ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ

ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਟੀਮ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਮਹਿਲਾ ਕ੍ਰਿਕਟ ਵਿੱਚ ਕੌਮਾਂਤਰੀ ਪੱਧਰ ਉਤੇ ਨਾਮ ਰੌਸ਼ਨ ਕਰ ਰਹੀਆਂ ਹਨ ਪੰਜਾਬ ਦੀਆਂ ਖਿਡਾਰਨਾਂ

(Punjab Bureau) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਕਨਿਕਾ ਆਹੂਜਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੰਦਿਆਂ ਉਸ ਨੂੰ ਆਉਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

Sports Minister congratulates Kanika Ahuja on being selected for the Indian Cricket team

Sports Minister congratulates Kanika Ahuja on being selected for the Indian Cricket team

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਕਨਿਕਾ ਆਹੂਜਾ ਨਾਲ ਮੁਲਾਕਾਤ ਕਰਦਿਆਂ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਪਹਿਲੀ ਵਾਰ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ। ਪਟਿਆਲਾ ਦੀ ਰਹਿਣ ਵਾਲੀ 20 ਵਰ੍ਹਿਆਂ ਦੀ ਕਨਿਕਾ ਨੇ ਇਸ ਤੋਂ ਪਹਿਲਾਂ ਭਾਰਤ ਏ, ਘਰੇਲੂ ਕ੍ਰਿਕਟ ਵਿੱਚ ਪੰਜਾਬ ਅਤੇ ਮਹਿਲਾ ਪ੍ਰੀਮੀਅਰ ਲੀਗ ਵਿੱਚ ਬੰਗਲੌਰ ਦੀ ਟੀਮ ਵੱਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ। ਮੀਤ ਹੇਅਰ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਪੰਜਾਬ ਦੀਆਂ ਖਿਡਾਰਨਾਂ ਕ੍ਰਿਕਟ ਖੇਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ, ਤਾਨੀਆ ਭਾਟੀਆ ਤੋਂ ਬਾਅਦ ਹੁਣ ਕਨਿਕਾ ਨੇ ਭਾਰਤੀ ਟੀਮ ਵਿੱਚ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ।

See also  ਚਾਂਦੀ ਤਗ਼ਮਾ ਜੇਤੂ ਵੇਟਲਿਫਟਰ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ

ਸਤੰਬਰ-ਅਕਤੂਬਰ ਮਹੀਨੇ ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਚੁਣੀ ਗਈ ਭਾਰਤੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਤੇ ਕਨਿਕਾ ਆਹੂਜਾ ਨੂੰ ਸ਼ਾਮਲ ਕੀਤਾ ਗਿਆ ਹੈ। ਹਰਲੀਨ ਦਿਓਲ ਸਟੈਂਡ ਬਾਏ ਖਿਡਾਰਨ ਹੈ। ਖੇਡ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭ ਇੱਛਾਵਾਂ ਦਿੱਤੀਆਂ। ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਗਿਣਤੀ ਹੈ। ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਗਦ ਇਨਾਮ ਨਾਲ ਸਨਮਾਨਿਆ ਜਾਵੇਗਾ। ਮੀਤ ਹੇਅਰ ਨੇ ਕਨਿਕਾ ਆਹੂਜਾ ਨਾਲ ਗੱਲਬਾਤ ਕਰਦਿਆਂ ਉਸ ਦੀ ਖੇਡ ਵਿੱਚ ਸ਼ੁਰੂਆਤ ਅਤੇ ਅਭਿਆਸ ਦੇ ਰੁਝਾਨ ਬਾਰੇ ਵੀ ਚਰਚਾ ਕੀਤਾ। ਇਸ ਮੌਕੇ ਕਨਿਕਾ ਦੇ ਕੋਚ ਕਮਲ ਸੰਧੂ ਅਤੇ ਕ੍ਰਿਕਟ ਹੱਬ ਅਕੈਡਮੀ ਦੇ ਡਾਇਰੈਕਟਰ ਹਰਜੋਤ ਬਾਜਵਾ ਵੀ ਹਾਜ਼ਰ ਸਨ ਜਿੱਥੇ ਅਭਿਆਸ ਸ਼ੁਰੂ ਕਰਕੇ ਕਨਿਕਾ ਨੇ ਆਪਣਾ ਕ੍ਰਿਕਟ ਕਰੀਅਰ ਸ਼ੁਰ ਕੀਤਾ।

Related posts:

ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ

ਪੰਜਾਬ ਸਿਹਤ ਵਿਭਾਗ

ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ

Punjab News

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍...

ਸਕੂਲ ਸਿੱਖਿਆ ਸਮਾਚਾਰ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ

Punjab News

Case registered against owner and managers of Prime Cinema for violation of Model code of Conduct: P...

ਪੰਜਾਬੀ-ਸਮਾਚਾਰ

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

ਪੰਜਾਬੀ-ਸਮਾਚਾਰ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵ...

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਸਕੂਲ ਸਿੱਖਿਆ ਸਮਾਚਾਰ

Dap Fertiliser Seized From Sbs Nagar, Lab Test Confirms Inadequate Amount Of Nitrogen, Phosphorus; F...

Punjab News

ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

Punjab News

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 

ਪੰਜਾਬੀ-ਸਮਾਚਾਰ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਪੰਜਾਬੀ-ਸਮਾਚਾਰ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...

ਪੰਜਾਬੀ-ਸਮਾਚਾਰ

Punjab CEO Sibin C holds a high-level review meeting with DCs, CPs, and SSPs for the Lok Sabha elect...

ਪੰਜਾਬੀ-ਸਮਾਚਾਰ

सिटी ब्यूटीफुल को खोया हुआ दर्ज फिर दिलाएगी चंडीगढ़ कांग्रेस: बंसल

ਪੰਜਾਬੀ-ਸਮਾਚਾਰ

ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

Aam Aadmi Party

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

Aam Aadmi Party

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ

ਪੰਜਾਬੀ-ਸਮਾਚਾਰ

Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

Asia Cup 2023

Leave a Reply

This site uses Akismet to reduce spam. Learn how your comment data is processed.