ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਮੌਕੇ ਤੋਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਅਤੇ ਪੈਸੇ ਬਰਾਮਦ ; ਮੁੱਖ ਸਾਜ਼ਿਸ਼ਕਰਤਾ ਨੂੰ ਵੀ ਕੀਤਾ ਗ੍ਰਿਫਤਾਰ

(Punjab Bureau) : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸੂਬੇ ਵਿੱਚ ਕੰਨਿਆ ਭਰੂਣ ਹੱਤਿਆ ਨੂੰ ਠੱਲ੍ਹ ਪਾਉਣ ਅਤੇ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਤਹਿਤ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਇੱਕ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੌਕੇ ਤੋਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਟੈਸਟ ਲਈ ਦੋਸ਼ੀ ਨੂੰ ਅਦਾ ਕੀਤੇ 35000 ਰੁਪਏ ਵੀ ਬਰਾਮਦ ਕੀਤੇ ਗਏ ।

PUNJAB HEALTH DEPARTMENT BUSTS ILLEGAL SEX DETERMINATION RACKET IN SUNAM

PUNJAB HEALTH DEPARTMENT BUSTS ILLEGAL SEX DETERMINATION RACKET IN SUNAM

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ ਡਾ: ਰਵਿੰਦਰਪਾਲ ਕੌਰ ਨੇ ਦੱਸਿਆ ਕਿ ਬਰਨਾਲਾ ਅਤੇ ਸੰਗਰੂਰ ਦੇ ਸਿਵਲ ਸਰਜਨਾਂ ਨੇ ਸਿਹਤ ਵਿਭਾਗ ਦੀ ਇੱਕ ਸਾਂਝੀ ਟੀਮ ਬਣਾਈ , ਜਿਸ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਬਰਨਾਲਾ ਡਾ: ਪਰਵੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਬਰਨਾਲਾ ਡਾ. ਗੁਰਮਿੰਦਰ ਔਜਲਾ, ਗਾਇਨੀਕੋਲੋਜਿਸਟ ਡਾ: ਆਂਚਲ ਕਸ਼ਯਪ, ਰੇਡੀਓਲੋਜਿਸਟ ਸਿਵਲ ਹਸਪਤਾਲ ਬਰਨਾਲਾ ਡਾ: ਸ਼ਿਖਾ, ਪੀਐਨਡੀਟੀ ਕੋਆਰਡੀਨੇਟਰ ਗੁਰਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸੰਗਰੂਰ ਡਾ: ਇੰਦਰਜੀਤ ਸਿੰਗਲਾ, ਡਾ: ਅਮਨਪ੍ਰੀਤ ਕੌਰ ਅਤੇ ਪੀਐਨਡੀਟੀ ਕੋਆਰਡੀਨੇਟਰ ਹਰਪ੍ਰੀਤ ਸਿੰਘ ਸ਼ਾਮਲ ਹਨ, ਨੇ ਛਾਪੇਮਾਰੀ ਕੀਤੀ।
ਸਿਹਤ ਵਿਭਾਗ ਦੀ ਟੀਮ ਨੇ ਇੱਕ ਗਰਭਵਤੀ ਮਰੀਜ਼ ਨੂੰ ਭਰੂਣ ਦੇ ਲਿੰਗ ਦਾ ਪਤਾ ਕਰਨ ਲਈ ਇੱਕ ਵਿਅਕਤੀ ਕੋਲ ਭੇਜਿਆ । ਟੈਸਟ ਕਰਵਾਉਣ ਲਈ ਮਰੀਜ਼ ਨੂੰ ਸੁਨਾਮ ਦੇ ਇਕ ਘਰ ਬੁਲਾਇਆ ਗਿਆ ਅਤੇ ਦੋਸ਼ੀ ਨੇ ਉਸ ਕੋਲੋਂ 35,000 ਰੁਪਏ ਦੀ ਰਕਮ ਵਸੂਲੀ ।

