ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

– ਚੋਣ ਖਰਚੇ ਨਾ ਦੇਣ ਕਰਕੇ ਵੱਖ-ਵੱਖ ਹੁਕਮਾਂ ਰਾਹੀਂ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ

ਚੰਡੀਗੜ੍ਹ, 7 ਮਾਰਚ:

ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 10ਏ ਅਨੁਸਾਰ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 7 ਉਮੀਦਵਾਰਾਂ ਵਿੱਚ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਉਮੀਦਵਾਰ ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਸ਼ਾਮਿਲ ਹਨ। 15 ਫਰਵਰੀ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਜੀਵਨ ਦਾਸ ਬਾਵਾ, ਤਰੁਣਵੀਰ ਸਿੰਘ ਆਹਲੂਵਾਲੀਆ ਅਤੇ ਵੈਦ ਬਲਵੰਤ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

See also  Time has come to reduce the use of dangerous pesticides and drugs: Kultar Singh Sandhwan

ਇਸੇ ਤਰ੍ਹਾਂ 24 ਜਨਵਰੀ 2024 ਨੂੰ ਹੋਏ ਹੁਕਮਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਬਲਜੀਤ ਸਿੰਘ ਅਤੇ ਬੱਲੂਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰਿਥੀ ਰਾਮ ਮੇਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ 29 ਜਨਵਰੀ 2024 ਦੇ ਹੁਕਮਾਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦੀ ਮਲੇਰਕੋਟਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਧਰਮਿੰਦਰ ਸਿੰਘ ਅਤੇ ਅਮਰਗੜ੍ਹ ਸੀਟ ਤੋਂ ਉਮੀਦਵਾਰ ਸਤਵੀਰ ਸਿੰਘ ਸ਼ੀਰਾ ਬਨਭੌਰਾ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ। 

Related posts:

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
ਪੰਜਾਬੀ-ਸਮਾਚਾਰ
चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया
ਪੰਜਾਬੀ-ਸਮਾਚਾਰ
Bussiness tycoons hails industrial friendly policies of Punjab CM.
Punjab News
Case registered against owner and managers of Prime Cinema for violation of Model code of Conduct: P...
ਪੰਜਾਬੀ-ਸਮਾਚਾਰ
कांग्रेस गरीब महिलाओं को देगी साल का एक लाख रुपए: शुक्ला
ਪੰਜਾਬੀ-ਸਮਾਚਾਰ
ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ...
Flood in Punjab
'Bill Liao Inam Pao' Scheme; 2601 winners win prizes worth ₹1.52 crore: Harpal Singh Cheema
ਪੰਜਾਬੀ-ਸਮਾਚਾਰ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋ...
Punjab News
ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ...
Mohali
उच्च न्यायालय ने आज कांग्रेसी उम्मीदवारों गुरप्रीत सिंह और निर्मला देवी द्वारा दायर रिट याचिका संख्य...
ਪੰਜਾਬੀ-ਸਮਾਚਾਰ
चंडीगढ़ शराब उत्पादन, वितरण और खुदरा बिक्री की पूरी आपूर्ति श्रृंखला की प्रभावी निगरानी के लिए एक ट्...
ਪੰਜਾਬੀ-ਸਮਾਚਾਰ
ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ
ਪੰਜਾਬੀ-ਸਮਾਚਾਰ
ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼
Khanna
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
Aam Aadmi Party
ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ
Khalistani In Canada
ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀ...
Punjab Police
ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
ਪੰਜਾਬੀ-ਸਮਾਚਾਰ
ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ
Gurdaspur
ਭਾਜਪਾ ਨੇ ਹਰ ਸੰਸਦੀ ਸੀਟ 'ਤੇ ਜਨਤਾ ਦੇ ਸੁਝਾਵਾਂ ਲਈ 2-2 ਵੈਨ ਉਤਾਰੀਆਂ-ਜਾਖੜ
ਪੰਜਾਬੀ-ਸਮਾਚਾਰ
See also  ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

Leave a Reply

This site uses Akismet to reduce spam. Learn how your comment data is processed.