– ਨਾਜ਼ਾਇਜ਼ ਸ਼ਰਾਬ, ਨਕਦੀ, ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਫਲਾਇੰਗ ਸਕੁਐਡਜ਼, ਆਬਕਾਰੀ ਟੀਮਾਂ ਦਾ ਗਠਨ ਅਤੇ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼– ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਠੋਸ ਯੋਜਨਾ ਤਿਆਰ ਕਰਨ ਲਈ ਕਿਹਾ– ਗਰਮੀ ਦੇ ਮੱਦੇਨਜ਼ਰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੀ ਹਦਾਇਤ– ਸੂਬੇ ਵਿੱਚ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼
ਚੰਡੀਗੜ੍ਹ, 16 ਮਈ:
ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 ਜੂਨ, 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜ਼ਿਲ੍ਹਾ ਪੱਧਰ ‘ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਵੀਡੀਓ ਕਾਨਫਰੰਸਿੰਗ ਰਾਹੀਂ ਰੀਵਿਊ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ, ਨਕਦੀ, ਹਥਿਆਰ, ਅਤੇ ਹੋਰ ਗੈਰ ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਉੱਡਣ ਦਸਤਿਆਂ ਤੇ ਆਬਕਾਰੀ ਟੀਮਾਂ ਦੇ ਗਠਨ ਸਮੇਤ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ।
ਵੋਟਾਂ ਵਾਲੇ ਦਿਨ ਸੰਭਾਵੀ ਗਰਮੀ ਦੇ ਮੱਦੇਨਜ਼ਰ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰਪੱਖ ਤੇ ਸ਼ਾਂਤਮਈ ਚੋਣ ਅਮਲ ਨੂੰ ਯਕੀਨੀ ਬਣਾਉਂਦਿਆਂ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕੇ ਜਾਣ।
ਸਿਬਿਨ ਸੀ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀ ਸਹੂਲਤ ਲਈ ਵੱਖ –ਵੱਖ ਸੁਵਿਧਾਵਾਂ ਜਿਵੇਂ ਕਿ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਗੁਲਾਬੀ ਤੇ ਹਰੇ ਰੰਗ ਦੇ ਪੋਲਿੰਗ ਬੂਥਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਵੱਖਰੇ ਬੂਥ ਲਗਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੂਬੇ ਭਰ ਦੇ ਹਰੇਕ ਪੋਲਿੰਗ ਸਟੇਸ਼ਨ ‘ਤੇ ਘੱਟੋ-ਘੱਟ ਇੱਕ ਵ੍ਹੀਲਚੇਅਰ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ।
ਮੁੱਖ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਤੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਸਥਿਤੀ ਅਤੇ ਵੋਟਰ ਸਲਿੱਪਾਂ ਦੀ ਵੰਡ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਮੰਗੀ।
ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲਟਾਂ ਦੀ ਪ੍ਰਾਪਤੀ ਦੇ ਪ੍ਰਬੰਧਨ, ਸਟਰਾਂਗ ਰੂਮਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ/ਵੀਡੀਓਗ੍ਰਾਫੀ ਸੈੱਟਅੱਪ ਲਈ ਢੁਕਵੇਂ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿੱਚ ਹਰੇਕ ਟੇਬਲ ‘ਤੇ ਮਾਈਕ੍ਰੋ-ਅਬਜ਼ਰਵਰ ਤਾਇਨਾਤ ਕਰਨ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।
ਸਿਬਿਨ ਸੀ ਨੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਬੈਰੀਕੇਡਿੰਗ ਅਤੇ ਗਿਣਤੀ ਕੇਂਦਰਾਂ ਤੱਕ ਈ.ਵੀ.ਐਮ. ਮਸ਼ੀਨਾਂ ਲੈ ਕੇ ਜਾਣ ਵਾਲੇ ਰਸਤਿਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ.ਵੀ.ਪੀ.ਏ.ਟੀ. ਪੇਪਰ ਸਲਿੱਪਾਂ ਦੀ ਤਸਦੀਕ ਲਈ ਇਨ੍ਹਾਂ ਖੇਤਰਾਂ ਨੂੰ ਉਚਿਤ ਢੰਗ ਨਾਲ ਸੈਨੀਟਾਈਜ਼ ਕਰਨ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਇੰਟਰਨੈਟ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ।
ਉਨ੍ਹਾਂ ਨੇ ਅਧਿਕਾਰੀਆਂ ਨੂੰ “ਐਨਕੋਰ” ਐਪ ‘ਤੇ ਵੋਟਰ ਟਰਨ-ਆਊਟ ਡੇਟਾ ਦਾਖਲ ਕਰਨ ਵਾਸਤੇ ਸੁਚਾਰੂ ਪ੍ਰਬੰਧ ਕਰਨ ਲਈ ਆਖਦਿਆਂ ਦਫਤਰ, ਮੁੱਖ ਚੋਣ ਅਫ਼ਸਰ ਨੂੰ ਵੈਬਸਾਈਟ ਰਾਹੀਂ ਸਮੇਂ ਸਿਰ ਰਿਪੋਰਟਾਂ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਪੋਲਿੰਗ ਡੇਟਾ ਨੂੰ ਢੁੱਕਵੇਂ ਢੰਗ ਨਾਲ ਇਕੱਠਾ ਕੀਤਾ ਜਾ ਸਕੇ।
ਇਸ ਮੌਕੇ ਕਾਨੂੰਨ ਤੇ ਵਿਵਸਥਾ ਬਾਰੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਵੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਭਰਮਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ।
ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਅਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਅਤੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Related posts:
ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ...
ਪੰਜਾਬੀ-ਸਮਾਚਾਰ
'Bill Liayo Inam Pao' Scheme: 3592 Winners Rewarded with Prizes More Than Rs. 2 Crore for Promoting ...
Punjab News
Sh Vinay Pratap Singh, Deputy Commissioner cum Excise & Taxation Commissioner, UT Chandigarh issues ...
Punjab News
ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼
Khanna
मुख्य निर्वाचन अधिकारी डॉ. विजय नामदेव ज़ादे ने अनुमति सेल का दौरा किया और कामकाज की समीक्षा की
ਪੰਜਾਬੀ-ਸਮਾਚਾਰ
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਪੰਜਾਬੀ-ਸਮਾਚਾਰ
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ
ਪੰਜਾਬੀ-ਸਮਾਚਾਰ
ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ
ਪੰਜਾਬੀ-ਸਮਾਚਾਰ
'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲ...
Punjab Police
ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ 'ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ
Punjab Crime News
ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ
ਪੰਜਾਬੀ-ਸਮਾਚਾਰ
यू.टी. चंडीगढ़ में चिकित्सा बुनियादी ढांचे को बढ़ाने के लिए हॉस्टल ब्लॉक की रखी गई आधारशिला।
ਪੰਜਾਬੀ-ਸਮਾਚਾਰ
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
Chandigarh DC Rates 2024 List Out.
ਪੰਜਾਬੀ-ਸਮਾਚਾਰ
ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ
Punjab Congress
Punjab CEO Sibin C holds a high-level review meeting with DCs, CPs, and SSPs for the Lok Sabha elect...
ਪੰਜਾਬੀ-ਸਮਾਚਾਰ
ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ
ਮੁੱਖ ਮੰਤਰੀ ਸਮਾਚਾਰ



