ਬਾਜਵਾ ਨੇ ਮਾਨ ਨੂੰ 48 “ਦਾਗ਼ੀ” ਮਾਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਿੰਮਤ ਦਿਖਾਉਣ ਲਈ ਕਿਹਾ

ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਹ ਵਿਜੀਲੈਂਸ ਵਿਭਾਗ ਦੀ ਰਿਪੋਰਟ ‘ਤੇ ਕਾਰਵਾਈ ਕਰਨ ਵਿੱਚ ਅਸਫਲ ਕਿਉਂ ਰਹੇ

(Punjab Bureau) : ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਦੱਸਣ ਦੀ ਹਿੰਮਤ ਕਰਨ ਲਈ ਕਿਹਾ ਉਹ ਵਿਜੀਲੈਂਸ ਬਿਊਰੋ ਦੀ ਰਿਪੋਰਟ ਵਿੱਚ ‘ਦਾਗ਼ੀ’ ਪਾਏ ਗਏ 48 ਮਾਲ ਅਧਿਕਾਰੀਆਂ ਵਿਰੁੱਧ ਢੁਕਵੀਂ ਕਾਰਵਾਈ ਕਰਨ ਵਿੱਚ ਅਸਫਲ ਕਿਉਂ ਰਹੇ।

Partap Singh Bajwa

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਲਗਭਗ ਇੱਕ ਮਹੀਨਾ ਪਹਿਲਾਂ ਪੰਜਾਬ ਦੇ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇੱਕ ਰਿਪੋਰਟ ਸੌਂਪੀ ਸੀ, ਜਿਸ ਵਿਚ ਭ੍ਰਿਸ਼ਟ ਕੰਮਾਂ ਵਿਚ ਸ਼ਾਮਲ ਹੋਣ ਦੇ ਦੋਸ਼ ਹੇਠ 28 ਤਹਿਸੀਲਦਾਰਾਂ, 19 ਨਾਇਬ ਤਹਿਸੀਲਦਾਰਾਂ ਅਤੇ ਸੂਬੇ ਦੇ 17 ਜ਼ਿਲਿਆਂ ਦੇ ਇੱਕ ਸਬ-ਰਜਿਸਟਰਾਰ ਸਮੇਤ 48 ਮਾਲ ਅਧਿਕਾਰੀਆਂ ਦੀ ਪਛਾਣ ਕੀਤੀ ਗਈ ਸੀ।

“ਜਾਪਦਾ ਹੈ ਕਿ ਰਿਪੋਰਟ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ ਹੈ। ਜਦੋਂ ਤੋਂ ਵਿਜੀਲੈਂਸ ਨੇ ਮੁੱਖ ਸਕੱਤਰ ਨੂੰ ਰਿਪੋਰਟ ਸੌਂਪੀ ਹੈ, ਉਦੋਂ ਤੋਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੁਝ ਵੀ ਨਹੀਂ ਕਿਹਾ ਗਿਆ ਅਤੇ ਨਾ ਹੀ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੂੰ ਇਸ ਬਾਰੇ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣਾ ਚਾਹੀਦਾ ਹੈ। ਉਸ ਨੂੰ ਲਾਜ਼ਮੀ ਤੌਰ ‘ਤੇ ਉਨ੍ਹਾਂ ਲੋਕਾਂ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ ਜੋ ਉਸ ਨੂੰ ਰਿਪੋਰਟ ‘ਤੇ ਅਗਲੇਰੀ ਕਾਰਵਾਈ ਨਾ ਕਰਨ ਲਈ ਮਜਬੂਰ ਕਰ ਰਿਹਾ ਹੈ। ਕੀ ‘ਆਪ’ ਸਰਕਾਰ ਕਾਰਵਾਈ ਨਾ ਕਰ ਕੇ ਆਪਣੇ ਕਿਸੇ ਕੈਬਨਿਟ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ?” ਬਾਜਵਾ ਨੇ ਅੱਗੇ ਕਿਹਾ।

See also  होटल माउंटव्यू पर, 500 रुपये की विशेष थाली ऑफर के साथ नवरात्रि मनाते हैं।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਹੁਣ ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਨੇ ‘ਆਪ’ ਵਿਧਾਇਕਾਂ ‘ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬੇਵਜ੍ਹਾ ਅਪਮਾਨਿਤ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਸੋਮਵਾਰ ਤੋਂ ਅਣਮਿਥੇ ਸਮੇਂ ਲਈ ਹੜਤਾਲ ਕਰਨ ਦੀ ਧਮਕੀ ਵੀ ਦਿੱਤੀ ਹੈ। “ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਨੇ ਵਿਜੀਲੈਂਸ ਦੀ ਰਿਪੋਰਟ, ਜਿਸ ਵਿੱਚ 48 ਮਾਲ ਅਧਿਕਾਰੀਆਂ ਨੂੰ “ਭ੍ਰਿਸ਼ਟ” ਕਰਾਰ ਦਿੱਤਾ ਗਿਆ ਸੀ, ਨੂੰ ਬੇਬੁਨਿਆਦ ਕਰਾਰ ਦਿੱਤਾ ਹੈ ਅਤੇ ਵੀਬੀ ਦੇ ਡੀਜੀਪੀ ਅਤੇ ਸਕੱਤਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਮੁੱਦੇ ‘ਤੇ ਅਸਲੀਅਤ ਨਾਲ ਜਨਤਕ ਤੌਰ ‘ਤੇ ਜਾਣ”, ਬਾਜਵਾ ਨੇ ਅੱਗੇ ਕਿਹਾ।

