‘ਬਿਲ ਲਿਆਓ ਇਨਾਮ ਪਾਓ’ ਸਕੀਮ; ਗਲਤ ਬਿੱਲ ਜਾਰੀ ਕਰਨ ‘ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਸਬੰਧਤ ਵਿਕਰੇਤਾਵਾਂ ਨੂੰ 1512 ਨੋਟਿਸ ਜਾਰੀ ਕੀਤੇ ਗਏ, 642 ਨੋਟਿਸਾਂ ਦਾ ਨਿਪਟਾਰਾ

1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਵੰਡੇ

ਚੰਡੀਗੜ੍ਹ, 10 ਮਾਰਚ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ ‘ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 4.01 ਕਰੋੜ ਰੁਪਏ ਦਾ ਵੱਡਾ ਹਿੱਸਾ ਵਸੂਲਿਆ ਜਾ ਚੁੱਕਾ ਹੈ, ਜੋ ਕਿ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਦੀ ਸਫ਼ਲਤਾ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲੇ 1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ, ਜੋ ਖਪਤਕਾਰਾਂ ਨੂੰ ‘ਮੇਰਾ ਬਿੱਲ ਐਪ’ ਰਾਹੀਂ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕਰਦੀ ਹੈ, ਨੂੰ 21 ਅਗਸਤ, 2023 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜਾਰੀ ਕੀਤੇ ਜਾਣ ਤੋਂ ਬਾਅਦ ਤੋਂ ਹੀ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ।

See also  ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਐਪ ‘ਤੇ ਅਪਲੋਡ ਕੀਤੇ ਗਏ 65,443 ਬਿੱਲਾਂ ‘ਚੋਂ 1,512 ਬਿੱਲਾਂ ਦੀ ਗੜਬੜੀ ਲਈ ਸਬੰਧਤ ਵਿਕਰੇਤਾਵਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਇਨ੍ਹਾਂ ‘ਚੋਂ 642 ਨੋਟਿਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਰ ਮਾਲੀਆ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਵਿੱਚ ਇਸ ਯੋਜਨਾ ਦੇ ਪ੍ਰਭਾਵ ਅਤੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਆਮ ਲੋਕਾਂ ਦੀ ਸਰਗਰਮ ਭੂਮਿਕਾ ‘ਤੇ ਜ਼ੋਰ ਦਿੱਤਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ‘ਮੇਰਾ ਬਿੱਲ ਐਪ’ ਸਦਕਾ 108 ਨਵੀਆਂ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਵੀ ਹੋਈਆਂ ਹਨ, ਜਿਸ ਤੋਂ ਕਰ ਪਾਲਣਾ ਵਿੱਚ ਸਕਾਰਾਤਮਕ ਰੁਝਾਨ ਦੀ ਝਲਕ ਮਿਲਦੀ ਹੈ।

ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਅਤੇ ਕਰ ਚੋਰੀ ਨਾਲ ਨਜਿੱਠਣ ਲਈ ਇਸ ਸਕੀਮ ਦੇ ਮਹੱਤਵ ਨੂੰ ਦੁਹਰਾਉਂਦਿਆਂ ਐਡਵੋਕੇਟ ਚੀਮਾ ਨੇ ਪੰਜਾਬ ਵਾਸੀਆਂ ਨੂੰ ਆਪਣੀਆਂ ਖਰੀਦਾਂ ਲਈ ਬਿੱਲ ਲੈਣ ਅਤੇ ਇਸ ਸਕੀਮ ਵਿੱਚ ਹਿੱਸਾ ਲੈਣ ਦੇ ਸਿਲਸਿਲੇ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਰਾਜ ਦੇ ਕਰ ਢਾਂਚੇ ਨੂੰ ਮਜ਼ਬੂਤ ਕਰਦੀ ਹੈ ਸਗੋਂ ਉਹਨਾਂ ਨੂੰ ਹਰ ਮਹੀਨੇ 10,000 ਰੁਪਏ ਤੱਕ ਦੇ ਇਨਾਮ ਜਿੱਤਣ ਦਾ ਮੌਕਾ ਦਿੰਦੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੈਟਰੋਲੀਅਮ ਉਤਪਾਦਾਂ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ), ਸ਼ਰਾਬ, ਰਾਜ ਤੋਂ ਬਾਹਰ ਦੀ ਖਰੀਦਦਾਰੀ ਅਤੇ ਵਪਾਰ ਤੋਂ ਵਪਾਰ ਵਿੱਚ ਦੇ ਲੈਣ-ਦੇਣ ਦੇ ਬਿੱਲ ਇਸ ਸਕੀਮ ਲਈ ਯੋਗ ਨਹੀਂ ਹਨ। ਉਨ੍ਹਾਂ ਕਿਹਾ ਕਿ ਡਰਾਅ ਲਈ ਸਿਰਫ ਪਿਛਲੇ ਮਹੀਨੇ ਦੇ ਅੰਦਰ ਖਰੀਦੀਆਂ ਗਈਆਂ ਖਰੀਦਾਂ ਦੇ ਬਿੱਲਾਂ ‘ਤੇ ਵਿਚਾਰ ਕੀਤਾ ਜਾਂਦਾ ਹੈ ਤਾਂ ਜੋ ਸਕੀਮ ਦੀ ਨਿਰਪੱਖਤਾ ਅਤੇ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਸਕੇ।

See also  ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

Related posts:

ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

Punjab BJP

A political farce and insult to shaheed-e-azam; jakhar lashes out at Bhagwant Mann

ਪੰਜਾਬੀ-ਸਮਾਚਾਰ

ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

Punjab News

ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬੀ-ਸਮਾਚਾਰ

Punjab CEO Sibin C holds a high-level review meeting with DCs, CPs, and SSPs for the Lok Sabha elect...

ਪੰਜਾਬੀ-ਸਮਾਚਾਰ

Two Mohali Girls Make It To Air Force Academy; Training To Begin From January.

ਪੰਜਾਬੀ-ਸਮਾਚਾਰ

Protest Right in front of Haryana CM Khattar’s House

ਪੰਜਾਬੀ-ਸਮਾਚਾਰ

Punjab mulls to set up 66 solar power plants of total 264mw capacity.

ਪੰਜਾਬੀ-ਸਮਾਚਾਰ

चंडीगढ़ शहर को देश का नंबर 1 शहर बनाया जाएगा: मेयर कुलदीप कुमार

ਪੰਜਾਬੀ-ਸਮਾਚਾਰ

ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਪੰਜਾਬੀ-ਸਮਾਚਾਰ

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼...

Punjab News

ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

Mohali

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ...

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ

ਪੰਜਾਬੀ-ਸਮਾਚਾਰ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਸਮਾਚਾਰ

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

Chandigarh

राज्यपाल ने पंजाब राजभवन में वन महोत्सव-2024 का किया उद्घाटन।

ਪੰਜਾਬੀ-ਸਮਾਚਾਰ
See also  ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

Leave a Reply

This site uses Akismet to reduce spam. Learn how your comment data is processed.