ਚੰਡੀਗੜ, ਮਾਰਚ
ਮੁਕੇਰੀਆਂ ਨੇੜੇ ਇੱਕ ਪਿੰਡ ਵਿੱਚ ਇੱਕ ਪੁਲਿਸ ਕਾਂਸਟੇਬਲ ਦੀ ਹੱਤਿਆ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੋਣ ਦੇ ਦਾਅਵੇ ਨੂੰ ਰੱਦ ਕਰ ਦਿੱਤਾ।
ਭਾਰਤ ਦੇ ਚੋਣ ਕਮਿਸ਼ਨ ਨੇ ਸ਼ਨੀਵਾਰ, 16 ਮਾਰਚ ਨੂੰ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਅਤੇ ਨਤੀਜੇ ਵਜੋਂ, ਚੋਣ ਜ਼ਾਬਤਾ ਲਾਗੂ ਹੋ ਗਿਆ। ਇਸ ਤੋਂ ਇਕ ਦਿਨ ਬਾਅਦ 17 ਮਾਰਚ ਨੂੰ ਮੁਕੇਰੀਆਂ ਸਬ-ਡਵੀਜ਼ਨ ਦੇ ਪਿੰਡ ਮਨਸੂਰਪੁਰ ‘ਚ ਪੰਜਾਬ ਪੁਲਸ ਦੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦਾ ਇਕ ਛੋਟੇ ਪੱਧਰ ਦੇ ਗੈਂਗਸਟਰ ਸੁਖਵਿੰਦਰ ਸਿੰਘ ਨੇ ਦਿਨ-ਦਿਹਾੜੇ ਕਤਲ ਕਰ ਦਿੱਤਾ ਸੀ। ਬਾਜਵਾ ਨੇ ਕਿਹਾ ਕਿ ਇਸ ਘਟਨਾ ਨੇ ਸੂਬੇ ਵਿੱਚ ਅਪਰਾਧ ਨੂੰ ਕੰਟਰੋਲ ਕਰਨ ਬਾਰੇ ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਵੱਧ ਰਹੇ ਬੰਦੂਕ ਅਪਰਾਧ ਅਤੇ ਗੈਂਗਸਟਰਵਾਦ ਦਾ ਮੁੱਦਾ ਕਈ ਵਾਰ ਉਠਾਉਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਇਸ ਮੁੱਦੇ ‘ਤੇ ਗੰਭੀਰਤਾ ਦਿਖਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ। ਮ੍ਰਿਤਕ ਕਾਂਸਟੇਬਲ ਦੇ ਪਰਿਵਾਰ ਨੇ ਗੈਂਗਸਟਰਵਾਦ ‘ਤੇ ਲਗਾਮ ਲਗਾਉਣ ‘ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਸਮਰੱਥਾ ਦੀ ਵੀ ਨਿੰਦਾ ਕੀਤੀ।
ਉਨ੍ਹਾਂ ਕਿਹਾ ਕਿ ਇਹ ਇਕਲੌਤੀ ਘਟਨਾ ਨਹੀਂ ਹੈ, ਜਿਸ ਵਿਚ ਗੈਂਗਸਟਰਾਂ ਨਾਲ ਮੁਕਾਬਲੇ ਵਿਚ ਇੱਕ ਪੁਲਿਸ ਮੁਲਾਜ਼ਮ ਮਾਰਿਆ ਗਿਆ ਹੈ, ਅਗਸਤ 2023 ਵਿਚ ਫਗਵਾੜਾ ਵਿੱਚ 4 ਹਥਿਆਰਬੰਦ ਗੈਂਗਸਟਰਾਂ ਨਾਲ ਮੁਕਾਬਲੇ ਵਿਚ ਇਕ ਪੁਲਿਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਮਾਰਿਆ ਗਿਆ ਸੀ। ਬਾਜਵਾ ਨੇ ਕਿਹਾ ਕਿ ਜੇਕਰ ਪੰਜਾਬ ਪੁਲਿਸ ਆਪਣੀ ਰੱਖਿਆ ਨਹੀਂ ਕਰ ਸਕਦੀ ਤਾਂ ਪੰਜਾਬ ਦੇ ਨਾਗਰਿਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਸੰਗਠਿਤ ਅਪਰਾਧ, ਜ਼ਬਰੀ ਵਸੂਲੀ ਅਤੇ ਗੈਂਗਸਟਰਵਾਦ ਤੇਜ਼ੀ ਨਾਲ ਵਧਿਆ ਹੈ। ਵੱਡੇ-ਵੱਡੇ ਦਾਅਵਿਆਂ ਦੇ ਬਾਵਜ਼ੂਦ ‘ਆਪ’ ਸਰਕਾਰ ਸੂਬੇ ‘ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਉਣ ‘ਚ ਅਸਫ਼ਲ ਰਹੀ।
ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਨੀਅਤ ‘ਤੇ ਸ਼ੱਕ ਜ਼ਾਹਰ ਕਰਦਿਆਂ ਕਿਹਾ, ਕੀ ਪੰਜਾਬ ਦੇ ਮੁੱਖ ਮੰਤਰੀ ਕਦੇ ਵੱਧ ਰਹੀ ਅਪਰਾਧ ਦਰ ਨੂੰ ਰੋਕਣ ਲਈ ਗੰਭੀਰ ਹੋਣਗੇ