ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੇ ਮਾਮਲੇ ਨੂੰ ਬਿਨਾਂ ਵਜ੍ਹਾ ਲਮਕਾ ਕੇ ਬਾਦਲ ਪਰਿਵਾਰ ਦੇ ਇਸ਼ਾਰਿਆਂ ਉਤੇ ਕੰਮ ਰਹੀ ਹੈ ਸ਼੍ਰੋਮਣੀ ਕਮੇਟੀ
ਅਜੋਕੇ ਦੌਰ ਦੇ ਮਸੰਦਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ
ਗੁਰਬਾਣੀ ਦੇ ਲਾਈਵ ਪ੍ਰਸਾਰਣ ਲਈ 24 ਘੰਟਿਆਂ ਵਿਚ ਪੁਖਤਾ ਬੰਦੋਬਸਤ ਕਰ ਸਕਦੀ ਹੈ ਸੂਬਾ ਸਰਕਾਰ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਵੱਲੋਂ ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਪਾਵਨ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿਛਾਂਹ ਖਿੱਚ ਲੈਣ ਦੀ ਸਖ਼ਤ ਨਿਖੇਧੀ ਕੀਤੀ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਵਿੱਤਰ ਗੁਰਬਾਣੀ ਦਾ ਸੰਦੇਸ਼ ਮੁਫ਼ਤ ਪ੍ਰਸਾਰਣ ਜ਼ਰੀਏ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਬਜਾਏ ਆਪਣੇ ਪਹਿਲੇ ਵਾਅਦੇ ਤੋਂ ਯੂ-ਟਰਨ ਮਾਰ ਲਈ ਤਾਂ ਕਿ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਇਕੋ ਚੈਨਲ ਦੇ ਹੱਥਾਂ ਵਿਚ ਬਣੇ ਰਹਿਣ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਮਨੁੱਖਤਾ ਦੇ ਵਡੇਰੇ ਹਿੱਤਾਂ ਦੀ ਖਾਤਰ ਸੁਹਿਰਦ ਪਹੁੰਚ ਅਪਣਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੇ ਮਸਲੇ ਨੂੰ ਬਿਨਾਂ ਵਜ੍ਹਾ ਲਮਕਾ ਕੇ ਬਾਦਲ ਪਰਿਵਾਰ ਦੇ ਇਸ਼ਾਰਿਆਂ ਉਤੇ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨੇ ਇਕ ਸਾਲ ਪਹਿਲਾਂ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਸੀ ਪਰ ਸ਼੍ਰੋਮਣੀ ਕਮੇਟੀ ਉਸ ਸਮੇਂ ਤੋਂ ਹੱਥ ਉਤੇ ਹੱਥ ਧਰ ਕੇ ਬੈਠੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਵੀ ਜਥੇਦਾਰ ਸਾਹਿਬ ਨੇ ਗੁਰਬਾਣੀ ਦੇ ਪ੍ਰਸਾਰਣ ਲਈ ਕਿਸੇ ਚੈਨਲ ਦਾ ਨਾਮ ਦਾ ਜ਼ਿਕਰ ਤੱਕ ਨੀ ਕੀਤਾ ਪਰ ਸ਼੍ਰੋਮਣੀ ਕਮੇਟੀ ਨੇ ਅੰਨ੍ਹੀ ਵਫਾਦਾਰੀ ਪ੍ਰਗਟਾਉਂਦਿਆਂ ਉਸੇ ਚੈਨਲ ਨੂੰ ਗੁਰਬਾਣੀ ਦਾ ਪ੍ਰਸਾਰਣ ਜਾਰੀ ਰੱਖਣ ਲਈ ਕਿਹਾ ਹੈ ਤਾਂ ਕਿ ਆਪਣੇ ਆਕਾਵਾਂ ਨੂੰ ਖੁਸ਼ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਝਵਾਨ ਲੋਕ ਮਨੁੱਖਤਾ ਦੇ ਵਿਰੁੱਧ ਇਸ ਗੁਨਾਹ ਲਈ ਅਜੋਕੇ ਦੌਰ ਦੇ ਮਸੰਦਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।
ਮੁੱਖ ਮੰਤਰੀ ਨੇ ਦੁਹਰਾਉਂਦਿਆਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਗੁਰਬਾਣੀ ਦੇ ਲਾਈਵ ਅਤੇ ਮੁਫ਼ਤ ਪ੍ਰਸਾਰਣ ਲਈ ਸਾਰੇ ਬੰਦੋਬਸਤ 24 ਘੰਟਿਆਂ ਵਿਚ ਕੀਤੇ ਜਾ ਸਕਦੇ ਹਨ। ਸਰਕਾਰੀ ਸਮਾਗਮਾਂ ਨੂੰ ਲਾਈਵ ਕਰਨ ਲਈ ਲਾਈਵ ਫੀਡ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਈ ਵਾਰ ਇਹ ਪ੍ਰਬੰਧ ਇਕ ਘੰਟੇ ਵਿਚ ਹੀ ਕਰ ਲਏ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਹਰੇਕ ਸੈਟੇਲਾਈਟ ਚੈਨਲ ਅਤੇ ਵੈੱਬ ਚੈਨਲ ਉਤੇ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਨੂੰ ਯਕੀਨੀ ਬਣਾਇਆ ਜਾ ਸਕੇਗਾ ਜਿਸ ਨਾਲ ਲੋਕਾਂ ਨੂੰ ਬਹੁਤ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਰਾਜਪਾਲ ਵੱਲੋਂ ਸਿੱਖ ਗੁਰਦੁਆਰਾਜ਼ (ਸੋਧ) ਬਿੱਲ-2023 