ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਤ ਸੀਚੇਵਾਲ ਦੀ ਅਗਵਾਈ ’ਚ ਦੋਵਾਂ ਪਾਸਿਓਂ ਬੰਨ੍ਹ ਨੂੰ ਜੰਗੀ ਪੱਧਰ ’ਤੇ ਪੂਰਨ ਦੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕਰ ਰਹੇ ਨੇ ਬੰਨ੍ਹ ਪੂਰਨ ਦੇ ਕੰਮ ਦੀ ਸਮੀਖਿਆ
ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੇਜੀ ਨਾਲ ਕੰਮ ਨੇਪਰੇ ਚਾੜਨ ਦੇ ਨਿਰਦੇਸ਼
(Punjab Bureau) : ਬੀਤੇ ਦਿਨੀ ਭਾਰੀ ਬਾਰਸ਼ਾਂ ਕਾਰਨ ਸਤਲੁਜ ਦਰਿਆ ਦੇ ਧੱਕਾ ਬਸਤੀ ਨੇੜੇ ਧੁੱਸੀ ਬੰਨ੍ਹ ਵਿੱਚ ਪਏ 900 ਫੁੱਟ ਤੋਂ ਵੱਧ ਦੇ ਪਾੜ੍ਹ ਨੂੰ ਪੰਜਾਬ ਸਰਕਾਰ ਵਲੋਂ ਉਘੇ ਵਾਤਾਵਰਣ ਪ੍ਰੇਮੀ ਅਤੇ ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਪੂਰ ਕੇ ਇਲਾਕੇ ਦੇ ਪਿੰਡਾਂ ਨੂੰ ਵੱਡੀ ਰਾਹਤ ਦੁਆਈ ਜਾਵੇਗੀ।

ਗੱਟਾ ਮੁੰਡੀ ਕਾਸੂ ਵਿਖੇ ਪਏ ਪਾੜ ਨੂੰ ਜਲਦ ਪੂਰਨ ਸਬੰਧੀ ਗੱਲਬਾਤ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ।

ਪੰਜਾਬ  ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਆਈ ਸੰਗਤ ਦੀ ਮੌਜੂਦਗੀ ਵਿੱਚ ਉਕਤ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਬੰਨ੍ਹੇ ਜਾ ਰਹੇ ਬੰਨ੍ਹ ਦੇ ਕੰਮ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਟੀਮਾ ਅਤੇ ਸੰਗਤ ਦੇ ਆਪਸੀ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਇਹ ਪਾੜ ਪੂਰ ਕੇ ਇਲਾਕੇ ਦੇ ਲੋਕਾਂ ਦਾ ਜੀਵਨ ਮੁੜ ਸੁਖਾਲੀ ਪਟੜੀ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ ਅਤੇ ਇਲਾਕੇ ਵਿੱਚ ਬਿਜਲੀ ਸਪਲਾਈ ਦੀ ਬਹਾਲੀ ਦੇ ਨਾਲ-ਨਾਲ ਮੈਡੀਕਲ ਟੀਮਾ ਲਗਾਤਾਰ ਲੋਕਾਂ ਦੀ ਸਿਹਤ ਜਾਂਚ ਯਕੀਨੀ ਬਣਾ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਪ੍ਰਭਾਵਿਤ ਇਲਾਕਿਆਂ ਦੇ ਪਰਿਵਾਰਾਂ ਲਈ ਮਦਦ ਲੈ ਕੇ ਪਹੁੰਚ ਰਹੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਣੇ ਮੌਜੂਦਾ ਹਲਾਤ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਜਾਵੇਗਾ। 

