ ਦਾਖਲਾ ਸੈੱਲ ਦਾ ਉਦਘਾਟਨ

ਚਾਹਵਾਨ ਵਿਦਿਆਰਥੀਆਂ, ਮਾਪਿਆਂ ਅਤੇ ਹੋਰਾਂ ਨੂੰ ਸਿੰਗਲ ਵਿੰਡੋ ਰਾਹੀਂ ਦਾਖਲਿਆਂ ਸਬੰਧੀ ਸਾਰੀ ਸੂਚਨਾ ਮੁਹਈਆ ਕਰਵਾਈ ਜਾਵੇਗੀ

ਜਲੰਧਰ/ਕਪੂਰਥਲਾ – ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ. ਪੀ.ਟੀ.ਯੂ.) ਵਿਖੇ ਉਪ-ਕੁਲਪਤੀ ਪ੍ਰੋ.(ਡਾ.) ਸੁਸ਼ੀਲ ਮਿੱਤਲ ਵਲੋਂ ਮੰਗਲਵਾਰ ਨੂੰ ਅਲਟਰਾ ਮਾਡਰਨ ਐਡਮਿਸ਼ਨ ਸੈੱਲ ਦਾ ਉਦਘਾਟਨ ਕੀਤਾ ਗਿਆ। ਇੱਥੇ, ਦਾਖਲਾ ਸੈਸ਼ਨ 2024-25 ਲਈ ਦਾਖਲਾ ਲੈਣ ਲਈ ਆਉਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇੱਕ ਡੈਸਕ ‘ਤੇ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਪ-ਕੁਲਪਤੀ ਪ੍ਰੋ.(ਡਾ.) ਮਿੱਤਲ ਨੇ ਇਸ ਮੌਕੇ ਹਾਜ਼ਰ ਸਮੂਹ ਸੀਨੀਅਰ ਅਧਿਕਾਰੀਆਂ, ਫੈਕਲਟੀ ਮੈਂਬਰਾਂ ਅਤੇ ਸਟਾਫ਼ ਨੂੰ ਕਿਹਾ ਕਿ ਹਰੇਕ ਵਿਦਿਅਕ ਸੰਸਥਾ ਦੀ ਇੱਛਾ ਆਪਣੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨਾ ਹੁੰਦੀ ਹੈ ਅਤੇ ਅਜਿਹਾ ਸਿੰਗਲ ਵਿੰਡੋ ਪਲੇਟਫਾਰਮ ਵਿਦਿਆਰਥੀਆਂ ਦੀ ਸਹੂਲਤ ਲਈ ਹਮੇਸ਼ਾ ਮਹੱਤਵਪੂਰਨ ਰਹੇਗਾ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਲਈ ਸਭ ਤੋਂ ਵੱਡੀ ਲੋੜ ਅਤੇ ਪਹਿਲਕਦਮੀ ਬਿਹਤਰ ਦਾਖਲੇ ਅਤੇ ਪਲੇਸਮੈਂਟ ‘ਤੇ ਹੋਰ ਕੰਮ ਕਰਨਾ ਹੈ। ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਮਿਆਰੀ ਦਾਖਲੇ ਲਈ ਪ੍ਰੇਰਿਤ ਕੀਤਾ! ਉਨ੍ਹਾਂ ਹਰ ਵਿਭਾਗ ਨੂੰ ਪ੍ਰੇਰਿਆ ਕਿ ਉਹ ਹੁਣ ਤੋਂ ਲੈ ਕੇ ਦਾਖ਼ਲੇ ਦੇ ਅੰਤ ਤੱਕ ਦਾਖ਼ਲਿਆਂ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇਣ!

