ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਮੋਦ ਕੁਮਾਰ ਪੁੱਤਰ ਸ੍ਰੀ ਬੰਗਾਲੀ ਦਾਸ ਮਕਾਨ ਨੰਬਰ 1829, ਜਨਤਾ ਕਲੋਨੀ,ਆਦਰਸ਼ ਨਗਰ, ਨਯਾ ਗਾਓਂ, ਐਸ.ਏ.ਐਸ ਨਗਰ (ਮੋਹਾਲੀ) ਅਤੇ ਸ੍ਰੀਮਤੀ ਸ਼ਿੰਦਰ ਕੌਰ ਪਤਨੀ ਸ੍ਰੀ ਅਮਰੀਕ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

Dr Baljeet Kaur

Dr Baljeet Kaur

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹੇਸ਼ ਕੁਮਾਰ ਪੁੱਤਰ ਸ੍ਰੀ ਵਿਸ਼ਾਲ ਸਿੰਘ ਮਕਾਨ ਨੰਬਰ 1808, ਜਨਤਾ ਕਲੋਨੀ, ਨਿਆ ਗਾਓਂ, ਐਸ.ਏ.ਐਸ ਨਗਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਨਯਾ ਗਾਓਂ ਦੇ ਵਾਸੀ ਪ੍ਰਮੋਦ ਕੁਮਾਰ ਨੇ ਇਸਾਈ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਇਸ ਤੋਂ ਇਲਾਵਾ ਗੁਰਚਰਨ ਸਿੰਘ ਪੁੱਤਰ ਸ੍ਰੀ ਸੰਪੂਰਨ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਧਬਲਾਨ ਦੀ ਵਸਨੀਕ ਸ਼ਿੰਦਰ ਕੌਰ ਨੇ ਮੁਸਲਿਮ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

See also  ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹਨਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਸ੍ਰੀ ਪ੍ਰਮੋਦ ਕੁਮਾਰ ਅਤੇ ਸ੍ਰੀਮਤੀ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਐਸ.ਏ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਪ੍ਰਮੋਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2148 ਮਿਤੀ 07.02.2014 ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀਮਤੀ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1027 ਮਿਤੀ 17.03.2008 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

Related posts:

Punjab mulls to set up 66 solar power plants of total 264mw capacity.
ਪੰਜਾਬੀ-ਸਮਾਚਾਰ
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ
ਪੰਜਾਬੀ-ਸਮਾਚਾਰ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ
ਪੰਜਾਬੀ-ਸਮਾਚਾਰ
ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ
ਪੰਜਾਬ-ਵਿਜੀਲੈਂਸ-ਬਿਊਰੋ
आल कांटरैकचुअल कर्मचारी संघ भारत यूटी चंडीगढ़ ने सलाहकार चंडीगढ़ प्रशासन से की मीटिंग ।
Chandigarh
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਸਕੂਲ ਸਿੱਖਿਆ ਸਮਾਚਾਰ
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ
Punjab Crime News
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ
ਪੰਜਾਬੀ-ਸਮਾਚਾਰ
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍...
ਸਕੂਲ ਸਿੱਖਿਆ ਸਮਾਚਾਰ
मुख्य निर्वाचन अधिकारी डॉ. विजय नामदेव ज़ादे ने अनुमति सेल का दौरा किया और कामकाज की समीक्षा की
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖ ਰਿਹਾ ਕੜੀ ਨਜ਼ਰ
ਪੰਜਾਬੀ-ਸਮਾਚਾਰ
People of Punjab are ready to play a big role in the victory of BJP in the Lok Sabha elections- Pren...
ਪੰਜਾਬੀ-ਸਮਾਚਾਰ
ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮ...
ਪੰਜਾਬੀ-ਸਮਾਚਾਰ
ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾ...
ਸਕੂਲ ਸਿੱਖਿਆ ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ
ਪੰਜਾਬੀ-ਸਮਾਚਾਰ
Haryana Governor Bandaru Dattatreya honored 34 outstanding people for excellence - punjabsamachar.co...
ਚੰਡੀਗੜ੍ਹ-ਸਮਾਚਾਰ
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
See also  ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ

Leave a Reply

This site uses Akismet to reduce spam. Learn how your comment data is processed.