ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

• ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ

* ਖੇਤੀਬਾੜੀ ਲਈ ਸੋਲਰ ਪੰਪ ਦੇਣ ਦੀ ਯੋਜਨਾ ਨੂੰ ਪੜਾਅਵਾਰ ਲਾਗੂ ਕੀਤਾ ਜਾਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

ਚੰਡੀਗੜ੍ਹ, 12 ਮਾਰਚ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ 90,000 ਨਵੇਂ ਸੌਰ ਊਰਜਾ ਪੰਪ ਮੁਹੱਈਆ ਕਰਵਾਏ ਜਾਣਗੇ। ਇਹ ਜਾਣਕਾਰੀ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ। ਉਹ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ 20,000 ਖੇਤੀ ਸੋਲਰ ਪੰਪ-ਸੈੱਟ ਮੁਹੱਈਆ ਕਰਵਾਏ ਜਾਣਗੇ ਅਤੇ ਬਾਕੀ 70,000 ਸੋਲਰ ਪੰਪ ਦੂਜੇ ਪੜਾਅ ਵਿੱਚ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਡਾਰਕ ਜ਼ੋਨਜ਼ (ਧਰਤੀ ਹੇਠਲੇ ਪਾਣੀ ਦੀ ਕਿੱਲਤ ਵਾਲੇ ਖੇਤਰ) ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ, ਜੋ ਆਪਣੇ ਖੇਤਾਂ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ।

ਹਾਲਾਂਕਿ ਜਿਹੜੇ ਕਿਸਾਨਾਂ ਦੀ ਜ਼ਮੀਨ ਡਾਰਕ ਜ਼ੋਨ ਵਿੱਚ ਨਹੀਂ ਆਉਂਦੀ ਉਨ੍ਹਾਂ ਉੱਤੇ ਫੁਹਾਰਾ ਤੇ ਤੁਪਕਾ ਸਿੰਜਾਈ ਸਿਸਟਮ ਦੀ ਸ਼ਰਤ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੋਲਰ ਪੰਪਾਂ ਲਈ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

See also  चंडीगढ़ के सब रजिस्ट्रार आफ़िस में घण्टों रहा पावर कट।

ਹਲਕਾ ਸਨੌਰ ਦੇ ਸਰਕਾਰੀ ਸਕੂਲਾਂ ਦੀਆਂ ਛੱਤਾਂ ‘ਤੇ ਸੋਲਰ ਪੈਨਲ ਲਗਾਉਣ ਸਬੰਧੀ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਪੁੱਛੇ ਸਵਾਲ ਦੇ ਜਵਾਬ ‘ਚ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ ‘ਚ 75 ਕਿਲੋਵਾਟ ਦੀ ਸਮਰੱਥਾ ਵਾਲੇ 15 ਸੋਲਰ ਰੂਫਟਾਪ ਪੀ.ਵੀ. ਪੈਨਲ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ| ਉਨ੍ਹਾਂ ਕਿਹਾ ਕਿ ਫੰਡਾਂ ਦੀ ਪ੍ਰਵਾਨਗੀ ਤੋਂ ਬਾਅਦ ਹਲਕੇ ਦੇ ਹੋਰ ਸਰਕਾਰੀ ਸਕੂਲਾਂ ਦੀਆਂ ਛੱਤਾਂ ‘ਤੇ ਵੀ ਸੋਲਰ ਪੀ.ਵੀ. ਪੈਨਲ ਲਗਾ ਦਿੱਤੇ ਜਾਣਗੇ।

ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆਂ ਨੂੰ ਸੂਰਜੀ ਊਰਜਾ ਅਧੀਨ ਲਿਆਉਣ ਸਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸਵਾਲ ਦੇ ਜਵਾਬ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਦੱਸਿਆ ਕਿ ਹਸਪਤਾਲਾਂ ਅਤੇ ਸਕੂਲਾਂ ਸਮੇਤ ਸਰਕਾਰੀ ਅਤੇ ਅਰਧ-ਸਰਕਾਰੀ ਸੰਸਥਾਵਾਂ ਵਿੱਚ 19.784 ਮੈਗਾਵਾਟ ਦੀ ਸਮਰੱਥਾ ਵਾਲੇ 3355 ਰੂਫ਼ਟਾਪ ਸੋਲਰ ਪਾਵਰ ਪਲਾਂਟ ਲਗਾਏ ਗਏ ਹਨ। ਇਸ ਤੋਂ ਇਲਾਵਾ 317 ਸਕੂਲਾਂ ਵਿੱਚ 1.8 ਮੈਗਾਵਾਟ ਦੀ ਸਮਰੱਥਾ ਵਾਲੇ ਐਸ.ਪੀ.ਵੀ. ਪਲਾਂਟ ਵੀ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਗਰਿੱਡ ਕੁਨੈਕਟਡ ਰੂਫਟਾਪ ਸੋਲਰ ਪਾਵਰ ਪ੍ਰੋਗਰਾਮ ਦੇ ਦੂਜੇ ਪੜਾਅ ਦਾ ਜ਼ਿੰਮਾ ਪੀ.ਐੱਸ.ਪੀ.ਸੀ.ਐੱਲ. ਨੂੰ ਸੌਂਪਿਆ ਗਿਆ ਹੈ, ਜਿਸ ਵੱਲੋਂ ਸੂਬੇ ਵਿੱਚ ਘਰੇਲੂ ਸੈਕਟਰ ਵਿੱਚ ਰੂਫਟਾਪ ਸੋਲਰ ਪ੍ਰੋਗਰਾਮ ਲਾਗੂ ਕੀਤਾ ਜਾ ਰਿਹਾ ਹੈ।

See also  ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

Related posts:

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Punjab News

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਪੰਜਾਬੀ-ਸਮਾਚਾਰ

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ

ਪੰਜਾਬੀ-ਸਮਾਚਾਰ

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਪੰਜਾਬੀ-ਸਮਾਚਾਰ

Case registered against owner and managers of Prime Cinema for violation of Model code of Conduct: P...

ਪੰਜਾਬੀ-ਸਮਾਚਾਰ

ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬੀ-ਸਮਾਚਾਰ

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

Delegation of IAS officers visits best projects of MCC

ਪੰਜਾਬੀ-ਸਮਾਚਾਰ

IKGPTU releases campus admission information for academic session 2024-25, online registration start...

ਪੰਜਾਬੀ-ਸਮਾਚਾਰ

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾ...

Aam Aadmi Party

ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

Punjab News

ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਸਮਾਚਾਰ

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ 'ਤੇ 26 ਲੋਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਸੂਚੀ ਜਾਰੀ

Chandigarh

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ

ਮੁੱਖ ਮੰਤਰੀ ਸਮਾਚਾਰ
See also  ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼ 

Leave a Reply

This site uses Akismet to reduce spam. Learn how your comment data is processed.