See also  नौकरी की सुरक्षा व रेगुलराइजेशन पालिसी की मांग को लेकर सैकड़ों कांट्रैक्ट कर्मचारियों ने परिवार व बच्चों सहित किया गवर्नर हाउस को कूच ।

IKG PTU VC Prof Dr Mittal inaugurates ultra-modern admission cell

ਚੀਫ਼ ਕੋਆਰਡੀਨੇਟਰ ਐਡਮਿਸ਼ਨ ਕਮ ਡੀਨ ਅਕਾਦਮਿਕ ਪ੍ਰੋ.(ਡਾ.) ਵਿਕਾਸ ਚਾਵਲਾ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਦੇਸ਼ ਭਰ ਤੋਂ ਆਉਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਦਾਖ਼ਲਾ ਸੈੱਲ ਵਿੱਚ ਦਾਖ਼ਲਾ ਪ੍ਰਕਿਰਿਆ, ਫ਼ੀਸ ਦਾ ਢਾਂਚਾ, ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਸਕਾਲਰਸ਼ਿਪ, ਔਨਲਾਈਨ ਅਰਜ਼ੀ, ਵਿਸ਼ੇਸ਼ ਮੌਕੇ ਅਤੇ ਬੁਨਿਆਦੀ ਢਾਂਚੇ ਦੇ ਦੌਰੇ ਲਈ ਸਾਰੇ ਪ੍ਰਬੰਧ ਇਸ ਐਡਮਿਸ਼ਨ ਸੈੱਲ ਰਾਹੀਂ ਪ੍ਰਦਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਦਾਖਲੇ ਸਬੰਧੀ ਹਰ ਤਰ੍ਹਾਂ ਦੀ ਈ-ਮੇਲ, ਟੈਲੀਫੋਨ, ਮੈਸੇਜ ਦੀ ਜਾਣਕਾਰੀ ਵੀ ਸੈੱਲ ਦੀ ਟੀਮ ਵੱਲੋਂ ਦਿੱਤੀ ਜਾਵੇਗੀ। ਇਸ ਮੌਕੇ ਡੀਨ ਪੀ.ਐਂਡ.ਈ.ਪੀ ਡਾ.ਆਰ.ਪੀ.ਐਸ.ਬੇਦੀ, ਡੀਨ ਆਰ.ਐਂਡ.ਡੀ ਡਾ.ਹਿਤੇਸ਼ ਸ਼ਰਮਾ, ਡੀਨ ਵਿਦਿਆਰਥੀ ਭਲਾਈ ਡਾ.ਗੌਰਵ ਭਾਰਗਵ, ਡੀਨ ਫੈਕਲਟੀ ਡਾ.ਸਤਬੀਰ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ.ਪਰਮਜੀਤ ਸਿੰਘ, ਵਿੱਤ ਅਫ਼ਸਰ ਡਾ.ਸੁਖਬੀਰ ਸਿੰਘ ਵਾਲੀਆ ਅਤੇ ਹੋਰ ਹਾਜ਼ਰ ਸਨ।

Related posts:

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖ ਰਿਹਾ ਕੜੀ ਨਜ਼ਰ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼ 

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

Punjab News

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...

ਪੰਜਾਬੀ-ਸਮਾਚਾਰ

Case registered against owner and managers of Prime Cinema for violation of Model code of Conduct: P...

ਪੰਜਾਬੀ-ਸਮਾਚਾਰ

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

Flood in Punjab

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬੀ-ਸਮਾਚਾਰ

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Punjab News

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ

ਪੰਜਾਬੀ-ਸਮਾਚਾਰ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

Giddarbaha

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ

Flood in Punjab

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

ਪੰਜਾਬੀ-ਸਮਾਚਾਰ

ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

Punjab Congress

Vishesh Sarangal assumes charge as Deputy Commissioner Moga.

Punjab News

ਭਗਵੰਤ ਮਾਨ ਸਰਕਾਰ ਨਾਜਾਇਜ਼ ਸ਼ਰਾਬ ਰੋਕਣ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਅਸਫ਼ਲ : ਬਾਜਵਾ

ਪੰਜਾਬੀ-ਸਮਾਚਾਰ

राज्यपाल ने पंजाब राजभवन में वन महोत्सव-2024 का किया उद्घाटन।

ਪੰਜਾਬੀ-ਸਮਾਚਾਰ

ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ

ਮੁੱਖ ਮੰਤਰੀ ਸਮਾਚਾਰ

Punjab health minister bats for bringing parity in prices of same salts of medicines.

ਪੰਜਾਬੀ-ਸਮਾਚਾਰ

मेयर चुनाव का एक और वीडियो आया सामने; मनोनीत पार्षद भी कैमरे हटाते नजर आए।

Chandigarh

ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

ਪੰਜਾਬੀ-ਸਮਾਚਾਰ
See also  ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ

Leave a Reply

This site uses Akismet to reduce spam. Learn how your comment data is processed.