ਇੱਕ ਸਾਲ ਤੋਂ ਵੱਧ ਸਮੇਂ ਬਾਅਦ ਵੀ ਖੇਤੀਬਾੜੀ ਨੀਤੀ ਦਾ ਖਰੜਾ ਮੁੱਖ ਮੰਤਰੀ ਦਫ਼ਤਰ ‘ਚ ਧੂੜ ਫੱਕ਼ ਰਿਹਾ ਹੈ: ਬਾਜਵਾ

ਚੰਡੀਗੜ੍ਹ, 30 ਅਗਸਤ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਵੀਂ ਖੇਤੀਬਾੜੀ ਨੀਤੀ ਨੂੰ ਹਰੀ ਝੰਡੀ ਨਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਬੋਲਿਆ ਹੈ।

ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਦਾ ਖਰੜਾ ਪ੍ਰਵਾਨਗੀ ਲਈ ਮੁੱਖ ਮੰਤਰੀ ਦੇ ਦਫ਼ਤਰ ਵਿਚ ਫਸੇ ਹੋਏ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਹਾਲਾਂਕਿ, ਮੁੱਖ ਮੰਤਰੀ ਮਾਨ ਨੇ ਅਜੇ ਤੱਕ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ, ਇਸ ਤੱਥ ਦੇ ਬਾਵਜੂਦ ਕਿ ਉਨ੍ਹਾਂ ਨੇ ਸੂਬੇ ਵਿੱਚ ਖੇਤੀਬਾੜੀ ਸੁਧਾਰ ਲਿਆਉਣ ਦਾ ਵਾਅਦਾ ਕੀਤਾ ਸੀ।

ਇਸ ਮਾਮਲੇ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਨਵਰੀ 2023 ਵਿਚ ਪੰਜਾਬ ਦੇ ਉਸ ਵੇਲੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ ਅਤੇ 31 ਮਾਰਚ, 2023 ਤੱਕ ਖੇਤੀਬਾੜੀ ਨੀਤੀ ਲਾਗੂ ਕਰਨ ਦਾ ਐਲਾਨ ਕੀਤਾ ਸੀ। ਬਾਜਵਾ ਨੇ ਕਿਹਾ ਕਿ ਖੇਤੀਬਾੜੀ ਨੀਤੀ ਦਾ ਖਰੜਾ ਅਜੇ ਵੀ ਮੁੱਖ ਮੰਤਰੀ ਦਫ਼ਤਰ ਵਿੱਚ ਧੂੜ ਫੱਕ਼ ਰਿਹਾ ਹੈ।

ਜ਼ਿਕਰਯੋਗ ਹੈ ਕਿ 11 ਮੈਂਬਰੀ ਕਮੇਟੀ ਵਿੱਚ ਖੇਤੀਬਾੜੀ ਸਕੱਤਰ ਰਾਹੁਲ ਤਿਵਾੜੀ, ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਐਸਐਸ ਗੋਸਲ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਅਤੇ ਅਰਥ ਸ਼ਾਸਤਰੀ ਡਾ. ਸੁੱਚਾ ਸਿੰਘ ਗਿੱਲ ਸ਼ਾਮਲ ਹਨ।

See also  ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ-ਮੁੱਖ ਮੰਤਰੀ

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਖੇਤੀਬਾੜੀ ਨੀਤੀ ਲਾਗੂ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰਨ ਤੋਂ ਬਾਅਦ ਹੁਣ ਕਿਸਾਨ ਯੂਨੀਅਨ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਅਕਸਰ ਆਪਣੇ ਆਪ ਨੂੰ ਕਿਸਾਨਾਂ ਦੇ ਮਸੀਹਾ ਵਜੋਂ ਪੇਸ਼ ਕਰਦੇ ਹਨ। ਬਾਜਵਾ ਨੇ ਕਿਹਾ ਕਿ ਅਸਲ ‘ਚ ਜਦੋਂ ਤੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਉਨ੍ਹਾਂ ਨੇ ਕਈ ਮੌਕਿਆਂ ‘ਤੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਿਨਾਂ ਐਨਐਚਏਆਈ ਪ੍ਰੋਜੈਕਟ ਲਈ ਕਿਸਾਨਾਂ ਦੀ ਜ਼ਮੀਨ ਜ਼ਬਰਦਸਤੀ ਐਕਵਾਇਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।

ਬਾਜਵਾ ਨੇ ਪੁੱਛਿਆ ਕਿ ਮੁੱਖ ਮੰਤਰੀ ਮਾਨ ਉਨ੍ਹਾਂ ਦੀ ਜ਼ਮੀਨ ‘ਤੇ ਕਬਜ਼ਾ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਉਚਿਤ ਮੁਆਵਜ਼ਾ ਕਿਉਂ ਨਹੀਂ ਦੇ ਸਕਦੇ?

See also  ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ

Related posts:

ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ...

ਮੁੱਖ ਮੰਤਰੀ ਸਮਾਚਾਰ

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Aam Aadmi Party

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਸਮਾਚਾਰ

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਸੀ.ਏ. ਜਸਵਿੰਦਰ ਡਾਂਗ ਗ੍ਰਿਫਤਾਰ

ਪੰਜਾਬੀ-ਸਮਾਚਾਰ

Bajwa slams Mann for failure to ensure uninterrupted power supply 

ਪੰਜਾਬੀ-ਸਮਾਚਾਰ

33rd. Jr. Mr. Chandigarh and 8th women fitness championship organized by Chandigarh Amateur Body Bui...

ਪੰਜਾਬੀ-ਸਮਾਚਾਰ

ਵਿਦਿਆਰਥੀਆਂ ਨੂੰ ਨਿਊ ਇੰਡੀਆ @2047 ਲਈ ਇੱਕ ਬਲੂਪ੍ਰਿੰਟ ਤਿਆਰ ਕਰਨਾ ਚਾਹੀਦਾ ਹੈ”: ਉਪ-ਰਾਸ਼ਟਰਪਤੀ - punjabsamachar....

ਚੰਡੀਗੜ੍ਹ-ਸਮਾਚਾਰ

26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Flood in Punjab

Bussiness tycoons hails industrial friendly policies of Punjab CM.

Punjab News

MC Chandigarh opens seventh ‘Rupee Store’ at sector 56.

ਪੰਜਾਬੀ-ਸਮਾਚਾਰ

ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

Punjab News

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀ...

ਪੰਜਾਬੀ-ਸਮਾਚਾਰ

ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ

ਪੰਜਾਬੀ-ਸਮਾਚਾਰ

ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

ਪੰਜਾਬੀ-ਸਮਾਚਾਰ

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ-ਮੁੱਖ ਮੰਤਰੀ

Flood in Punjab

ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ

ਪੰਜਾਬੀ-ਸਮਾਚਾਰ

ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼

Khanna

Ongoing Projects for Welfare of Scheduled Castes to be Completed Soon: Dr. Baljit Kaur

ਪੰਜਾਬੀ-ਸਮਾਚਾਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ
See also  ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ

Leave a Reply

This site uses Akismet to reduce spam. Learn how your comment data is processed.