See also  ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

ਜਿਵੇਂ ਹੀ ਮੁਲਜ਼ਮ ਨੇ ਜਾਂਚ ਸ਼ੁਰੂ ਕੀਤੀ ਤਾਂ ਸਿਹਤ ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ 53 ਸਾਲਾ ਪੁਰਸ਼ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਡਾ: ਰਵਿੰਦਰਪਾਲ ਕੌਰ ਨੇ ਸਿਵਲ ਸਰਜਨ ਬਰਨਾਲਾ ਡਾ.ਜਸਬੀਰ ਸਿੰਘ ਔਲਖ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸੇਧ ’ਤੇ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਅਤੇ ਸਹਾਇਕ ਡਾਇਰੈਕਟਰ ਡਾ.ਵਿਨੀਤ ਨਾਗਪਾਲ, ਜਿਨ੍ਹਾਂ ਨੇ ਸੂਬੇ ਭਰ ਤੋਂ ਇਸ ਛਾਪੇਮਾਰੀ ਲੲਂ ਤਾਲਮੇਲ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੋਸ਼ੀ ਵਿਅਕਤੀ ਦੀ ਆਸ-ਪਾਸ ਦੇ ਰਾਜਾਂ ਵਿੱਚ ਵੀ ਭਾਲ ਕੀਤੀ ਜਾ ਰਹੀ ਸੀ, ਇਸ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਸਖ਼ਤ ਨਿਰਦੇਸ਼ਾਂ ਤਹਿਤ ਇਸ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਦੇ ਸਿਹਤ ਅਧਿਕਾਰੀਆਂ ਦੀ ਸਾਂਝੀ ਟੀਮ ਛਾਪੇਮਾਰੀ ਲਈ ਗਠਿਤ ਕੀਤੀ ਗਈ ਸੀ। ਇਸ ਸਾਂਝੀ ਛਾਪੇਮਾਰੀ ਵਿੱਚ ਡਾ: ਪਰਮਿੰਦਰ ਕੌਰ ਸਿਵਲ ਸਰਜਨ ਸੰਗਰੂਰ ਅਤੇ ਪੁਲਿਸ ਪਾਰਟੀ ਨੇ ਅਹਿਮ ਭੂਮਿਕਾ ਨਿਭਾਈ।

ਇਸ ਛਾਪੇਮਾਰੀ ਵਿੱਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ, ਲਿੰਗ ਟੈਸਟ ਲਈ ਮੁਲਜ਼ਮਾਂ ਨੂੰ ਅਦਾ ਕੀਤੇ ਗਏ 35000 ਰੁਪਏ ਵੀ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ 2,49000/- ਰੁਪਏ ਦੀ ਹੋਰ ਰਾਸ਼ੀ ਅਤੇ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਯੰਤਰ ਅਤੇ ਦਵਾਈਆਂ ਵੀ ਮੌਕੇ ’ਤੇ ਬਰਾਮਦ ਕੀਤੀਆਂ ਗਈਆਂ। ਛਾਪੇਮਾਰੀ ਕਰ ਰਹੀ ਹੈਲਥ ਟੀਮ ਦੇ ਨਾਲ ਗਈ ਪÇੁਲਸ ਟੀਮ ਨੇ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਆਪਣੇ ਘਰ ’ਚ ਗੈਰ-ਕਾਨੂੰਨੀ ਤਰੀਕੇ ਨਾਲ ਗਰਭਪਾਤ ਕਰਨ ਵਾਲੀ ਇਕ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਪੀਸੀ ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

See also  ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ

Related posts:

MC Chandigarh takes tough stand against defaulters.

ਪੰਜਾਬੀ-ਸਮਾਚਾਰ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ...

ਪੰਜਾਬੀ-ਸਮਾਚਾਰ

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਪੰਜਾਬੀ-ਸਮਾਚਾਰ

ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬੀ-ਸਮਾਚਾਰ

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾ...

ਪੰਜਾਬੀ-ਸਮਾਚਾਰ

प्रभ आसरा के 450 आश्रित 70 दिनों से बिना बिजली के काट रहे दिन

ਪੰਜਾਬੀ-ਸਮਾਚਾਰ

ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ

ਪੰਜਾਬੀ-ਸਮਾਚਾਰ

Punjab Raj Bhavan celebrates Odisha Foundation Day.

ਪੰਜਾਬੀ-ਸਮਾਚਾਰ

ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧ...

Aam Aadmi Party

Road Closed Alert - Dividing road Sector 50/51 on Vikas Marg, Chandigarh would be closed on 17.05.20...

ਪੰਜਾਬੀ-ਸਮਾਚਾਰ

MC Chandigarh opens seventh ‘Rupee Store’ at sector 56.

ਪੰਜਾਬੀ-ਸਮਾਚਾਰ

ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Flood in Punjab

Municipal Corporation achieves record-breaking Property Tax collection ever, in the history of Chand...

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

ਅਪਰਾਧ ਸਬੰਧਤ ਖਬਰ

ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਬਾਜਵਾ

Punjab Congress

ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ

ਪੰਜਾਬ ਸਿਹਤ ਵਿਭਾਗ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਪੰਜਾਬ ਟਰਾਂਸਪੋਰਟ ਵਿਭਾਗ

ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ

ਪੰਜਾਬ ਟਰਾਂਸਪੋਰਟ ਵਿਭਾਗ
See also  ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ

Leave a Reply

This site uses Akismet to reduce spam. Learn how your comment data is processed.