ਨੂੰ ਮਨਜ਼ੂਰੀ ਦੇਣ ਨੂੰ ਬਿਨਾਂ ਵਜ੍ਹਾ ਲਟਕਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਹੱਕ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਵਿੱਚੋਂ ਕੱਢ ਕੇ ਮੁਫ਼ਤ ਪ੍ਰਸਾਰਣ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਿੱਲ ਗੁਰਬਾਣੀ ਨੂੰ ਘਰ-ਘਰ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਸ਼੍ਰੋਮਣੀ ਕਮੇਟੀ ਦਾ ਫਰਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਇਆ ਜਾਵੇ ਅਤੇ ਇਸ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ।
ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਇਹ ਕਿੰਨਾ ਅਜੀਬ ਹੈ ਕਿ ਰਾਜਪਾਲ ਇਸ ਗੱਲ ਤੋਂ ਅਣਜਾਣ ਹਨ ਕਿ ਕੀ ਸੂਬੇ ਵੱਲੋਂ ਸੱਦਿਆ ਵਿਧਾਨ ਸਭਾ ਦਾ ਇਜਲਾਸ ਕਾਨੂੰਨੀ ਜਾਂ ਗੈਰ-ਕਾਨੂੰਨੀ ਸੀ? ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਕੈਪਟਨ ਸਰਕਾਰ ਨੇ ਵੀ ਅਜਿਹੇ ਦੋ ਸੈਸ਼ਨ ਬੁਲਾਏ ਸਨ ਜਿਨ੍ਹਾਂ ਨੂੰ ਰਾਜਪਾਲ ਨੇ ਬਾਅਦ ਵਿਚ ਮਨਜ਼ੂਰੀ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਅਤੇ ਭਾਰਤੀ ਸੰਵਿਧਾਨ ਦੇ ਤਹਿਤ ਇਹ ਸੈਸ਼ਨ ਬੁਲਾਇਆ ਸੀ।
Related posts:
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ...
ਪੰਜਾਬੀ-ਸਮਾਚਾਰ
Bajwa terms the Election Manifesto of the Congress as revolutionary
ਪੰਜਾਬੀ-ਸਮਾਚਾਰ
ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨ...
ਪੰਜਾਬੀ-ਸਮਾਚਾਰ
कांग्रेस गरीब महिलाओं को देगी साल का एक लाख रुपए: शुक्ला
ਪੰਜਾਬੀ-ਸਮਾਚਾਰ
ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
Flood in Punjab
ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
Jalandhar
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ
Amritsar
ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ
ਪੰਜਾਬੀ-ਸਮਾਚਾਰ
Rs 39.69 Cr releases for Free Textbooks to SC Students: Dr. Baljit Kaur
ਪੰਜਾਬੀ-ਸਮਾਚਾਰ
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨ...
ਮੁੱਖ ਮੰਤਰੀ ਸਮਾਚਾਰ
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ...
ਪੰਜਾਬ ਸਿਹਤ ਵਿਭਾਗ
ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ
Punjab Information and Public Relations
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦਾ ਪ੍ਰਵਾਨਗੀ
ਪੰਜਾਬੀ-ਸਮਾਚਾਰ
ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ
ਮੁੱਖ ਮੰਤਰੀ ਸਮਾਚਾਰ
Contractual Employees Policy regarding engagement of employees on direct contract in the departments...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ
Sarkar Sannatkar milni
पार्षद तरुणा मेहता ने पार्क में नए वाकिंग ट्रेक का किया उद्घाटन
ਪੰਜਾਬੀ-ਸਮਾਚਾਰ