ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਹੋਵੇਗੀ ਸਹਾਈ: ਡੀਜੀਪੀ ਗੌਰਵ ਯਾਦਵ
– ਗ੍ਰਿਫਤਾਰ ਦੋਸ਼ੀ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਨ ਲਈ ਗੋਤਾਖੋਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਵੱਖ-ਵੱਖ ਐਪਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ: ਐਸਐਸਪੀ ਡਾ. ਪ੍ਰਗਿਆ ਜੈਨ

Punjab Police Arrests Big Fish Drug Smuggler Wanted In 77kg Heroin Recovery Case

ਚੰਡੀਗੜ੍ਹ/ ਫ਼ਰੀਦਕੋਟ, 18 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋਗ੍ਰਾਮ +36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਦੀ ਬਰਾਮਦਗੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸੀਮਾ ਪਾਰ ਦੇ ਦੋ ਵੱਖ-ਵੱਖ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਦੇ ਲਗਭਗ ਇੱਕ ਸਾਲ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁਲਜ਼ਮ ਦੋਵਾਂ ਮਾਮਲਿਆਂ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦਾ ਸੀ।

See also  ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ 36 ਕਿਲੋਗ੍ਰਾਮ ਨਸ਼ੀਲੇ ਪਦਾਰਥ ਦੀ ਡਿਲਿਵ ਡੀਜੀਪੀ ਨੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਬਾਰੀਕੀ ਤੇ ਪੇਸ਼ੇਵਰ ਜਾਂਚ ਅਤੇ ਪਿਛਲੇ ਸਬੰਧਾਂ ਦੀ ਨਿਰੰਤਰ ਨਿਗਰਾਨੀ ਦੇ ਨਤੀਜੇ ਸਦਕਾ ਅਮਲ ਵਿੱਚ ਲਿਆਂਦੀ ਗਈ ਹੈ। ਉਹਨਾਂ ਨੇ ਅੱਗੇ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਕੀਤੇ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਰਾਹੀਂ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਹੋਰ ਵਿੱਤੀ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਸੂਝ-ਬੂਝ ਨਾਲ ਅਮਲ ਵਿੱਚ ਲਿਆਂਦੇ ਇਸ ਆਪ੍ਰੇਸ਼ਨ ਦੌਰਾਨ ਸੀ.ਆਈ.ਏ. ਫ਼ਰੀਦਕੋਟ, ਸਪੈਸ਼ਲ ਬ੍ਰਾਂਚ, ਐਸ.ਐਚ.ਓ ਸਾਦਿਕ ਅਤੇ ਟੈਕਨੀਕਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਐਸਪੀ ਇਨਵੈਸਟੀਗੇਸ਼ਨ ਜਸਮੀਤ ਸਿੰਘ ਦੀ ਨਿਗਰਾਨੀ ਹੇਠ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਰੁਪਿਆਂਵਾਲੀ ਦੇ ਬੱਸ ਸਟੈਂਡ ਤੋਂ ਮੁਲਜ਼ਮ ਗੁਲਾਬ ਸਿੰਘ ਨੂੰ ਕਾਬੂ ਕੀਤਾ, ਜੋ ਕਿ ਇੱਕ ਸਾਲ ਤੋਂ ਭਗੌੜਾ ਸੀ।

ਉਸ ਨੇ ਦੱਸਿਆ ਕਿ ਵੱਡੀਆਂ ਬਰਾਮਦਗੀਆਂ ਵਿੱਚ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਦੀ ਰਣਨੀਤੀ ਦੇ ਹਿੱਸੇ ਵਜੋਂ, ਪੁਲਿਸ ਟੀਮ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਸੀ ਅਤੇ ਪਿਛਲੇ 10 ਦਿਨਾਂ ਤੋਂ ਮੁਲਜ਼ਮ ਗੁਲਾਬ ਸਿੰਘ ਦੀ ਭਾਲ ਵਿੱਚ ਸੀ।

See also  ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ

ਐਸਐਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਲਈ ਗੋਤਾਖੋਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਵੱਖ-ਵੱਖ ਐਪਾਂ ਰਾਹੀਂ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਗੁਲਾਬ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਫਰੀਦਕੋਟ ਤੇ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

Related posts:

Section 144 imposed around all water bodies in Chandigarh

Chandigarh

तंबाकू उत्पादों के अवैध बिक्री और वितरण पर छापा।

Punjab News

Mayor starts renovation work of Janj Ghar Sector 23 - Chandigarh.

ਪੰਜਾਬੀ-ਸਮਾਚਾਰ

ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ

ਮਨੋਰੰਜਨ

ਮੁੱਖ ਮੰਤਰੀ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ 

Aam Aadmi Party

ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ 'ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ

Punjab Crime News

राज्यपाल ने पंजाब राजभवन में वन महोत्सव-2024 का किया उद्घाटन।

ਪੰਜਾਬੀ-ਸਮਾਚਾਰ

चंडीगढ़ के प्रशासक के सलाहकार श्री राजीव वर्मा की अध्यक्षता में एक बैठक में चंडीगढ़ प्रशासन के विभाग...

ਪੰਜਾਬੀ-ਸਮਾਚਾਰ

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ

ਪੰਜਾਬੀ-ਸਮਾਚਾਰ

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ।

ਪੰਜਾਬੀ-ਸਮਾਚਾਰ

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ- ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾ...

ਪੰਜਾਬੀ-ਸਮਾਚਾਰ

ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ - ਲਾਲ ਚੰਦ ਕਟਾਰੂਚੱਕ

ਪੰਜਾਬੀ-ਸਮਾਚਾਰ

ਫ਼ਲਾਇੰਗ ਸਕੁਐਡ ਨੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਸਵਾਰੀਆਂ ਨੂੰ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰ...

ਪੰਜਾਬ ਟਰਾਂਸਪੋਰਟ ਵਿਭਾਗ

ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸ...

Aam Aadmi Party

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ 

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

Sarkar Sannatkar milni

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱ...

ਪੰਜਾਬੀ-ਸਮਾਚਾਰ

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

ਪੰਜਾਬੀ-ਸਮਾਚਾਰ

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

Aam Aadmi Party
See also  ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

Leave a Reply

This site uses Akismet to reduce spam. Learn how your comment data is processed.