See also  ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅਧਿਕਾਰੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਪਾੜ ਨੂੰ ਪੂਰਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਬੰਨ੍ਹ ਦਾ ਮੁਹਾਂਦਰਾ ਦਿਸਣਾ ਸ਼ੁਰੂ ਹੋ ਜਾਵੇਗਾ ਤੇ ਕੁਝ ਦਿਨਾਂ ਵਿੱਚ ਇਹ ਪਾੜ੍ਹ ਪੂਰ ਕੇ ਪਹਿਲਾਂ ਵਾਂਗ ਆਮ ਜਨ-ਜੀਵਨ ਬਹਾਲ ਹੋ ਜਾਵੇਗਾ। ਉਨ੍ਹਾਂ ਨੇ ਸੰਗਤ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਇਸ ਪਾੜ੍ਹ ਨੂੰ ਵੀ ਪੂਰੀ ਤੇਜ਼ੀ ਨਾਲ ਪੂਰ  ਕੇ ਦਰਿਆਈ ਖੇਤਰ ਵਿਚਲੇ ਕਿਸਾਨਾਂ ਅਤੇ ਪਰਿਵਾਰਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਪਹਿਲਾਂ ਵਾਂਗ ਆਪਣੀਆਂ ਫ਼ਸਲਾਂ ਅਤੇ ਘਰਾਂ ਦੀ ਸਾਂਭ-ਸੰਭਾਲ ਯਕੀਨੀ ਬਣਾ ਸਕਣ। 
ਵਿਧਾਇਕ ਇੰਦਰਜੀਤ ਕੌਰ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡਾਲਾ ਵਿਖੇ ਪਏ ਪਾੜ੍ਹ ਨੂੰ ਕੁਝ ਹੀ ਦਿਨਾਂ ਦੇ ਸਮੇਂ ਵਿੱਚ ਪੂਰ ਕੇ ਇਲਾਕੇ ਨੂੰ ਰਾਹਤ ਦਿਵਾਈ ਗਈ ਹੈ ਅਤੇ ਗੱਟਾ ਮੰਡੀ ਕਾਸੂ ਦਾ ਕਾਰਜ ਮੁਕੰਮਲ ਹੋਣ ਨਾਲ ਲੋਕਾਂ ਨੁੂੰ ਮੌਜੂਦਾ ਹਲਾਤ ਤੋਂ ਨਿਜਾਤ ਮਿਲੇਗੀ। 
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪਾੜ੍ਹ ਦੇ ਦੋਵਾਂ ਪਾਸਿਆਂ ’ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੋਰ ਵੀ ਵਧੇਰੇ ਸਮਰਪਣ ਭਾਵਨਾ ਨਾਲ ਇਸ ਲੋਕਪੱਖੀ ਕਾਰਜ ਨੂੰ ਜਲਦ ਤੋਂ ਜਲਦ ਨੇਪਰੇ ਚਾੜਨ ਵਿੱਚ ਕੋਈ ਕਮੀ ਨਾ ਛੱਡਣ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਪਾੜ੍ਹ ਵਾਲੀ ਥਾਂ ’ਤੇ ਟਰਾਲੀਆਂ-ਟਿੱਪਰ ਆਦਿ ਆਉਣ ਲਈ ਸੁਖਾਲੀ ਅਵਾਜਾਈ ਨੂੰ ਯਕੀਨੀ ਬਣਾਉਣ। ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ਦੇ ਕੀਤੇ ਜਾ ਰਹੇ ਚੈਕਅਪ ਅਤੇ ਦਿੱਤੀਆਂ ਜਾ ਰਹੀਆਂ ਦਵਾਈਆਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। 

Related posts:

ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌ...

Fazilka

भारतीय स्टेट बैंक भाजपा के भ्रष्टाचार को छुपा रहा है - कांग्रेस

ਚੰਡੀਗੜ੍ਹ-ਸਮਾਚਾਰ

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਪੰਜਾਬੀ-ਸਮਾਚਾਰ

ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ

Aam Aadmi Party

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

ਪੰਜਾਬੀ-ਸਮਾਚਾਰ

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂ...

Muktsar Sahib

ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ: ਬਾਜਵਾ

ਪੰਜਾਬੀ-ਸਮਾਚਾਰ

कुलदीप कुमार ने संभाला चंडीगढ़ मेयर पद

ਪੰਜਾਬੀ-ਸਮਾਚਾਰ

UT Chandigarh allows shops to open 24x7 for benefit of traders and shopkeepers.

ਪੰਜਾਬੀ-ਸਮਾਚਾਰ

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ

ਪੰਜਾਬੀ-ਸਮਾਚਾਰ

'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ

Flood in Punjab

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਪੰਜਾਬੀ-ਸਮਾਚਾਰ

Achievers Meet Held At Maharaja Ranjit Singh Armed Forces Preparatory Institute

Punjab News

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ

ਪੰਜਾਬ-ਵਿਜੀਲੈਂਸ-ਬਿਊਰੋ

Canal water to be supplied to Kishangarh for the first time in history - Mayor inaugurates project

Aam Aadmi Party

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 

ਪੰਜਾਬੀ-ਸਮਾਚਾਰ

ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸ...

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

ਅਪਰਾਧ ਸਬੰਧਤ ਖਬਰ

ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ

ਪੰਜਾਬੀ-ਸਮਾਚਾਰ
See also  ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ

Leave a Reply

This site uses Akismet to reduce spam. Learn how your comment data is processed.