ਇੱਕ ਬਿਆਨ ਵਿੱਚ, ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਬਾਰੇ ਵੱਡੇ-ਵੱਡੇ ਦਾਅਵੇ ਪ੍ਰਚਾਰ ਹਾਸਲ ਕਰਨ ਲਈ ਇੱਕ ਡਰਾਮੇ ਤੋਂ ਇਲਾਵਾ ਕੁਝ ਵੀ ਨਹੀਂ ਸਨ। ਦਰਅਸਲ, ਇਹ ਸਰਕਾਰ ਭ੍ਰਿਸ਼ਟਾਚਾਰ ‘ਤੇ ਲਗਾਮ ਲਾਉਣ ਦਾ ਇਰਾਦਾ ਨਹੀਂ ਰੱਖਦੀ। ਇਸ ਨੇ ਅਜੇ ਤੱਕ ਆਪਣੇ ਹੀ ਆਗੂਆਂ, ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ ਹੈ ਜੋ ਭ੍ਰਿਸ਼ਟ ਕੰਮਾਂ ਵਿੱਚ ਸ਼ਾਮਲ ਸਨ, ਜਿਨ੍ਹਾਂ ਵਿੱਚ ਲਾਲ ਚੰਦ ਕਟਾਰੂਚੱਕ, ਵਿਜੇ ਸਿੰਗਲਾ, ਫੌਜਾ ਸਿੰਘ ਸਰਾਰੀ, ਅਮਿਤ ਰਤਨ ਕੋਟਫੱਤਾ, ਸਰਬਜੀਤ ਕੌਰ ਮਾਣੂੰਕੇ ਅਤੇ ਸੁਰਿੰਦਰ ਕੰਬੋਜ (‘ਆਪ’ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ) ਸ਼ਾਮਲ ਹਨ।

See also  ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ

Related posts:

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ
ਪੰਜਾਬੀ-ਸਮਾਚਾਰ
ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ
Punjab Sports News
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ...
ਪੰਜਾਬ ਸਿਹਤ ਵਿਭਾਗ
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ
ਪੰਜਾਬੀ-ਸਮਾਚਾਰ
चंडीगढ़ शराब उत्पादन, वितरण और खुदरा बिक्री की पूरी आपूर्ति श्रृंखला की प्रभावी निगरानी के लिए एक ट्...
ਪੰਜਾਬੀ-ਸਮਾਚਾਰ
ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ
ਪੰਜਾਬੀ-ਸਮਾਚਾਰ
City to get it's first Zero Waste Modern Food Street, Sector 15
ਪੰਜਾਬੀ-ਸਮਾਚਾਰ
देश के उपराष्ट्रपति जगदीप धनखड़ पहुंचे कैप्टन अमरेंदर सिंह से मिलने - punjabsamachar.com
ਚੰਡੀਗੜ੍ਹ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ
Punjab Crime News
​​The Department sensitised the stakeholders regarding implementation of the Excise Policy from 1st ...
ਪੰਜਾਬੀ-ਸਮਾਚਾਰ
ਜਾਖੜ ਦੀ ਭਗਵੰਤ ਮਾਨ ਨੂੰ ਸਲਾਹ, ਲੋਕ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਹੀ ਉਚਿਤ ਮੰਚ - PunjabSamachar.com
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ
ਖੇਡਾਂ ਦੀਆਂ ਖਬਰਾਂ
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
तंबाकू उत्पादों के अवैध बिक्री और वितरण पर छापा।
Punjab News
MCC Constitutes 18 flood control teams and 7 control centre during raining season
ਪੰਜਾਬੀ-ਸਮਾਚਾਰ
ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ
Punjab News
ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕ...
Fazilka
ਫ਼ਲਾਇੰਗ ਸਕੁਐਡ ਨੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਸਵਾਰੀਆਂ ਨੂੰ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰ...
ਪੰਜਾਬ ਟਰਾਂਸਪੋਰਟ ਵਿਭਾਗ
ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ
ਪੰਜਾਬੀ-ਸਮਾਚਾਰ
See also  ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

Leave a Reply

This site uses Akismet to reduce spam. Learn how your comment data is processed.